ਪਟਨਾ (ਸਮਾਜ ਵੀਕਲੀ): ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘੁਟਾਲਾ ਦੇ ਇਕ ਹੋਰ ਕੇਸ ’ਚ ਹੋਈ ਸਜ਼ਾ ਦੇ ਸਬੰਧ ਵਿਚ ਲਾਲੂ ਪ੍ਰਸਾਦ ਦੇ ਸਮਰਥਕਾਂ ਵੱਲੋਂ ਬਦਲਾਖੋਰੀ ਦੀ ਰਾਜਨੀਤੀ ਦੇ ਲਗਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਨਿਤੀਸ਼ ਕੁਮਾਰ ਨੇ ਕਿਹਾ ਕਿ ਹਾਲ ਹੀ ਵਿਚ ਉਨ੍ਹਾਂ ਦੀ ਪ੍ਰਸ਼ਾਂਤ ਕਿਸ਼ੋਰ ਨਾਲ ਹੋਈ ਮੀਟਿੰਗ ’ਚ ਕੁਝ ਵੀ ਸਿਆਸੀ ਨਹੀਂ ਸੀ। ਰਾਸ਼ਟਰੀ ਜਨਤਾ ਦਲ ਦੇ ਸਮਰਥਕਾਂ ਦੇ ਦੋਸ਼ਾਂ ਸਬੰਧੀ ਸਵਾਲਾਂ ਦੇ ਜਵਾਬ ਵਿਚ ਨਿਤੀਸ਼ ਕੁਮਾਰ ਨੇ ਕਿਹਾ, ‘‘ਚਾਰਾ ਘੁਟਾਲਾ ਸਬੰਧੀ ਕਈ ਕੇਸ ਹਨ। ਇਨ੍ਹਾਂ ਵਿੱਚੋਂ ਕਈ ਕੇਸਾਂ ’ਚ ਲਾਲੂ ਪ੍ਰਸਾਦ ਯਾਦਵ ਨੂੰ ਸਜ਼ਾ ਹੋ ਚੁੱਕੀ ਹੈ ਅਤੇ ਕਈ ਹੋਰਾਂ ਵਿਚ ਹੋ ਸਕਦੀ ਹੈ।’’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly