ਸੰਗਰੂਰ (ਸਮਾਜ ਵੀਕਲੀ) (ਰਮੇਸ਼ਵਰ ਸਿੰਘ)- ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵੱਲੋਂ 14 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ ਸਹੀ 10:00 ਵਜੇ ਹੋਟਲ ਈਟਿੰਗ ਮਾਲ, ਨੇੜੇ ਬਰਨਾਲਾ ਕੈਂਚੀਆਂ ਸੰਗਰੂਰ ਵਿਖੇ ਡਾ. ਭੀਮ ਰਾਓ ਅੰਬੇਡਕਰ ਨੂੰ ਸਮਰਪਿਤ ਸਾਹਿਤਕ ਸਮਾਗਮ ਹੋ ਰਿਹਾ ਹੈ, ਜਿਸ ਵਿੱਚ ਮਾਲਵਾ ਲ਼ਿਖਾਰੀ ਸਭਾ ਸੰਗਰੂਰ ਦੇ ਪ੍ਰੈੱਸ ਸਕੱਤਰ ਅਤੇ ਲੋਕ-ਪੱਖੀ ਹਸਤਾਖ਼ਰ ਅਮਨ ਜੱਖਲਾਂ ਦੀ ਨਵ-ਪ੍ਰਕਾਸ਼ਿਤ ਪੁਸਤਕ ‘ਕਿਰਤ’ ਲੋਕ ਅਰਪਣ ਕੀਤੀ ਜਾਵੇਗੀ। ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਪਾਏ ਵਡਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਸਭਾ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਸਭਾ ਦੇ ਜਨਰਲ ਸਕੱਤਰ ਜਗਜੀਤ ਸਿੰਘ ਲੱਡਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਸ੍ਰੀ ਰਾਹੁਲ ਸੈਣੀ ਜ਼ਿਲ੍ਹਾ ਯੁਵਾ ਅਧਿਕਾਰੀ ਸੰਗਰੂਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਅਮਨ ਜੱਖਲਾਂ ਦੀ ਕਲਮ ਤੋਂ ਇੱਕ ਕਾਵਿ-ਸੰਗ੍ਰਹਿ ‘ਇਨਸਾਨੀਅਤ’ ਵੀ ਪ੍ਰਕਾਸ਼ਿਤ ਹੋ ਚੁੱਕਿਆ ਹੈ, ਜਿਸ ਨੂੰ ਸਾਹਿਤਕ ਹਲਕਿਆਂ ਵਿੱਚ ਬੇਹੱਦ ਮਾਣ-ਸਤਿਕਾਰ ਮਿਲਿਆ ਹੈ। ਇਸ ਮੌਕੇ ਵਿਸ਼ਾਲ ਕਵੀ ਦਰਬਾਰ ਵੀ ਹੋਵੇਗਾ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly