HOME ਬੰਗਾ ਹਲਕੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਚੈੱਕ ਵੰਡੇ ਗਏ –ਡਾ ਸੁਖਵਿੰਦਰ ਸੁੱਖੀ

ਬੰਗਾ ਹਲਕੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਚੈੱਕ ਵੰਡੇ ਗਏ –ਡਾ ਸੁਖਵਿੰਦਰ ਸੁੱਖੀ

1

ਬੰਗਾ  (ਸਮਾਜ ਵੀਕਲੀ)  ( ਚਰਨਜੀਤ ਸੱਲ੍ਹਾਂ ) ਅੱਜ ਆਪਣੇ ਹਲਕੇ ਬੰਗਾ ਵਿਖੇ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਵੱਖ ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ 2 ਕਰੋੜ 21 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਦਿੱਤੇ ਅਤੇ ਪਿੰਡ ਵਾਸੀਆਂ ਵੱਲੋਂ ਦੱਸੇ ਗਏ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਪੂਰੇ ਕਰਨ ਲਈ ਪੰਚਾਇਤਾਂ ਨੂੰ ਹਦਾਇਤਾਂ ਦਿੱਤੀਆਂ। ਅਸੀਂ ਆਪਣੇ ਹਲਕੇ ਦੇ ਬਹੁਪੱਖੀ ਵਿਕਾਸ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।ਆਉਣ ਵਾਲੇ ਸਮੇਂ ਦੌਰਾਨ ਹੋਰ ਕੰਮਾ ਲਈ ਵੀ ਗ੍ਰਾਂਟਾਂ ਦਿੱਤੀਆਂ ਜਾਣਗੀਆਂ, ਹਲਕੇ ਅੰਦਰ ਹੋਣ ਵਾਲੇ ਹੋਰ ਕਾਰਜਾਂ ਦੀ ਰਿਪੋਰਟ ਬਣਾਈ ਜਾ ਰਹੀ ਹੈ ਅਤੇ ਜਲਦ ਹੀ ਰਹਿ ਚੁੱਕੇ ਕੰਮ ਵੀ ਸ਼ੁਰੂ ਕਰਵਾ ਦਿੱਤੇ ਜਾਣਗੇ। ਇਹ ਸ਼ਬਦ ਕੈਬਨਿਟ ਮੰਤਰੀ ਡਾ ਸੁਖਵਿੰਦਰ ਕੁਮਾਰ ਸੁੱਖੀ ਐਮ ਐਲ ਏ ਬੰਗਾ ਨੇ ਕਹੇਂ ਉਹਨਾਂ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਸਰਕਾਰ ਦੀ ਪ੍ਰਸੰਸਾ ਕੀਤੀ ਕਰਦਿਆਂ ਕਿਹਾ ਕਿ 5 ਕਰੌੜ ਰੁਪਏ ਹਰੇਕ ਐਮ ਐਲ ਏ ਨੂੰ ਦਿੱਤੇ ਹਨ ਉਨ੍ਹਾਂ ਕਿਸੇ ਵੀ ਪਾਰਟੀ ਵਿੱਚ ਕੋਈ ਫਰਕ ਨਹੀਂ ਰੱਖਿਆ ਇਸ ਮੌਕੇ ਤੇ ਬੰਗਾ ਹਲਕੇ ਦੀਆਂ ਸਾਰੀਆਂ ਪੰਚਾਇਤਾਂ ਹਾਜ਼ਰ ਸਨ ਇਸ ਮੌਕੇ ਤੇ ਸੋਹਣ ਲਾਲ ਢੰਡਾ ਐਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਬਾਕੀ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਹਾਜ਼ਰ ਹੋਏ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਗੁਰੂ ਤੇਗ ਬਹਾਦਰ ਜੀ ਦੇ 350ਵਾਂ ਸ਼ਹੀਦੀ ਦਿਹਾੜਾ
Next articleਮਾਨਚੈਸਟਰ ਚ ਕਰਵਾਏ ਗਏ ਮਿਸ ਟਾਈਲੈਟਡ 2025ਦੇ ਪੰਜਾਬਣ 2025 ਦੇ ਮੁਕਾਬਲੇ