ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਅਧਿਆਪਕ ਦਲ ਪੰਜਾਬ ਜਵੰਧਾ ਦੇ ਪ੍ਰਧਾਨ ਸੁਖਦਿਆਲ ਸਿੰਘ ਝੰਡ ਅਤੇ ਸਰੀਰਿਕ ਸਿੱਖਿਆ ਅਧਿਆਪਕ ਯੂਨੀਅਨ ਕਪੂਰਥਲਾ ਦੇ ਪ੍ਰਧਾਨ ਕੁਲਬੀਰ ਸਿੰਘ ਕਾਲੀ ਨੇ ਪ੍ਰੈਸ ਨੂੰ ਸਾਂਝੇ ਤੌਰ ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਮੁੱਚਾ ਅਧਿਆਪਕ ਵਰਗ ਨੂੰ ਅੱਜ ਮਿਤੀ 29 ਜੁਲਾਈ ਨੂੰ ਪਟਿਆਲੇ ਵਿਖੇ ਹੋ ਰਹੀ ਹੱਲਾ ਬੋਲ ਮਹਾਂ ਰੈਲੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।
ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸਾਢੇ ਚਾਰ ਸਾਲ ਛੇਵੇਂ ਪੇ ਕਮਿਸ਼ਨ ਨੂੰ ਤਾਲਾਬੰਦ ਕਰਕੇ ਰੱਖਣ ਮਗਰੋਂ ਜਾਰੀ ਕੀਤਾ ਮੁਲਾਜਮ ਮਾਰੂ ਰਿਪੋਰਟ ਅਤੇ ਵਿੱਤ ਵਿਭਾਗ ਦੀਆਂ ਉਸ ਤੋਂ ਵੀ ਨਿੰਦਣਯੋਗ ਸਿਫਾਰਸ਼ਾਂ ਖਿਲਾਫ ਪੰਜਾਬ ਦੇ ਮੁਲਾਜਮਾਂ ਵਿੱਚ ਵਿਆਪਕ ਪੱਧਰ ਤੇ ਰੋਸ ਹੈ।ਆਗੂਆਂ ਨੇ ਸਮੁੱਚੇ ਅਧਿਆਪਕਾਂ ਨੂੰ ਮਿਤੀ 29 ਜੁਲਾਈ ਦੀ ਰੈਲੀ ਵਿੱਚ ਸਮੂਹਿਕ ਛੁੱਟੀ ਲੈ ਕੇ ਪਟਿਆਲਾ ਰੈਲੀ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਅਜੀਤਪਾਲ ਸਿੰਘ, ਵਸਨਦੀਪ ਸਿੰਘ, ਮਨਜਿੰਦਰ ਸਿੰਘ, ਕਮਲਜੀਤ ਸਿੰਘ ਮੇਜਰਵਾਲ, ਅਮਰਜੀਤ ਕਾਲਾ ਸੰਘਿਆ, ਜਗੀਰ ਸਿੰਘ, ਪਰਮਜੀਤ ਸਿੰਘ ਤੇ ਹਰਪ੍ਰੀਤ ਸਿੰਘ ਹਾਜਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly