ਬਰਮਿੰਘਮ (ਸਮਾਜ ਵੀਕਲੀ): ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੇ ਦਾ ਤਗਮਾ ਜੇਤੂ ਭਾਰਤੀ ਬੈਡਮਿੰਟਨ ਖਿਡਾਰੀ ਲਕਸ਼ਿਆ ਸੇਨ ਨੇ ਸ਼ਨੀਵਾਰ ਨੂੰ ਆਲ ਇੰਗਲੈਂਡ ਓਪਨ ਬੈਡਮਿੰਟਨ ਦੇ ਪੁਰਸ਼ ਸਿੰਗਲਜ਼ ਫਾਈਨਲ ਵਿੱਚ ਦਾਖਲਾ ਪਾ ਕੇ ਇਤਿਹਾਸ ਰਚ ਦਿੱਤਾ ਹੈ। ਵਿਸ਼ਵ ਪੱਧਰ ਦੇ 11ਵੇਂ ਰੈਂਕ ਦੇ ਇਸ ਖਿਡਾਰੀ ਨੇ ਸੈਮੀਫਾਈਨਲ ਮੁਕਾਬਲੇ ਵਿੱਚ ਮਲੇਸ਼ੀਆ ਦੇ ਲੀ ਜ਼ੀ ਜੀਆ ਨੂੰ 21-13, 12-21, 21-19 ਨਾਲ ਮਾਤ ਦਿੱਤੀ। ਬੀਤੇ 21 ਵਰ੍ਹਿਆਂ ਵਿੱਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਭਾਰਤੀ ਪੁਰਸ਼ ਖਿਡਾਰੀ ਆਲ ਇੰਗਲੈਂਡ ਓਪਨ ਬੈਡਮਿੰਟਨ ਦੇ ਫਾਈਨਲ ਮਕਾਬਲੇ ਵਿੱਚ ਦਾਖਲ ਹੋਇਆ ਹੈ। ਇਸ ਤੋਂ ਪਹਿਲਾਂ 2001 ਵਿੱਚ ਪੁਲੇਲਾ ਗੋਪੀਚੰਦ ਇਸ ਅਹਿਮ ਟੂਰਨਾਮੈਂਟ ਦੇ ਫਾਈਨਲ ਵਿੱਚ ਪਹੁੰਚਿਆ ਸੀ ਤੇ ਖ਼ਿਤਾਬੀ ਜਿੱਤ ਹਾਸਲ ਕੀਤੀ ਸੀ। ਇਸ ਤੋਂ ਪਹਿਲਾਂ 1981 ਵਿੱਚ ਪ੍ਰਕਾਸ਼ ਪਾਦੁਕੋਨ ਨੇ ਆਲ ਇੰਗਲੈਂਡ ਓਪਨ ਬੈਡਮਿੰਟਨ ਮੁਕਾਬਲਾ ਜਿੱਤਿਆ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly