HOME ਪੰਜਾਬ ਦੇ ਸਾਰੇ ਵਰਗਾ, ਰਾਜਨੀਤਿਕ ਪਾਰਟੀਆਂ, ਕਿਸਾਨ ਜਥੇਬੰਦੀਆਂ, ਅਤੇ ਸੰਘਰਸ਼ਸ਼ੀਲ ਧਿਰਾਂ ਨੂੰ...

ਪੰਜਾਬ ਦੇ ਸਾਰੇ ਵਰਗਾ, ਰਾਜਨੀਤਿਕ ਪਾਰਟੀਆਂ, ਕਿਸਾਨ ਜਥੇਬੰਦੀਆਂ, ਅਤੇ ਸੰਘਰਸ਼ਸ਼ੀਲ ਧਿਰਾਂ ਨੂੰ ਵਿਦਿਆਰਥੀਆਂ ਦਾ ਸਾਥ ਦੇਣਾ ਚਾਹੀਦਾ ਹੈ : ਭੁਪਿੰਦਰ ਸਿੰਘ ਪਿੰਕੀ

1
ਭੁਪਿੰਦਰ ਸਿੰਘ ਪਿੰਕੀ
ਹੁਸ਼ਿਆਰਪੁਰ  (ਸਮਾਜ ਵੀਕਲੀ)  (ਤਰਸੇਮ ਦੀਵਾਨਾ ) – ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਅੰਦਰ ਪਿਛਲੇ 60 ਸਾਲਾਂ ਤੋਂ ਸੈਨੇਟ ਅਤੇ ਸਿੰਡੀਕੇਟ ਰਾਹੀ ਚੱਲ ਰਹੇ ਪ੍ਰਬੰਧ ਨੂੰ ਤੋੜ ਕੇ ਨਿਯੁਕਤੀਆਂ ਰਾਹੀਂ ਪ੍ਰਬੰਧਕੀ ਨੂੰ ਸੰਭਾਲਣਾ ਸ਼ਰੇਆਮ ਧੱਕਾ ਹੈ ! ਇਹਨਾਂ ਗੱਲਾਂ ਦਾ ਪ੍ਰਗਟਾਵਾ ਉੱਘੇ  ਸਮਾਜ ਸੇਵਕ ਭੁਪਿੰਦਰ ਸਿੰਘ ਪਿੰਕੀ ਨੇ ਸਾਡੇ ਪੱਤਰਕਾਰ ਨਾਲ ਕੀਤਾ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਤੇ ਘਿਣਾਉਣੀ ਹਰਕਤ ਕਰਕੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਛੇੜਛਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਹ ਮਨਸੂਬੇ ਕਦੀ ਵੀ ਕਾਮਯਾਬ ਨਹੀ ਹੋਣ ਦਿੱਤੇ ਜਾਣਗੇ । ਉਨ੍ਹਾਂ ਕਿਹਾ ਕੇਂਦਰ ਦੀ ਸਰਕਾਰ ਵਲੋ  ਆਪਣੀਆਂ ਮਨਮਰਜ਼ੀਆਂ ਕਰਕੇ ਬਹੁਤੇ  ਅਧਿਕਾਰਾਂ ਨੂੰ ਖਤਮ ਕਰਕੇ ਕੇਂਦਰੀਕਰਨ ਤੇ ਭਗਵਾਂਕਰਨ ਦੇ ਤਹਿਤ ਰਾਜਾ ਦੇ ਅਧਿਕਾਰਾਂ ਨੂੰ ਖਤਮ ਕੀਤਾ ਜਾ ਰਿਹਾ ਹੈ । ਜਿਸ ਦੇ ਤਹਿਤ ਹੁਣ ਸੈਨੇਟ ਦੀ ਤਾਕਤ ਨੂੰ ਘਟਾ ਕੇ 90 ਮੈਂਬਰਾਂ ਤੋਂ 31 ਮੈਂਬਰਾਂ ਤੱਕ ਸੀਮਿਤ ਕਰ ਦਿੱਤਾ ਹੈ ਜਦ ਕਿ ਇਹ ਸਭ ਕੁਝ ਸਹਿਣਯੋਗ ਨਹੀਂ ਹੈ  । ਉਹਨਾਂ  ਕਿਹਾ ਕਿ ਜਿਸ ਵਿੱਚ 18 ਚੁਣੇ ਹੋਏ ਅਤੇ 6 ਨਾਮਜਦ ਅਤੇ 07 ਆਹੁਦੇਦਰ ਹੋਰ ਸ਼ਾਮਿਲ ਹੋਣਗੇ । ਉਨ੍ਹਾ ਕਿਹਾ ਇਸ ਤਰ੍ਹਾਂ ਚੋਣ ਪ੍ਰਣਾਲੀ ਰਾਹੀਂ ਪਿਛਲੇ ਲੰਬੇ ਸਮੇ ਤੋਂ ਚੱਲੇ ਆ ਰਹੇ ਪ੍ਰਬੰਧਕੀ ਢਾਂਚੇ ਨੂੰ ਸਿੱਧੇ ਰੂਪ ਵਿੱਚ ਖਤਮ ਕਰ ਦਿੱਤਾ ਗਿਆ ਹੈ ਅਤੇ ਕੇਂਦਰ ਨੇ ਯੂਨੀਵਰਸਿਟੀ ਦਾ ਪ੍ਰਬੰਧ ਅਸਿੱਧੇ ਰੂਪ ਵਿੱਚ ਆਪਣੇ ਹੱਥਾਂ ਵਿੱਚ ਲੈ ਲਿਆ ਹੈ। ਜਿਸਦੇ ਦੇ ਖਿਲਾਫ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸੰਘਰਸ਼ ਕਰ ਰਹੇ ਹਨ । ਉਹਨਾਂ ਕਿਹਾ ਕਿ ਇਸ ਨੋਟੀਫਿਕੇਸ਼ਨ ਦੇ ਖਿਲਾਫ ਸੰਘਰਸਸ਼ੀਲ ਵਿਦਿਆਰਥੀਆਂ ਦੇ ਸੰਘਰਸ਼ ਨਾਲ ਉੱਘੇ ਸਮਾਜ ਸੇਵਕ ਭੁਪਿੰਦਰ ਸਿੰਘ ਪਿੰਕੀ ਨੇ ਇੱਕ ਮੁੱਠਤਾ ਜਾਹਿਰ ਕਰਦਿਆ ਕਿਹਾ | ਕਿ ਪੰਜਾਬ ਦੇ ਸਾਰੇ ਵਰਗਾ ਨੂੰ ਰਾਜਨੀਤਿਕ ਪਾਰਟੀਆਂ,   ਕਿਸਾਨ ਜਥੇਬੰਦੀਆਂ, ਅਤੇ ਹੋਰ ਸੰਘਰਸ਼ਸ਼ੀਲ ਧਿਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਨੌਜਵਾਨ ਵਿਦਿਆਰਥੀਆਂ ਦਾ ਸਾਥ ਦੇਣਾ ਚਾਹੀਦਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleइंडियन वर्कर्स एसोसिएशन (ग्रेट ब्रिटेन) ने RMT और कुशल प्रवासी श्रमिकों के समर्थन में आवाज उठाई
Next articleਪਿਛਲੇ ਕਾਰਜਕਾਲ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਪੰਥ ਦੀਆਂ ਰਿਵਾਇਤਾਂ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਰੋਲ ਅਦਾ ਕੀਤਾ : ਐਡਵੋਕੇਟ ਭਾਰਦਵਾਜ