ਦਲਿਤ ਸਮਾਜ ਨੂੰ ਰਾਜਨੀਤਿਕ ਪਾਰਟੀਆਂ ਨੇ ਕਦੇ ਬਣਦਾ ਮਾਣ ਸਤਿਕਾਰ ਨਹੀਂ ਦਿੱਤਾ : ਬੀਰਪਾਲ, ਹੈਪੀ,ਸਤੀਸ਼
ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਬੇਗਮਪੁਰਾ ਟਾਇਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਮੀਟਿੰਗ ਫੋਰਸ ਦੇ ਸੂਬਾ ਪ੍ਰਧਾਨ ਬੀਰਪਾਲ ਠਰੋਲੀ ਪ੍ਰਧਾਨਗੀ ਹੇਠ ਫੋਰਸ ਦੇ ਮੁੱਖ ਦਫਤਰ ਭਗਤ ਨਗਰ ਨੇੜੇ ਮਾਡਲ ਵਿਖੇ ਹੋਈ। ਮੀਟਿੰਗ ਵਿੱਚ ਫੋਰਸ ਦੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ, ਸ਼ਤੀਸ ਕੁਮਾਰ ਸ਼ੇਰਗੜ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆ ਆਗੂਆ ਨੇ ਕਿਹਾ ਕਿ ਸੂਬੇ ਦੀ ਸਿਆਸਤ ਸ਼ੁਰੂ ਤੋ ਹੀ ਦਲਿਤ ਸਮਾਜ ਦੇ ਆਲੇ ਦੁਆਲੇ ਘੁੰਮਦੀ ਨਜ਼ਰ ਆ ਰਹੀ ਹੈ ਤੇ ਇੱਕ ਤਰ੍ਹਾਂ ਨਾਲ ਦਲਿਤ ਆਗੂਆਂ ਦਾ ਸੂਬੇ ਦੀ ਰਾਜਨੀਤੀ ਸ਼ੁਰੂ ਤੋ ਹੀ ਚੋਖਾ ਦਬਦਬਾ ਬਣਿਆ ਰਿਹਾ ਹੈ। ਆਗੂਆ ਨੇ ਕਿਹਾ ਕਿ ਦਲਿਤ ਰਾਜਨੀਤੀ ਦੇ ਵੱਧਦੇ ਪ੍ਰਭਾਵ ਨੂੰ ਦੇਖਦੇ ਹੋਏ ਸਾਰੀਆਂ ਰਾਜਨੀਤਿਕ ਪਾਰਟੀਆਂ ਦੀ ਹਮੇਸ਼ਾ ਇਹੀ ਕੋਸ਼ਿਸ਼ ਰਹੀ ਹੈ ਕਿ ਕਿਸੇ ਨਾ ਕਿਸੇ ਤਰੀਕੇ ਨਾਲ ਦਲਿਤ ਸਮਾਜ ਨੂੰ ਆਪਣੇ ਨਾਲ ਜੋੜੀ ਰੱਖਿਆ ਜਾਵੇ ਇਹੀ ਵਜ੍ਹਾ ਹੈ ਕਿ ਸੂਬੇ ਦੀ ਆਪ ਸਰਕਾਰ ਨੇ ਵਿਸ਼ੇਸ਼ ਤੌਰ ਤੇ ਦਲਿਤ ਆਗੂਆਂ ਨੂੰ ਮੰਤਰੀ ਮੰਡਲ ਚ ਸ਼ਾਮਿਲ ਹੀ ਨਹੀਂ ਕੀਤਾ ਬਲਕਿ ਉਹਨਾਂ ਨੂੰ ਅਹਿਮ ਮੰਤਰਾਲਿਆਂ ਦੀ ਜਿੰਮੇਵਾਰੀ ਸੌਂਪ ਕੇ ਆਪਣੇ ਆਪ ਨੂੰ ਦਲਿਤ ਪੱਖੀ ਹੋਣ ਦਾ ਦਾਅਵਾ ਕੀਤਾ ਜਦਕਿ ਆਪ ਸਰਕਾਰ ਤੋਂ ਪਹਿਲਾਂ ਸੱਤਾ ਤੇ ਕਾਬਜ਼ ਰਹੀਆਂ ਕਾਂਗਰਸ ਤੇ ਅਕਾਲੀ ਭਾਜਪਾ ਗੱਠਜੋੜ ਦੀਆਂ ਸਰਕਾਰਾਂ ਵੀ ਦਲਿਤ ਆਗੂਆਂ ਨੂੰ ਮੰਤਰੀ ਮੰਡਲ ਚ ਸ਼ਾਮਿਲ ਕਰਦੀਆਂ ਆ ਰਹੀਆਂ ਹਨ ! ਉਹਨਾਂ ਕਿਹਾ ਕਿ ਕਾਂਗਰਸ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਦਲਿਤ ਸਮਾਜ ਨੂੰ ਨਾਲ ਲੈਣ ਲਈ ਇੱਕ ਵੱਡਾ ਦਾਅ ਖੇਡਿਆ ਸੀ ਪਰ ਉਸ ਵਿੱਚ ਉਸ ਸਫਲ ਨਹੀਂ ਹੋ ਸਕੀ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਚ ਵੀ ਸਾਧੂ ਸਿੰਘ ਧਰਮਸੋਤ ਅਰੁਣਾ ਚੌਧਰੀ ਅਤੇ ਚਰਨਜੀਤ ਸਿੰਘ ਚੰਨੀ ਅਜਿਹੇ ਦਲਿਤ ਚਿਹਰੇ ਰਹੇ ਸਨ। ਜਿਨਾਂ ਦੇ ਬਲਬੂਤੇ ਕਾਂਗਰਸ ਦਲਿਤ ਸਮਾਜ ਨੂੰ ਆਪਣੇ ਨਾਲ ਜੋੜੀ ਰੱਖਣ ਦੀ ਕੋਸ਼ਿਸ਼ ਕਰਦੀ ਰਹੀ ਉਧਰ ਦੂਸਰੇ ਪਾਸੇ ਅਕਾਲੀ ਭਾਜਪਾ ਗਠਜੋੜ ਨੇ ਵੀ ਚਰਨਜੀਤ ਸਿੰਘ ਅਟਵਾਲ ਨੂੰ ਜਿੱਥੇ ਵਿਧਾਨ ਸਭਾ ਦੇ ਸਪੀਕਰ ਦੀ ਵੱਡੀ ਜਿੰਮੇਵਾਰੀ ਸੌਂਪੀ ਉੱਥੇ ਚੁੰਨੀ ਲਾਲ ਭਗਤ, ਗੁਲਜਾਰ ਸਿੰਘ ਰਣੀਕੇ, ਸਰਵਨ ਸਿੰਘ ਫਿਲੋਰ ਅਤੇ ਸੋਹਣ ਸਿੰਘ ਠੰਡਲ ਨੂੰ ਵੀ ਮੰਤਰੀ ਬਣਾ ਕੇ ਦਲਿਤ ਪੱਖੀ ਹੋਣ ਦਾ ਪ੍ਰਭਾਵ ਛੱਡਿਆ ਸੀ।ਉਹਨਾ ਅੰਤ ਵਿੱਚ ਸ਼ਾਸਨ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਇਹ ਗੱਲ ਲਿਆਉਂਦਿਆਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਇੱਕ ਰਜਿ. ਜਥੇਬੰਦੀ ਹੈ ਜਿਸ ਦਾ ਰਜਿ. ਨੰਬਰ 160 ਹੈ ਉਹਨਾਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਵਿੱਚੋਂ ਪਿੱਛਲੇ ਲੰਬੇ ਸਮੇ ਤੋ ਕੱਢੇ ਹੋਏ ਲੋਕ ਬੇਗਮਪੁਰਾ ਟਾਈਗਰ ਫੋਰਸ ਦਾ ਗੈਰ ਸੰਵਿਧਾਨਿਕ ਤੌਰ ਤੇ ਨਾ ਵਰਤ ਕੇ ਸ਼ਾਸ਼ਨ ਅਤੇ ਪ੍ਰਸ਼ਾਸਨ ਨੂੰ ਧਮਕਾ ਰਹੇ ਹਨ ਅਤੇ ਬੇਗਮਪੁਰਾ ਟਾਈਗਰ ਫੋਰਸ ਦਾ ਨਾਮ ਵਰਤ ਕੇ ਲੋਕਾਂ ਨੂੰ ਵੀ ਗੁਮਰਾਹ ਕਰ ਰਹੇ ਹਨ ਉਹਨਾਂ ਸ਼ਾਸਨ ਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਹੋ ਜਿਹੇ ਲੋਕਾਂ ਤੇ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਉਹਨਾਂ ਇਹ ਵੀ ਦੱਸਿਆ ਕਿ ਬੇਗਮਪੁਰਾ ਟਾਈਗਰ ਫੋਰਸ ਵਿੱਚੋਂ ਕੱਢੇ ਹੋਏ ਲੋਕਾਂ ਤੇ ਅਸੀ ਮਾਨਯੋਗ ਅਦਾਲਤ ਵਿੱਚ ਕੇਸ ਵੀ ਕੀਤੇ ਹੋਏ ਹਨ ! ਇਸ ਮੌਕੇ ਹੋਰਨਾਂ ਤੋਂ ਇਲਾਵਾ ਸਨੀ ਸੀਣਾ,ਰਵੀ ਸੰਦਰ ਨਗਰ, ਡਾਕਟਰ ਨਤੀਸ਼ ਸੈਣੀ, ਰਾਜ ਕੁਮਾਰ ਬੱਧਣ ਸ਼ੇਰਗੜ੍ਹ, ਭਿੰਦਾ ਸੀਣਾ ਆਦਿ ਹਾਜ਼ਰ ਸਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly