HOME ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਨੂੰ ਚੈੱਕ ਵੰਡੇ ਗਏ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਨੂੰ ਚੈੱਕ ਵੰਡੇ ਗਏ

ਤਲਵੰਡੀ ਸਾਬੋ ਵਿਖੇ ਲੱਗੇਗਾ ਵਿਸ਼ਾਲ ਅੱਖਾਂ ਦਾ ਆਪਰੇਸ਼ਨ ਕੈਂਪ- ਪ੍ਰੋ. ਜੇ.ਐਸ. ਬਰਾੜ

   (ਸਮਾਜ ਵੀਕਲੀ)  ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ ਅਤੇ ਕੌਮੀ ਪ੍ਰਧਾਨ ਸ. ਜੱਸਾ ਸਿੰਘ ਸੰਧੂ ਡਾਇਰੈਕਟਰ ਸਿਹਤ ਸੇਵਾਵਾਂ, ਡਾ. ਆਰ.ਐਸ. ਅਟਵਾਲ, ਡਾ. ਦਲਜੀਤ ਸਿੰਘ ਗਿੱਲ ਅਤੇ ਸ੍ਰੀਮਤੀ ਇੰਦਰਜੀਤ ਕੌਰ ਗਿੱਲ ਡਾਇਰੈਕਟਰ ਸਿੱਖਿਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਬਠਿੰਡਾ ਇਕਾਈ ਵਲੋਂ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਚੈੱਕ ਵੰਡੇ ਗਏ। ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪ੍ਰਧਾਨ ਪ੍ਰੋ. ਜੇ.ਐਸ. ਬਰਾੜ ਨੇ ਦੱਸਿਆ ਕਿ ਅੱਜ ਬਠਿੰਡਾ ਜਿਲ੍ਹਾ ਵਿਚ ਟਰੱਸਟ ਵੱਲੋਂ ਸਰੀਰਕ ਤੌਰ ਤੇ ਅਪੰਗ, ਵੱਖ ਵੱਖ ਬਿਮਾਰੀਆਂ ਤੋਂ ਪੀੜਿਤ ਅਤੇ ਵਿਧਵਾਵਾਂ ਸਮੇਤ ਲਗਭਗ 279 ਲੋੜਵੰਦਾਂ ਨੂੰ ਮਹੀਨਾਵਾਰ ਪੈਨਸ਼ਨ ਚੈੱਕ ਵੰਡੇ ਗਏ ਅਤੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹੇ ਵਿਚ 8 ਤੋਂ ਵੱਧ ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੌਸਟਿਕ ਸੈਂਟਰ ਦਿਉਣ, ਤਲਵੰਡੀ ਸਾਬੋ, ਮੌੜ ਮੰਡੀ, ਚਾਉਕੇ, ਮੰਡੀ ਕਲਾਂ, ਮਹਿਰਾਜ, ਬਾਲਿਆਂਵਾਲਾ ਅਤੇ ਮੱਲਵਾਲਾ ਕੰਮ ਕਰ ਰਹੇ ਹਨ। ਇਹ ਲੈਬੋਰੇਟਰੀਆਂ ਵਿਚ ਸਾਰੇ ਟੈਸਟ ਮਾਰਕਿਟ ਰੇਟਾਂ ਤੋਂ 5ਵਾਂ ਤੋਂ 10ਵਾਂ ਹਿੱਸਾ ਰੇਟ ਤੇ ਹੁੰਦੇ ਹਨ। ਉਦਾਹਰਨ ਦੇ ਤੌਰ ਤੇ ਈ.ਸੀ.ਜੀ. ਸਿਰਫ 20 ਰੁ. ਵਿਚ ਹੁੰਦੀ ਹੈ ਅਤੇ ਟਰੱਸਟ ਵੱਲੋਂ ਲਗਾਤਾਰ ਮੈਡੀਕਲ ਕੈਂਪਾ ਅਤੇ ਸਰਕਾਰੀ ਸਕੂਲਾਂ ਵਿਚ ਫ੍ਰੀ ਬਲੱਡ ਗਰੁੱਪ ਲਗਾਤਾਰ ਜਾਰੀ ਹਨ। ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿਚ ਜਿਥੇ ਪੀਣ ਵਾਲੇ ਪਾਣੀ ਦੀ ਸਮੱਸਿਆ ਹੈ, ਆਰ.ਓ ਦਾਨ ਵਜੋਂ ਦਿੱਤੇ ਜਾ ਰਹੇ ਹਨ। ਲੋੜਵੰਦ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਫੀਸ ਵੀ ਟਰੱਸਟ ਵਲੋਂ ਭਰੀ ਜਾ ਰਹੀ ਹੈ। ਲੋੜਵੰਦਾਂ ਨੂੰ ਮਕਾਨ ਵੀ ਬਣਾ ਕੇ ਦਿੱਤੇ ਜਾ ਰਹੇ ਹਨ। ਟਰੱਸਟ ਵੱਲੋਂ 21 ਦਸੰਬਰ ਨੂੰ ਗੁਰਦੁਆਰਾ ਲੰਗਰ ਬੂੰਗਾ ਮਸਤੂਆਣਾ ਤਲਵੰਡੀ ਸਾਬੋ ਵਿਖੇ ਵਿਸ਼ਾਲ ਬਾਬਾ ਕਾਕਾ ਸਿੰਘ ਜੀ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ ਜਿੱਥੇ ਮਰੀਜ਼ਾਂ ਨੂੰ ਦਵਾਈਆਂ ਤੇ ਐਨਕਾਂ ਟਰੱਸਟ ਵੱਲੋਂ ਦਿੱਤੀਆਂ ਜਾਣਗੀਆਂ ਅਪਰੇਸ਼ਨ ਯੋਗ ਪਾਏ ਗਏ ਮਰੀਜ਼ਾਂ ਦੇ ਅਪਰੇਸ਼ਨ ਐਸਪੀ ਹਸਪਤਾਲ ਮੌੜ ਮੰਡੀ ਵਿਖੇ ਡਾਕਟਰ ਕੇ ਪੀਐਸ ਗਿੱਲ ਦੁਆਰਾ ਕੀਤੇ ਜਾਣਗੇ । ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਬਠਿੰਡਾ ਕਾਈ ਦੇ ਮੈਂਬਰ ਰਾਜ ਮੁਕੱਦਰ ਸਿੱਧੂ ਜੋ ਕਿ ਤਲਵੰਡੀ ਸਾਬੋ ਵਾਲੇ ਕੈਂਪ ਦੇ ਕੈਂਪ ਇਨਚਾਰਜ ਵੀ ਹਨ ਨੇ ਤਲਵੰਡੀ ਸਾਬੋ ਅਤੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਤੇ ਵੱਧ ਤੋਂ ਵੱਧ ਲੋੜਵੰਦ ਮਰੀਜ਼ਾਂ ਨੂੰ ਇਸ ਕੈਂਪ ਵਿੱਚ ਪਹੁੰਚਾਇਆ ਜਾਵੇ। ਇਸ ਮੌਕੇ ਜਨਰਲ ਸੈਕਟਰੀ ਅਮਰਜੀਤ ਸਿੰਘ, ਕੈਸ਼ੀਅਰ ਬਲਦੇਵ ਸਿੰਘ ਅਤੇ ਮੈਂਬਰ ਗੁਰਪਿਆਰ ਸਿੰਘ, ਮੈਨੇਜ਼ਰ ਗੁਰਤੇਜ ਸਿੰਘ ਸਿੱਧੂ, ਬਲਵੀਰ ਸਿੰਘ, ਬਲਜੀਤ ਸਿੰਘ ਅਤੇ ਪ੍ਰੀਤਮ ਸਿੰਘ ਹਾਜ਼ਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleSAMAJ WEEKLY = 16/12/2025
Next articleਕਰਨਵੀਰ ਕਟਾਰੀਆ ਨੇ ਵੋਟਰਾਂ ਦਾ ਦਿਲੋਂ ਧੰਨਵਾਦ ਕੀਤਾ