ਸਾਰੇ ਮੁੱਦੇ ਹੱਲ ਕੀਤੇ ਜਾਣਗੇ: ਚੰਨੀ

Punjab Chief Minister Charanjit Singh Channi

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸਾਰੇ ਮੁੱਦੇ ਹੱਲ ਕੀਤੇ ਜਾਣਗੇ ਅਤੇ ਪਾਰਟੀ ਦੇ ਏਜੰਡੇ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ। ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਵੱਖ-ਵੱਖ ਮੁੱਦਿਆਂ ਸਬੰਧੀ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖਿਆ ਗਿਆ ਪੱਤਰ ਜਨਤਕ ਕੀਤੇ ਜਾਣ ਤੋਂ ਇਕ ਦਿਨ ਬਾਅਦ ਬੋਲ ਰਹੇ ਸਨ। ਐਤਵਾਰ ਨੂੰ ਸ੍ਰੀ ਚੰਨੀ ਨੇ ਸਿੱਧੂ ਨਾਲ ਇਕ ਮੀਟਿੰਗ ਕੀਤੀ ਸੀ। ਇਸ ਦੌਰਾਨ ਮੰਤਰੀ ਪਰਗਟ ਸਿੰਘ ਵੀ ਉੱਥੇ ਮੌਜੂਦ ਸਨ। ਐਤਵਾਰ ਨੂੰ ਮੀਡੀਆ ਨਾਲ ਗੱਲਬਾਤ ਦੌਰਾਨ ਚੰਨੀ ਨੇ ਕਿਹਾ ਸੀ ਕਿ ਏਜੰਡਾ ਭਾਵੇਂ 13 ਨੁਕਾਤੀ ਹੋਵੇ, 18 ਨੁਕਾਤੀ ਹੋਵੇ ਜਾਂ 24 ਨੁਕਾਤੀ ਹੋਵੇ, ਉਸ ਨੂੰ ਲਾਗੂ ਕੀਤਾ ਜਾਵੇਗਾ। ਕੋਈ ਨੁਕਤਾ ਨਹੀਂ ਛੱਡਿਆ ਜਾਵੇਗਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦੇ ਮੁੱਦੇ ਉੱਤੇ ਕੈਬਨਿਟ ਦੀ ਵਿਸ਼ੇਸ਼ ਮੀਟਿੰਗ ਸੱਦਾਂਗੇ: ਚੰਨੀ
Next articleਉੱਤਰ ਪ੍ਰਦੇਸ਼: ਸ਼ਾਹਜਹਾਂਪੁਰ ਜ਼ਿਲ੍ਹਾ ਅਦਾਲਤ ’ਚ ਵਕੀਲ ਵੱਲੋਂ ਗੋਲੀ ਮਾਰ ਕੇ ਵਕੀਲ ਦੀ ਹੱਤਿਆ