HOME ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਵੱਲੋਂ ਸਿੱਖਿਆਤਮਕ ਅਤੇ ਮਨੋਰੰਜਨਕ ਟੂਰ ਆਗਾਮੀ...

ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਵੱਲੋਂ ਸਿੱਖਿਆਤਮਕ ਅਤੇ ਮਨੋਰੰਜਨਕ ਟੂਰ ਆਗਾਮੀ ਸਮੇਂ ਵਿੱਚ ਵੀ ਜਾਰੀ ਰਹਿਣਗੇ : ਡਾ. ਅਸ਼ੀਸ਼ ਸਰੀਨ

1
ਹੁਸ਼ਿਆਰਪੁਰ  (ਸਮਾਜ ਵੀਕਲੀ)  ( ਤਰਸੇਮ ਦੀਵਾਨਾ ) – ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਚੱਗਰਾਂ (ਹੁਸ਼ਿਆਰਪੁਰ) ਦੇ ਐਮਡੀ ਡਾਕਟਰ ਆਸ਼ੀਸ਼ ਸਰੀਨ ਅਤੇ ਸਕੂਲ ਦੇ ਸਟਾਫ ਵੱਲੋਂ ਵਿਦਿਆਰਥੀਆਂ ਲਈ ਇੱਕ ਐਜੂਕੇਸ਼ਨਲ ਕਮ ਪਿਕਨਿਕ ਟੂਰ ਆਯੋਜਿਤ ਕੀਤਾ ਗਿਆ। ਟੂਰ ਸਬੰਧੀ  ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਚੱਗਰਾਂ ਦੇ ਸਟਾਫ ਨੇ ਦੱਸਿਆ ਕਿ  ਬੱਚਿਆਂ ਨੂੰ ਏਂਜਲ ਫਾਰਮ (ਹੁਸ਼ਿਆਰਪੁਰ) ਅਤੇ ਗੁਰਦੁਆਰਾ ਗੁਰੂ ਨਾਨਕ ਚਰਨਸਰ ਭੀਖੋਵਾਲ ਸਾਹਿਬ ਦੇ ਪਵਿੱਤਰ ਦਰਸ਼ਨ ਕਰਵਾਏ ਗਏ ਸਕੂਲ ਦੇ ਸਟਾਫ ਅਤੇ ਬੱਚਿਆਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਕੇ ਮਨ ਨੂੰ ਸ਼ਾਂਤੀ ਮਿਲੀ ਹੈ । ਉਹਨਾਂ ਦੱਸਿਆ ਕਿ ਬੱਚਿਆਂ ਨੇ ਖੁੱਲ੍ਹੇ ਮਾਹੌਲ ਵਿੱਚ ਖੇਡਾਂ ਤੇ ਮਨੋਰੰਜਨਕ ਗਤੀਵਿਧੀਆਂ ਦਾ ਪੂਰਾ ਆਨੰਦ ਮਾਣਿਆ ਅਤੇ ਬਹੁਤ ਕੁਝ ਨਵਾਂ ਸਿਖਣ ਦਾ ਮੌਕਾ ਮਿਲਿਆ। ਉਹਨਾਂ ਦੱਸਿਆ ਕਿ ਪਾਰਕ ਵਿੱਚ ਬੱਚਿਆਂ ਦੀਆਂ ਟਹਿਲਣਾ  ਅਤੇ ਉਤਸ਼ਾਹ ਦੇ ਦ੍ਰਿਸ਼ ਮਨਮੋਹਕ ਰਹੇ। ਇਸ ਮੌਕੇ ਆਪਣੀ ਖੁਸ਼ੀ ਜ਼ਾਹਿਰ ਕਰਦੇ ਹੋਏ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਅਸ਼ੀਸ਼ ਸਰੀਨ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਵੱਲੋਂ ਇਸ ਤਰ੍ਹਾਂ ਦੇ ਸਿੱਖਿਆਤਮਕ ਅਤੇ ਮਨੋਰੰਜਨਕ ਟੂਰ ਆਗਾਮੀ ਸਮੇਂ ਵਿੱਚ ਵੀ ਜਾਰੀ ਰਹਿਣਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article33ਵਾਂ ਫੁੱਟਬਾਲ ਟੂਰਨਾਮੈਂਟ ਅੱਜ ਤੋਂ ਸ਼ੁਰੂ
Next articleSAMAJ WEEKLY = 29/10/2025