ਗਵਾਲੀਅਰ (ਮੱਧ ਪ੍ਰਦੇਸ਼) (ਸਮਾਜ ਵੀਕਲੀ): ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਦਿੱਤਿਆ ਸਿੰਧੀਆ ਨੇ ਕਿਹਾ ਕਿ ਕਰੀਬ ਦੋ ਸਾਲ ਬਾਅਦ ਅੱਜ ਤੋਂ ਦੇਸ਼ ਅੰਦਰ ਸਾਰੀਆਂ ਨਿਯਮਤ ਕੌਮਾਂਤਰੀ ਹਵਾਈ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਕੋਵਿਡ-19 ਮਹਾਮਾਰੀ ਕਾਰਨ ਕਈ ਪਾਬੰਦੀਆਂ ਲਾਗੂ ਸਨ। ਉਨ੍ਹਾਂ ਕਿਹਾ ਕਿ ਅੱਜ ਗਰਮੀ ਦੇ ਮੌਸਮ ਲਈ ਨਵੀਆਂ 135 ਘਰੇਲੂ ਤੇ 15 ਕੌਮਾਂਤਰੀ ਉਡਾਣਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ। ਸਿੰਧੀਆ ਨੇ ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ, ‘ਅੱਜ ਤੋਂ ਗੋਰਖਪੁਰ ਤੇ ਵਾਰਾਣਸੀ ਵਿਚਾਲੇ ਹਵਾਈ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਮੈਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਗਵਾਲੀਅਰ ਤੋਂ ਹੀ ਆਨਲਾਈਨ ਇਸ ਸੇਵਾ ਦੀ ਸ਼ੁਰੂਆਤ ਕੀਤੀ।’ ਮੰਤਰੀ ਨੇ ਕਿਹਾ ਕਿ ਅੱਜ ਤੋਂ ਸੌ ਫੀਸਦ ਢੰਗ ਨਾਲ ਕੌਮਾਂਤਰੀ ਹਵਾਈ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਵਿਦੇਸ਼ ਜਾਣ ਲਈ ਅਤੇ ਵਿਦੇਸ਼ਾਂ ਤੋਂ ਲੋਕ ਭਾਰਤ ਆਉਣ ਲਈ ਤਿਆਰ ਹਨ। ਇਸ ਲਈ ਪੂਰੀ ਸਮਰੱਥਾ ਨਾਲ ਹਵਾਈ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly