2 ਮਾਸੂਮ ਬੱਚਿਆਂ ਸਮੇਤ 6 ਜ਼ਖਮੀ
ਡੇਰਾਬੱਸੀ (ਸਮਾਜ ਵੀਕਲੀ) (ਸੰਜੀਵ ਸਿੰਘ ਸੈਣੀ, ਮੋਹਾਲੀ) : ਚੰਡੀਗੜ੍ਹ ਅੰਬਾਲਾ ਮੁੱਖ ਮਾਰਗ ਤੇ ਡੇਰਾਬੱਸੀ ਰੇਲਵੇ ਫਲਾਈਓਵਰ ਉਤੇ ਅੱਜ ਸਵੇਰੇ ਦੋ ਕਾਰਾਂ ਦੀ ਆਹਮੋ-ਸਾਹਮਣੀ ਹੋਈ ਟੱਕਰ ਵਿੱਚ ਛੇ ਜਣੇ ਜ਼ਖਮੀ ਹੋ ਗਏ। ਜਿਨ੍ਹਾਂ ਵਿੱਚ ਇੱਕ ਢਾਈ ਸਾਲ ਤੇ ਇੱਕ ਦੋ ਮਹੀਨੇ ਦੀ ਮਾਸੂਮ ਬੱਚੀ ਵੀ ਸ਼ਾਮਲ ਹੈ। ਜਿਨ੍ਹਾਂ ਦਾ ਡੇਰਾਬੱਸੀ ਸਿਵਲ ਹਸਪਤਾਲ ਵਿਖੇ ਇਲਾਜ ਕੀਤਾ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ।
ਹਦਸਾ ਸਵੇਰੇ ਕਰੀਬ ਸਾਢੇ 10 ਵਜੇ ਉਸ ਸਮੇਂ ਵਾਪਰਿਆ ਜਦੋਂ ਰੇਲਵੇ ਫਲਾਈਓਵਰ ਉਤੇ ਖੜ੍ਹੀ ਇਕ ਕਾਰ ਨੂੰ ਅੰਬਾਲੇ ਵੱਲ ਤੋਂ ਆ ਰਹੀਆਂ ਅਲਟੋ ਚਾਲਕ ਕਰੋਸ ਕਰਨ ਲੱਗਿਆ, ਤਾਂ ਸੜਕ ਕਿਨਾਰੇ ਖੜ੍ਹੀ ਕਾਰ ਦੇ ਚਾਲਕ ਨੇ ਕਾਰ ਨੂੰ ਚਲਾਉਣਾ ਸ਼ੁਰੂ ਕਰ ਦਿੱਤਾ ਅਤੇ ਸੜਕ ਵਿਚਕਾਰ ਆ ਗਿਆ, ਜਿਸ ਕਾਰਨ ਪਿੱਛੇ ਤੋਂ ਆ ਰਹੇ ਅਲਟੋ ਚਾਲਕ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਡਿਵਾਈਡਰ ਪਾਰ ਕਰਦੇ ਹੋਏ ਸੜਕ ਦੇ ਦੂਜੇ ਪਾਸੇ ਜਾ ਪਹੁੰਚੀ ਅਤੇ ਸਾਹਮਣੇ ਤੋਂ ਆ ਰਹੀ ਸਵਿਫਟ ਕਾਰ ਨਾਲ ਜਾਂ ਟਕਰਾਈ। ਜਿਸ ਵਿੱਚ ਸਵਾਰ ਸੰਦੀਪ ਆਪਣੀ ਪਤਨੀ ਅਤੇ ਦੋ ਛੋਟੇ ਬੱਚਿਆਂ ਸਮੇਤ ਚੰਡੀਗੜ੍ਹ ਤੋਂ ਡੇਰਾਬੱਸੀ ਵੱਲ ਨੂੰ ਆ ਰਿਹਾ ਸੀ । ਟੱਕਰ ਇੰਨੀ ਜ਼ਬਰਦਸਤ ਸੀ ਕਿ ਸਵਿਫਟ ਕਰ ਦੇ ਦੋਨੋਂ ਏਅਰਬੈਗ ਖੁੱਲ੍ਹ ਗਏ। ਹਾਦਸੇ ਦੌਰਾਨ ਦੋਨੋਂ ਕਾਰਾਂ ਵਿੱਚ ਸਵਾਰ 6 ਜਣਿਆਂ ਦੇ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਇਲਾਜ ਲਈ ਡੇਰਾਬੱਸੀ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ । ਹਾਦਸੇ ਦਾ ਕਾਰਨ ਬਣਿਆ ਸੜਕ ਕਿਨਾਰੇ ਖੜ੍ਹੀਆਂ ਕਾਰ ਸਵਾਰ ਗੱਡੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਮਾਮਲੇ ਦੀ ਪੜਤਾਲ ਕਰ ਰਹੀ ਹੈ ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly