ਪੰਜਾਬ ਦੇ ਸਾਰੇ ਮਸਲੇ ਜਿਉਂ ਦੇ ਤਿਉਂ ਬਰਕਰਾਰ: ਬ੍ਰਹਮਪੁਰਾ

ਅੰਮ੍ਰਿਤਸਰ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਦੋਸ਼ ਲਾਇਆ ਹੈ ਕਿ ਚਰਨਜੀਤ ਸਿੰਘ ਚੰਨੀ ਸਰਕਾਰ ਵੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਾਂਗ ਹੀ ਚੱਲ ਰਹੀ ਹੈ, ਜਿਸ ਦੇ ਇਕ ਮਹੀਨੇ ਦੇ ਰਾਜ ਵਿੱਚ ਪੰਜਾਬ ਦੇ ਪ੍ਰਮੁੱਖ ਮੁੱਦੇ ਜਿਉਂ-ਦੀਆਂ ਤਿਉਂ ਬਰਕਰਾਰ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਨੂੰ ਪੰਜਾਬ ਦੇ ਕਾਂਗਰਸੀਆਂ ’ਤੇ ਕੋਈ ਇਤਬਾਰ ਨਾ ਹੋਣ ਕਾਰਨ ਉਸ ਦੇ ਦਿੱਲੀ ਦਰਬਾਰ ’ਚ ਰੋਜ਼ਾਨਾ ਕੋਈ ਨਾ ਕੋਈ ਮੰਤਰੀ, ਮੁੱਖ ਮੰਤਰੀ, ਵਿਧਾਇਕ ਪੇਸ਼ ਹੋ ਕੇ ਹਿਦਾਇਤਾਂ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ ਕਾਂਗਰਸੀਆਂ ਨੂੰ ਉਨ੍ਹਾਂ ਦੇ ਹੱਕਾਂ ਦੀ ਗੱਲ ਕਰਨ ਲਈ ਅਹੁਦਿਆਂ ’ਤੇ ਬਿਠਾਇਆ ਹੈ, ਪਰ ਕਾਂਗਰਸ ਉਨ੍ਹਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉੱਤਰ ਰਹੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਨਮੀਤ ਅਲੀਸ਼ੇਰ ਦੀ ਪੰਜਵੀਂ ਬਰਸੀ ਮੌਕੇ ਸ਼ਰਧਾਂਜਲੀਆਂ
Next articleਸਮਾ ਆਉਂਦਾ ਰਹਿੰਦਾ