ਪਹਿਲਾ ਸਮਾਗਮ 25 ਨਵੰਬਰ ਨੂੰ ਇਸ਼ਮੀਤ ਸੰਗੀਤ ਅਕੈਡਮੀ ਲੁਧਿਆਣਾ ਵਿਖੇ ਹੋਵੇਗਾ
ਭਲੂਰ/ਬੇਅੰਤ ਗਿੱਲ (ਸਮਾਜ ਵੀਕਲੀ) ਇਹਨਾਂ ਸਤਰਾਂ ਦੇ ਪੱਤਰਕਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਲੰਙਿਆਣਾ ਕਲਾਂ ਇੰਚਾਰਜ ਮਾਲਵਾ ਜੋਨ ਅਤੇ ਭਾਈ ਰੇਸ਼ਮ ਸਿੰਘ ਮਾਣੂੰਕੇ ਜਿਲਾ ਪ੍ਰਧਾਨ ਮੋਗਾ ਨੇ ਦੱਸਿਆ ਕਿ ਪੰਥਕ ਏਕਤਾ ਦੇ ਮੁੱਦਈ, ਕੌਮੀ ਸੁਤੰਤਰਤਾ ਦੇ ਪਾਂਧੀ ਸਵਰਗਵਾਸੀ ਭਾਈ ਪਰਮਜੀਤ ਸਿੰਘ ਖ਼ਾਲਸਾ ਦੀ ਨਿੱਘੀ ਅਤੇ ਮਿੱਠੀ ਯਾਦ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਵੱਲੋਂ ਵਿਸ਼ੇਸ਼ ਸਮਾਗਮ ਉਲੀਕੇ ਗਏ ਹਨ। ਇਹ ਸਮਾਗਮ ਜੁਲਾਈ 2025 ਨੂੰ ਪੰਜਾਬ ਅਤੇ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਵਿੱਚ ਵੀ ਕਰਵਾਏ ਜਾ ਰਹੇ ਹਨ । ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਪਹਿਲਾ ਸਮਾਗਮ 25 ਨਵੰਬਰ ਦਿਨ ਸੋਮਵਾਰ ਨੂੰ ਸਵੇਰ 11ਵਜੇ ਤੋਂ 3 ਵਜੇ ਤੱਕ ਇਸ਼ਮੀਤ ਸੰਗੀਤ ਅਕੈਡਮੀ ਲੁਧਿਆਣਾ ਵਿਖੇ ਭਾਈ ਮੇਜਰ ਸਿੰਘ ਅਤੇ ਭਾਈ ਦਲੇਰ ਸਿੰਘ ਡੋਡ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ, ਜਿਸ ਦਾ ਵਿਸ਼ਾ:-ਸਿੱਖ ਸਮੱਸਿਆਵਾਂ: ਦਸ਼ਾ ਅਤੇ ਦਿਸ਼ਾ ਰੱਖਿਆ ਗਿਆ ਹੈ। ਇਸ ਦੌਰਾਨ ਫੈਡਰੇਸ਼ਨ ਆਗੂਆਂ ਨੇ ਆਖਿਆ ਕਿ ਇਹਨਾਂ ਸਮਾਗਮਾ ਵਿੱਚ 1947 ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ, ਸਮੱਸਿਆਵਾਂ, ਭਾਰਤੀ ਰਾਜਤੰਤਰ ਵੱਲੋਂ ਕੀਤੇ ਜਾ ਰਹੇ ਜ਼ੁਲਮ, ਧੱਕੇਸ਼ਾਹੀਆਂ ਅਤੇ ਦੇਸ਼ ਪੰਜਾਬ ਦੇ ਹੱਕਾਂ ਅਧਿਕਾਰਾਂ ਆਦਿ ਵਿਸ਼ਿਆਂ ਨੂੰ ਲੈ ਕਿ ਵਿਚਾਰ ਗੋਸ਼ਟੀਆਂ ਅਤੇ ਧਾਰਮਿਕ ਸਮਾਗਮ ਕਰਵਾ ਕੇ ਅਗਲੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ। ਸਿੱਖ ਚਿੰਤਕ, ਬੁੱਧੀਜੀਵੀ ਅਤੇ ਸਿੰਘ ਸਾਹਿਬਾਨ ਸਿੱਖ ਕੌਮ ਨੂੰ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਕਰਵਾਉਣਗੇ ਅਤੇ ਉਹਨਾਂ ਦੇ ਹੱਲ ਲਈ ਆਪਣੇ ਵਿਚਾਰ ਸਾਂਝੇ ਕਰਨਗੇ। ਇਸ ਵਿਚਾਰ ਗੋਸ਼ਟੀ ਵਿੱਚ ਪਾਰਟੀਬਾਜੀ ਅਤੇ ਜਮਾਤ ਤੋਂ ਉਪਰ ਉੱਠਕੇ ਪੰਜਾਬ ਹਿਤੈਸ਼ੀ ਸਭਨਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ ਕਿ ਆਉ ਆਪਾਂ ਮਿਲ ਬੈਠ ਕੇ ਇਸ ਵਿਚਾਰ ਚਰਚਾ ਦਾ ਹਿੱਸਾ ਬਣੀਏ ਤਾਂ ਜੋ ਅਸੀਂ ਆਪਣੇ ਦੇਸ਼ ਪੰਜਾਬ ਦੀ ਤਰੱਕੀ,ਖੁਸ਼ਹਾਲੀ,ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਚੰਗੇ ਭਵਿੱਖ ਲਈ ਆਪਣਾ ਯੋਗਦਾਨ ਪਾ ਸਕੀਏ। ਇਸ ਦੌਰਾਨ ਹੋਰ ਵੀ ਸਿੱਖ ਆਗੂ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly