‘ਆਪ’ ਨੂੰ ਰੋਕਣ ਲਈ ਇਕਜੁਟ ਹੋਈਆਂ ਸਾਰੀਆਂ ਸਿਆਸੀ ਧਿਰਾਂ: ਭਗਵੰਤ ਮਾਨ

ਚੰਡੀਗੜ੍ਹ (ਸਮਾਜ ਵੀਕਲੀ):  ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਾਸੀ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਸਮਝ ਚੁੱਕੇ ਹਨ, ਜੋ ‘ਆਪ’ ਨੂੰ ਪਸੰਦ ਕਰ ਰਹੇ ਹਨ ਪਰ ‘ਆਪ’ ਨੂੰ ਰੋਕਣ ਲਈ ਕਾਂਗਰਸ, ਕੈਪਟਨ, ਬਾਦਲ, ਢੀਂਡਸਾ ਅਤੇ ਭਾਜਪਾ ਦੇ ਸਾਰੇ ਆਗੂ ਇਕੱਠੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਜ ਸੱਤਾ ਸੌਂਪਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਕਾਂਗਰਸ ਨੂੰ ਵੋਟਾਂ ਪਾਈਆਂ ਸਨ ਤਾਂ ਜੋ ਆਮ ਆਦਮੀ ਪਾਰਟੀ ਨੂੰ ਸਰਕਾਰ ਬਣਾਉਣ ਤੋਂ ਰੋਕਿਆ ਜਾ ਸਕੇ।

ਸ੍ਰੀ ਮਾਨ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਾਜਪਾ ਨਾਲ ਦੋਸਤੀ ਜੱਗ ਜ਼ਾਹਿਰ ਹੈ ਅਤੇ ਬਾਦਲ ਹਮੇਸ਼ਾ ਹੀ ਭਾਜਪਾ ਦੀ ‘ਏ’ ਟੀਮ ਵਜੋਂ ਪ੍ਰਸਿੱਧ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਭਾਜਪਾ ਲਈ ‘ਬੀ’ ਟੀਮ ਵਜੋਂ ਜਾਣੇ ਗਏ ਹਨ, ਜਦੋਂ ਕਿ ਚੋਣਾਂ ਨਾ ਜਿੱਤਣ ਵਾਲੇ ਲੋਕ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਭਾਜਪਾ ਦੀ ‘ਸੀ’ ਟੀਮ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਇਖ਼ਲਾਕ ਤੋਂ ਗਿਰੇ ਲੋਕ ਕਿਸਾਨਾਂ ਦੀਆਂ ਕੁਰਬਾਨੀਆਂ ਤੋਂ ਲੰਘ ਕੇ ਭਾਜਪਾ ’ਚ ਸ਼ਾਮਲ ਹੋ ਰਹੇ ਹਨ, ਉਥੇ ਹੀ ਭ੍ਰਿਸ਼ਟਾਚਾਰੀ ਆਗੂਆਂ ਨੂੰ ਈਡੀ ਅਤੇ ਇਨਕਮ ਟੈਕਸ ਦਾ ਡਰਾ ਦਿਖਾ ਕੇ ਭਾਜਪਾ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਸੂਬਾ ਪ੍ਰਧਾਨ ਨੇ ਲੋਕਾਂਂ ਨੂੰ ਅਪੀਲ ਕੀਤੀ ਕਿ ‘ਆਪ’ ਦੇਸ਼ ਦੀ ਰਾਜਨੀਤੀ ’ਚ ਪਰਿਵਰਤਨ ਦੀ ਮੁਦਈ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘ਸਿੱਧੂ, ਚੰਨੀ ਤੇ ਜਾਖੜ’ ਦੀ ਤਿੱਕੜੀ ’ਤੇ ਦਾਅ ਖੇਡੇਗੀ ਕਾਂਗਰਸ
Next articleਰਾਹੁਲ ਨੇ ਟਵਿੱਟਰ ਪੋਲ ਰਾਹੀਂ ਭਾਜਪਾ ’ਤੇ ਸੇਧਿਆ ਨਿਸ਼ਾਨਾ