*ਰਾਜੀਵ ਗਾਂਧੀ ਨੇ 18 ਸਾਲ ਦੇ ਯੂਥ ਨੂੰ ਵੋਟ ਦਾ ਹੱਕ ਅਤੇ ਪੰਚਾਇਤਾਂ ਨੂੰ ਵੱਧ ਅਧਿਕਾਰ ਦਿੱਤੇ*
*ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸੰਵਿਧਾਨ ਬਚਾਓ ਲਈ ਕੀਤੀਆਂ ਰੈਲੀਆਂ ਦੀ ਸ਼ਲਾਘਾ ਕੀਤੀ ਅਤੇ ਪ੍ਰਤਾਪ ਬਾਜਵਾ ਵੱਲੋਂ ਵਿਦੇਸ਼ਾਂ ਵਿੱਚ ਪੰਜਾਬੀਆਂ ਨੂੰ ਲਾਮਬੰਦ ਕਰਨਾ ਦੀ ਸ਼ਲਾਘਾ ਕੀਤੀ*
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.)– ਕੁੱਲ ਹਿੰਦ ਕਾਂਗਰਸ ਦੇ ਸੈਕਟਰੀ ਇੰਚਾਰਜ ਪੰਜਾਬ ਰਵਿੰਦਰ ਡਲਵੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਦਫਤਰ ਵਿੱਚ ਡੇਲੀਗੇਟਾਂ ਦੀ ਮੀਟਿੰਗ ਉਪਰੰਤ ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ ਕੋਆਰਡੀਨੇਟਰ ਕੁੱਲ ਹਿੰਦ ਕਾਂਗਰਸ ਓ.ਬੀ.ਸੀ ਇੰਚਾਰਜ ਹਿਮਾਚਲ ਪ੍ਰਦੇਸ਼ ਅਤੇ ਉੱਘੇ ਸਿੱਖਿਆ ਸ਼ਾਸਤਰੀ ਅਤੇ ਖੇਤੀ ਵਿਗਿਆਨੀ ਡਾ: ਜਗਤਾਰ ਸਿੰਘ ਧੀਮਾਨ ਸੀਨੀਅਰ ਨੇਤਾ ਪੁਰਸ਼ੋਤਮ ਖਲੀਫਾ ਅਤੇ ਸੁਸ਼ੀਲ ਮਲਹੋਤਰਾ ਨੇ ਇਤਿਹਾਸਕ ਪੁਸਤਕ “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ” ਭੇਂਟ ਕੀਤੀ। ਇਸ ਸਮੇਂ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਯਾਦ ਕਰਦਿਆਂ ਸ਼੍ਰੀ ਡਲਵੀ ਨੇ ਕਿਹਾ ਕਿ ਰਾਜੀਵ ਗਾਂਧੀ ਨੇ ਅੱਜ ਦੇ ਯੂਥ ਨੂੰ 18 ਸਾਲ ਦੀ ਉਮਰ ਵਿੱਚ ਵੋਟ ਪਾਉਣ ਦਾ ਅਧਿਕਾਰ ਦਿੱਤਾ ਅਤੇ ਪੰਚਾਇਤੀ ਰਾਜ ਨੂੰ ਵੱਧ ਅਧਿਕਾਰ ਦੇ ਕੇ ਲੋਕਤੰਤਰ ਨੂੰ ਹੇਠਲੇ ਪੱਧਰ ਤੋਂ ਮਜ਼ਬੂਤ ਕੀਤਾ। ਇਸ ਸਮੇਂ ਸ਼੍ਰੀ ਡਲਵੀ ਦੀ ਅਗਵਾਈ ਵਿੱਚ ਵਿਚਾਰ ਚਰਚਾ ਕਰਦਿਆਂ ਬਾਵਾ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਵੱਡੀਆਂ ਕੁਰਬਾਨੀਆਂ ਦੇ ਕੇ ਪ੍ਰਾਪਤ ਕੀਤੇ ਲੋਕਤੰਤਰ ਵਿੱਚ ਭਾਜਪਾ ਵੱਲੋਂ ਵੋਟ ਚੋਰੀ ਕਰਨ ਦੇ ਢੰਗ ਤਰੀਕੇ ਚੋਣ ਕਮਿਸ਼ਨ ਦਾ ਸਹਾਰਾ ਲੈ ਕੇ ਅਪਣਾਉਣੇ ਇਹ ਭਾਰਤੀ ਲੋਕਤੰਤਰ ਨੂੰ ਕਲੰਕਿਤ ਕਰਨਾ ਹੈ ਅਤੇ ਮਹਾਨ ਦੇਸ਼ ਭਗਤਾਂ ਦਾ ਅਪਮਾਨ ਕਰਨਾ ਹੈ ਜਿਨਾਂ ਨੇ ਜਾਨਾਂ ਦੀ ਆਹੂਤੀ ਦੇ ਕੇ ਜੇਲ੍ਹਾਂ ਕੱਟ ਕੇ ਆਜ਼ਾਦੀ ਪ੍ਰਾਪਤ ਕੀਤੀ ਅਤੇ ਲੋਕਤੰਤਰ ਸਥਾਪਿਤ ਕੀਤਾ। ਉਹਨਾਂ ਕਿਹਾ ਕਿ ਲੋੜ ਹੈ ਅੱਜ ਦੇ ਯੂਥ ਰਾਹੁਲ ਗਾਂਧੀ ਦੀ ਸੋਚ, ਸਚਾਈ, ਸਾਹਸ, ਸਪਸ਼ਟਤਾ ਦੇ ਰਸਤੇ ‘ਤੇ ਚੱਲ ਕੇ ਭਾਰਤੀ ਸੰਵਿਧਾਨ ਦੀ ਰਾਖੀ ਕਰਦਾ ਹੋਇਆ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਮੋਹਰੀ ਰੋਲ ਅਦਾ ਕਰੇ। ਇਸ ਸਮੇਂ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸੰਵਿਧਾਨ ਬਚਾਓ ਰੈਲੀਆਂ ਲਈ ਮੀਟਿੰਗ ਵਿੱਚ ਵਧਾਈ ਦਿੱਤੀ ਅਤੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਵਿਦੇਸ਼ਾਂ ਵਿੱਚ ਪੰਜਾਬੀਆਂ ਨੂੰ ਲਾਮਬੰਦ ਕਰਨ ਦੀ ਸਰਾਹਨਾ ਵੀ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



