26 ਨਵੰਬਰ ਨੂੰ ਵੱਡੀ ਗਿਣਤੀ ਵਿੱਚ ਸਾਥੀ ਪਹੁੰਚਣਗੇ ਚੰਡੀਗੜ੍ਹ ਗਰੇਵਾਲ
ਰਾਏਕੋਟ, (ਸਮਾਜ ਵੀਕਲੀ) ਗੁਰਭਿੰਦਰ ਗੁਰੀ. ਕੁਲ ਹਿੰਦ ਕਿਸਾਨ ਸਭਾ ਤਹਿਸੀਲ ਰਾਏਕੋਟ ਦੀ ਮੀਟਿੰਗ ਤਹਿਸੀਲ ਪ੍ਰਧਾਨ ਕੁਲਦੀਪ ਸਿੰਘਜੋਹਲਾ ਦੀ ਪ੍ਰਧਾਨਗੀ ਹੇਠ ਹੋਈ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਜੀਤ ਸਿੰਘ ਗਰੇਵਾਲ ਦੀ ਮੌਜੂਦਗੀ ਵਿੱਚ ਹੋਈ ਇਸ ਮੀਟਿੰਗ ਵਿੱਚ ਦਿੱਲੀ ਅੰਦੋਲਨ ਦੇ ਪੰਜ ਵਰੇ ਪੂਰੇ ਹੋਣ ਤੇ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ ਅਤੇ ਵਰੇਗੰਢ ਬਣਾਉਣ ਸਬੰਧੀ ਵਿਚਾਰਾਂ ਹੋਈਆਂ ਉਹਨਾਂ ਦੱਸਿਆ ਕਿ ਤਹਸੀਲ ਰਾਇਕੋਟ ਤੋਂ ਵੱਡੀ ਗਿਣਤੀ ਵਿੱਚ ਸਾਥੀ 26 ਨਵੰਬਰ ਨੂੰ ਚੰਡੀਗੜ੍ਹ ਸਮੂਲੀਅਤ ਕਰਨਗੇ ਅੱਜ ਦੀ ਮੀਟਿੰਗ ਵਿੱਚ ਵੱਖ-ਵੱਖ ਪਿੰਡਾਂ ਤੋਂ ਸਾਥੀਆਂ ਦੇ ਜਾਣ ਸਬੰਧੀ ਸਾਰਾ ਪ੍ਰੋਗਰਾਮ ਤੈਅ ਹੋਇਆ ਵੱਖ-ਵੱਖ ਪਿੰਡਾਂ ਵਿੱਚ ਸਾਥੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅੱਜ ਦੀ ਮੀਟਿੰਗ ਵਿੱਚ ਕੁਲਦੀਪ ਸਿੰਘ ਲੋਹਟਬੱਦੀ ਜਿਲਾ ਕਮੇਟੀ ਮੈਂਬਰ ਸੁਖਚੈਨ ਸਿੰਘ ਸੀਲੋਆਣੀ ਸਕੱਤਰ ਵੀ ਮੌਜੂਦ ਰਹੇ ਇਹਨਾਂ ਤੋਂ ਇਲਾਵਾ ਮਾਸਟਰ ਫਕੀਰ ਚੰਦ ਦੱਦਾਹੂਰ ਮਾਸਟਰ ਮੁਖਤਿਆਰ ਸਿੰਘ ਜਲਾਲ ਦੀਵਾਲ ਪ੍ਰਦੀਪ ਸਿੰਘ ਮਨਪ੍ਰੀਤ ਸਿੰਘ ਜਸਵੰਤ ਸਿੰਘ ਆਦ ਮੌਕੇ ਤੇ ਹਾਜ਼ਰ ਸਨ।



