HOME ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ:) ਅੰਮ੍ਰਿਤਸਰ ਵਿਖੇ ਵਿਸ਼ਾਲ ਖੂਨ ਦਾਨ ਕੈਂਪ...

ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ:) ਅੰਮ੍ਰਿਤਸਰ ਵਿਖੇ ਵਿਸ਼ਾਲ ਖੂਨ ਦਾਨ ਕੈਂਪ ਦਾ ਆਯੋਜਨ ਕੀਤਾ ਗਿਆ

ਸਮਾਜ ਵੀਕਲੀ ਯੂ ਕੇ

ਅੰਮ੍ਰਿਤਸਰ- ਅੱਜ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ:) ਅੰਮ੍ਰਿਤਸਰ ਦੀ ਮਾਨਾਂਵਾਲਾ ਬ੍ਰਾਂਚ ਵਿਖੇ ਪਿੰਗਲਵਾੜਾ ਸੰਸਥਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ 33ਵੀਂ ਬਰਸੀ ਮੌਕੇ ਮਾਨਾਂਵਾਲਾ ਬ੍ਰਾਂਚ ਵਿਖੇ ਇੱਕ ਵਿਸ਼ਾਲ ਖੂਨ ਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ, ਐੱਮ.ਐੱਲ. ਏ ਨੇ “ਮੁੱਖ ਮਹਿਮਾਨ” ਵਜੋਂ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਪਿੰਗਲਵਾੜਾ ਸੰਸਥਾ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਆਏ ਹੋਏ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ ਅਤੇ ਬੱਚਿਆਂ ਵੱਲੋਂ ਮੁੱਖ ਮਹਿਮਾਨ ਨੂੰ ਫੁੱਲ ਭੇਂਟ ਕੀਤੇ ਗਏ।

ਇਸ ਮੌਕੇ ਡਾ. ਇੰਦਰਜੀਤ ਕੌਰ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਹਰ ਸਾਲ ਭਗਤ ਜੀ ਦੀ ਬਰਸੀ ਮੌਕੇ ਇਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਗੁਰੂ ਨਾਨਕ ਦੇਵ ਹਸਪਤਾਲ, ਅੰਮ੍ਰਿਤਸਰ ਅਤੇ ਸ਼੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਅੰਮ੍ਰਿਤਸਰ ਦੇ ਸਹਿਯੋਗ ਨਾਲ ਕੀਤਾ ਜਾਂਦਾ ਹੈ। ਇਸ ਮੌਕੇ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਖੂਨਦਾਨੀਆਂ ਵਲੋਂ ਬੜੇ ਉਤਸ਼ਾਹ ਨਾਲ ਅੱਜ 120 ਯੂਨਿਟ ਖੂਨਦਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਖੂਨਦਾਨ ਕੈਂਪ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਖੂਨਦਾਨ ਕਿਸੇ ਲੋੜਵੰਦ ਲਈ ਇਕ ਮਹਾਂਦਾਨ ਹੈ ਅਤੇ ਅਸੀਂ ਖੂਨ ਦਾਨ ਦੇ ਕੇ ਕਿਸੇ ਨੂੰ ਜੀਵਨ ਦਾਨ ਦੇ ਸਕਦੇ ਹਾਂ।ਉਹਨਾਂ ਕਿਹਾ ਕਿ ਇਕੱਤਰ ਕੀਤਾ ਗਿਆ ਖੂਨ ਲਵਾਰਿਸ ਅਤੇ ਲੋੜਵੰਦ ਰੋਗੀਆਂ ਨੂੰ ਲੋੜ ਵੇਲੇ ਦਿੱਤਾ ਜਾਂਦਾ ਹੈ। ਉਹਨਾਂ ਕਿਹਾ ਕਿ ਪਿੰਗਲਵਾੜਾ ਸੰਸਥਾ ਦੇ ਸੇਵਾਦਾਰਾਂ ਅਤੇ ਰਾਣਾ ਪਲਵਿੰਦਰ ਸਿੰਘ ਦਬੁਰਜੀ, ਆਲੇ ਦੁਆਲੇ ਤੋਂ ਆਏ ਲੋਕਾਂ, ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਕਾਲਜ ਚੌਂਤਾ ਸਾਹਿਬ, ਸ੍ਰੀ ਗੁਰੂ ਰਾਮਦਾਸ ਬਲੱਡ ਡੋਨੇਸ਼ਨ ਸੁਸਾਇਟੀ ਵਲੋਂ ਹਰ ਸਾਲ ਵੱਡੀ ਗਿਣਤੀ ਵਿਚ ਖੂਨਦਾਨ ਕੀਤਾ ਜਾਂਦਾ ਹੈ।ਇਸ ਮੌਕੇ ਵਿਸ਼ੇਸ਼ ਗੱਲ ਇਹ ਰਹੀ ਹੈ ਕਿ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਖੁਦ ਕੈਂਪ ਵਿਚ ਖੂਨ ਦਾਨ ਕੀਤਾ। ਉਹਨ੍ਹਾਂ ਕਿਹਾ ਕਿ ਖੂਨ ਦਾਨ ਮਨੁੱਖਤਾ ਲਈ ਮਹਾਂ ਦਾਨ ਹੈ ਅਤੇ ਲੋਕਾਂ ਨੂੰ ਖੂਨ ਦਾਨ ਕਰਨ ਤੋ ਝਿਜਕਣਾ ਨਹੀਂ ਚਾਹੀਦਾ। ਸ੍ਰ. ਰਜਿੰਦਰ ਸਿੰਘ ਮਹਿਤਾ ਜਨਰਲ ਸੈਕਟਰੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੂਨਦਾਨ ਕੀਤਾ ਗਿਆ। ਇਸ ਮੌਕੇ ਕਲਾ ਕ੍ਰਿਤੀਆਂ ਦੀ ਨੁਮਾਇਸ਼ ਵੀ ਲਗਾਈ ਗਈ।

