ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਅਲਪਾਈਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਬਾਰ੍ਹਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ 100 ਫ਼ੀਸਦੀ ਅੰਕ ਪ੍ਰਾਪਤ ਕਰ ਸਕੂਲ ਦਾ ਨਾਮ ਰੌਸ਼ਨ ਕੀਤਾ | ਸਾਲਾਨਾ ਪ੍ਰੀਖਿਆ ਦੇ ਨਤੀਜ਼ੇ ਵਿੱਚ ਨਾਨ ਮੈਡੀਕਲ ਸਟਰੀਮ ’ਚ ਸਕੂਲ ਦੇ ਵਿਦਿਆਰਥੀ ਰਿਸ਼ਭ ਜੈਨ ਨੇ 95 ਫ਼ੀਸਦੀ, ਧਾਨਿਸ਼ਠਾ ਛਾਬੜਾ ਨੇ 90 ਫ਼ੀਸਦੀ ਅਤੇ ਆਰਵ ਅਗਰਵਾਲ ਨੇ 91 ਫ਼ੀਸਦੀ ਅੰਕ ਪ੍ਰਾਪਤ ਕੀਤੇ, ਜਦਕਿ ਮੈਡੀਕਲ ਸਟਰੀਮ ਵਿੱਚ ਸ਼ਿਯਾਨਾ ਸੋਂਧੀ ਨੇ 88 ਫ਼ੀਸਦੀ ਅੰਕ ਪ੍ਰਾਪਤ ਕੀਤੇ| ਆਰਟਸ ਸਟਰੀਮ ਵਿੱਚ ਕਰਮਜੀਤ ਸਿੰਘ ਨੇ 86 ਫ਼ੀਸਦੀ ਅਤੇ ਸਿਧਾਰਥ ਅਰੋੜਾ ਨੇ ਵੀ 86 ਫ਼ੀਸਦੀ ਅਤੇ ਹੇਜ਼ਲ ਬੁੱਧੀਰਾਜਾ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ । ਸਾਰੇ ਮੈਡੀਕਲ, ਨਾਨ ਮੈਡੀਕਲ ਅਤੇ ਆਰਟਸ ਸਟਰੀਮ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸ਼ਲਾਘਾਯੋਗ ਅੰਕ ਪ੍ਰਾਪਤ ਕੀਤੇ, ਜੋ ਕਿ ਸਕੂਲ ਪ੍ਰਬੰਧਨ ਅਤੇ ਸਟਾਫ਼ ਲਈ ਮਾਣ ਵਾਲੀ ਗੱਲ ਹੈ ।ਇਸ ਮੌਕੇ ’ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਅੰਚਿਤ ਧੀਰ ਨੇ ਕਿਹਾ ਕਿ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਮਰਪਣ, ਅਨੁਸ਼ਾਸਨ ਅਤੇ ਮਾਰਗਦਰਸ਼ਨ ਸਫਲਤਾ ਪ੍ਰਦਾਨ ਕਰਦੇ ਹਨ। ਇਸ ਲਈ ਸਾਨੂੰ ਇਨ੍ਹਾਂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ’ਤੇ ਮਾਣ ਹੈ ਅਤੇ ਅਧਿਆਪਕਾਂ ਤੇ ਮਾਪਿਆਂ ਦੇ ਨਿਰੰਤਰ ਸਮਰਥਨ ਲਈ ਧੰਨਵਾਦੀ ਹਾਂ। ਸਕੂਲ ਪ੍ਰਬੰਧਨ ਵੱਲੋਂ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਸਟਾਫ਼ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ, ਜਿਨ੍ਹਾਂ ਦੀ ਸਖ਼ਤ ਮਿਹਨਤ ਸਦਕਾ ਸਕੂਲ ਦਾ ਨਾਮ ਰੌਸ਼ਨ ਹੋਇਆ ।‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