ਪਿੰਗਲਵਾੜਾ ਸੰਸਥਾ ਅਧੀਨ ਚੱਲਦੇ ਸਕੂਲਾਂ ਭਗਤ ਪੂਰਨ ਸਿੰਘ ਆਦਰਸ਼ ਸੀ. ਸੈ. ਸਕੂਲ, ਭਗਤ ਪੂਰਨ ਸਿੰਘ ਸਕੂਲ ਫਾਰ, ਭਗਤ ਪੂਰਨ ਸਿੰਘ ਸਪੈਸ਼ਲ ਸਕੂਲ, ਮਾਨਾਂਵਾਲਾ ਕਲਾਂ, ਮਸਨੂਈ ਅੰਗ ਕੇਂਦਰ, ਵੋਕੇਸ਼ਨਲ ਸੈਂਟਰ, ਫਿਿਜ਼ਉਥਰੈਪੀ ਸੈਂਟਰ ਵਲੋਂ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਡਾ. ਜਗਦੀਪਕ ਸਿੰਘ ਮੀਤ ਪ੍ਰਧਾਨ, ਸ੍ਰ. ਮੁਖਤਾਰ ਸਿੰਘ ਗੁਰਾਇਆ ਆਨਰੇਰੀ ਸਕੱਤਰ, ਸ੍ਰ ਹਰਜੀਤ ਸਿੰਘ ਅਰੋੜਾ ਮੈਂਬਰ ਪਿੰਗਲਵਾੜਾ ਸੋਸਾਇਟੀ,ਸ੍ਰ. ਰਾਜਬੀਰ ਸਿੰਘ ਮੈਂਬਰ ਪਿੰਗਲਵਾੜਾ ਸੋਸਾਇਟੀ, ਸ਼੍ਰੀ ਯੋਗੇਸ਼ ਸੂਰੀ ਮੁੱਖ ਪ੍ਰਸ਼ਾਸਕ, ਸ੍ਰ. ਰਜਿੰਦਰ ਸਿੰਘ ਪ੍ਰਸ਼ਾਸਕ ਮਾਨਾਂਵਾਲਾ, ਸ੍ਰ.ਪਰਮਿੰਦਰਜੀਤ ਸਿੰਘ ਭੱਟੀ, ਸ੍ਰ. ਤਜਿੰਦਰਭਾਨ ਸਿੰਘ ਬੇਦੀ, ਡਾ. ਨਿਰਮਲ ਸਿੰਘ, ਸਮਾਜ ਸੇਵਕ ਪਵਨ ਸ਼ਰਮਾ, ਬੀਬੀ ਰਾਜਵਿੰਦਰ ਕੌਰ ਬਾਜਵਾ, ਸ਼੍ਰੀ ਤਿਲਕ ਰਾਜ ਜਨਰਲ ਮੈਨੇਜਰ, ਸ਼੍ਰੀ ਗੁਲਸ਼ਨ ਰੰਜਨ, ਬੀਬੀ ਸੁਰਿੰਦਰ ਕੌਰ ਭੱਟੀ, ਸ੍ਰ. ਹਰਪਾਲ ਸਿੰਘ ਸੰਧੂ, ਸ੍ਰ. ਰਜਿੰਦਰਪਾਲ ਸਿੰਘ, ਸ੍ਰ. ਗੁਰਨਾਇਬ ਸਿੰਘ, ਸ੍ਰ ਜੈ ਸਿੰਘ, ਬੀਬੀ ਤਜਿੰਦਰ ਕੌਰ ਮੈਂਬਰ ਪਿੰਗਲਵਾੜਾ ਯੂ.ਕੇ ਸੋਸਾਇਟੀ (ਇੰਗਲੈਂਡ), ਸ਼੍ਰੀ. ਕਪਿਲ ਗਾਂਧੀ, ਸ਼੍ਰੀ ਰਾਜਕੁਮਾਰ ਰਾਏ, ਸ਼੍ਰੀ ਸਾਹਿਲ ਪਾਂਡੇ, ਪੰਜਾਬ ਨੈਸ਼ਨਲ ਬੈਂਕ, ਸ੍ਰ. ਦੀਦਾਰ ਸਿੰਘ, ਸ੍ਰ. ਬਿਕਰਮ ਸਿੰਘ ਵੱਲਾ, ਸ੍ਰ. ਉਂਕਾਰ ਸਿੰਘ, ਡੀ. ਐਸ. ਪੀ, ਐਡਵੋਕੇਟ ਗੁਰਜੀਨਤ ਧਾਲੀਵਾਲ, ਹਜੂਰੀ ਰਾਗੀ ਭਾਈ ਜਰਨੈਲ ਸਿੰਘ ਕੋਹਾੜਕਾ, ਮੈਨੇਜਰ ਸ੍ਰ. ਜੋਬਨਜੀਤ ਸਿੰਘ, ਵੱਖ-ਵੱਖ ਬ੍ਰਾਂਚਾ ਅਤੇ ਵਾਰਡਾਂ ਦੇ ਸਟਾਫ ਮੈਂਬਰ ਆਦਿ ਹਾਜ਼ਰ ਸਨ।

Previous articleਤਰਲੋਚਨ ਸਿੰਘ ਗੋਸ਼ੀ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸੈਲਫ ਮੇਡ ਸਮਾਰਟ ਸਕੂਲ ਬਲੇਰਖਾਨਪੁਰ ਨੂੰ ਇਨਵਰਟਰ ਦਾਨ
Next articleਵਿਵਾਦਾਂ ਵਿੱਚ ਫ਼ਸੇ ਸਾਧ ਸ਼ੰਕਰਾਨੰਦ ਦੀ ਇਕ ਹੋਰ ਅਸ਼ਲੀਲ ਵੀਡੀਓ ਵਾਇਰਲ