*‘ਆਪ’ ਆਗੂ ਹਰਿੰਦਰ ਧਾਲੀਵਾਲ ਵੱਲੋਂ ਧਰਮਸ਼ਾਲਾ ਲਈ 3 ਲੱਖ ਰੂਪੈ ਦੀ ਗ੍ਰਾਂਟ ਦਾ ਐਲਾਨ, ਸੁਖਮਨੀ ਸੇਵਾ ਸੁਸਾਇਟੀ ਅਤੇ ਸ਼ੇਰ-ਏ-ਪੰਜਾਬ ਵੈਲਫੇਅਰ ਸੁਸਾਇਟੀ ਨੇ 51/51 ਸੌ ਰੁਪਏ ਦਾ ਯੋਗਦਾਨ ਪਾਇਆ*
ਬਰਨਾਲਾ, (ਸਮਾਜ ਵੀਕਲੀ) (ਚੰਡਿਹੋਕ) : ਗੁਰਦੁਆਰਾ ਸਾਹਿਬ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਸੰਧੂ ਪੱਤੀ, ਬਰਨਾਲਾ ਵਿਖੇ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦਾ 364ਵੇਂ ਜਨਮ ਦਿਹਾੜੇ ਉੱਤੇ ਸ਼ਹਿਰ ਦੀਆਂ ਧਾਰਮਿਕ ਸਮਾਜਿਕ ਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵਰਕਰਾਂ ਨੇ ਕੀਤੀ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ, ਜਿੰਨਾਂ ਦਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਭਰਵਾਂ ਸਤਿਕਾਰ ਕੀਤਾ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਬਾਬਾ ਦਰਸ਼ਨ ਸਿੰਘ ਜੀ (ਸ਼ਹਿਣੇ ਵਾਲੇ) ਵੱਲੋਂ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸ਼ਿਰੋਮਣੀ ਅਕਾਲੀ ਦਲ ਵਲੋਂ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ ਨੇ ਬੋਲਦਿਆਂ ਕਿਹਾ ਕਿ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਸਭ ਵਰਗਾਂ ਦੇ ਸਾਂਝੇ ਸ਼ਹੀਦ ਹਨ, ਜਿਸ ਦਾ ਅੰਦਾਜਾ ਇਸ ਇੱਕਠ ਤੋਂ ਲਾਇਆ ਜਾ ਸਕਦਾ ਹੈ ਜਿੰਨਾ ਸਿਖਾਂ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦਾ ਸ਼ੀਸ਼ ਦਿੱਲੀ ਦੇ ਚਾਂਦਨੀ ਚੌਕ ਤੋਂ ਲਿਆ ਕੇ ਅਨੰਦਪੁਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸੌਂਪਿਆ ਸੀ ਜਿਸ ਕਾਰਨ ਉਹਨਾਂ ਨੂੰ ਰੰਗਰੇਟਾ ਗੁਰੂ ਕਾ ਬੇਟਾ ਦਾ ਖਿਤਾਬ ਹਾਸਿਲ ਹੈ। ਆਮ ਆਦਮੀ ਪਾਰਟੀ ਵੱਲੋਂ ਹਲਕਾ ਬਰਨਾਲਾ ਦੇ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਰਦੁਆਰਾ ਬਾਬਾ ਜੀਵਨ ਸਿੰਘ ਬਰਨਾਲਾ ਦੀ ਪ੍ਰਬੰਧਕੀ ਕਮੇਟੀ ਵਲੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ‘ਮੀਤ ਹੇਅਰ’ ਤੋਂ ਧਰਮਸ਼ਾਲਾ ਵਾਸਤੇ ਗ੍ਰਾਂਟ ਦੀ ਮੰਗ ਕੀਤੀ ਗਈ ਸੀ, ਜਿਸ ਤਹਿਤ ਉਹਨਾਂ ਵੱਲੋਂ ਧਰਮਸ਼ਾਲਾ ਲਈ 3 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਜੇ ਹੋਰ ਵੀ ਕਿਤੇ ਸਾਡੀ ਲੋੜ ਹੈ ਤਾਂ ਹਾਜਰ ਹਾਂ ਸਾਨੂੰ ਲਿਸਟ ਬਣਾ ਕੇ ਦਿਓ, ਅਸੀਂ ਸਰਕਾਰ ਵੱਲੋਂ ਹਰ ਮੰਗ ਨੂੰ ਪੂਰਾ ਕਰਨ ਕੋਸ਼ਿਸ਼ ਕਰਾਂਗੇ । ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਸਟੇਟ ਆਗੂ ਮਾਸਟਰ ਅਮਰਜੀਤ ਸਿੰਘ ਜਲੂਰ ਨੇ ਕਿਹਾ ਕਿ 78 ਸਾਲਾਂ ਤੋਂ ਰਾਜ ਕਰ ਰਹੀਆਂ ਪਾਰਟੀਆਂ ਨੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਅਤੇ ਸਮਾਜ ਨਾਲ ਵਿਤਕਰਾ ਕਰਦਿਆਂ ਬਣਦਾ ਮਾਨ ਸਨਮਾਨ ਨਹੀਂ ਦਿੱਤਾ। ਉੰਨਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ ਪੰਜਾਬ ਵਿੱਚ ਵੱਡਾ ਕੇਂਦਰੀ ਅਸਥਾਨ ਬਣਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਪ੍ਰਧਾਨ ਗੁਰਮੀਤ ਸਿੰਘ ਵੱਲੋਂ ਆਪਣਾ ਯੋਗਦਾਨ ਪਾਉਂਦਿਆਂ ਐਲਾਨ ਕੀਤਾ ਗਿਆ ਕਿ ਉਹਨਾਂ ਦੀ ਜਥੇਬੰਦੀ ‘‘ਸ਼ੇਰ –ਏ ਪੰਜਾਬ ਵੈਲਫੇਅਰ ਸੁਸਾਇਟੀ’’ ਵੱਲੋਂ ਹੜ੍ਹਾਂ ਅਤੇ ਮੀਂਹ ਦੇ ਮੌਸਮ ਨੂੰ ਦੇਖਦਿਆਂ 28 ਸਤੰਬਰ 2025 ਨੂੰ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਵਿੱਚ ਉਹਨਾਂ ਪਾਠੀ ਸਿੰਘਾਂ ਦਾ ਸਨਮਾਨ ਅਤੇ ਆਰਥਿਕ ਮੱਦਦ ਕੀਤੀ ਜਾਵੇਗੀ, ਜੋ ਪਾਠੀ ਸਿੰਘ ਕਿਸੇ ਗੁਰਦੁਆਰਾ ਸਾਹਿਬ ਵਿੱਚ ਪੱਕੀ ਡਿਊਟੀ ਨਹੀਂ ਕਰਦੇ। ਸ੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਬਰਨਾਲਾ ਦੇ ਇੰ ਕੁਲਵੰਤ ਸਿੰਘ ਕੀਤੂ, ਸੂਬਾ ਮੀਤ ਪ੍ਰਧਾਨ ਸੰਜੀਵ ਸ਼ੋਰੀ, ਸਹਿਰੀ ਜਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਵਰਕਿੰਗ ਕਮੇਟੀ ਮੈਂਬਰ ਬੀਬੀ ਬੇਅੰਤ ਕੌਰ ਖ਼ਹਿਰਾ, ਜਤਿੰਦਰ ਜਿੰਮੀ, ਬੀਬੀ ਜਸਵਿੰਦਰ ਕੌਰ ਸ਼ੇਰਗਿੱਲ ਸਮੇਤ ਆਈਆਂ ਬੀਬੀਆਂ ਨੂੰ ਸ੍ਰੋਮਣੀ ਅਕਾਲੀ ਦਲ ਦੀ ਸੂਬਾ ਸਕੱਤਰ ਬੀਬੀ ਅਨੀਤਾ ਮੱਟੂ ਵੱਲੋਂ ਸਿਰੋਪੇ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਹੋਰਨਾਂ ਤੋਂ ਇਲਾਵਾ ਐੱਮ.ਸੀ ਤਜਿੰਦਰ ਸਿੰਘ ਸੋਨੀ ਜਾਗਲ, ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੰਧੂ, ਆਪ ਆਗੂ ਲਵਪ੍ਰੀਤ ਦੀਵਾਨਾ, ਪ੍ਰਸਿੱਧ ਗਾਇਕ ਜੋੜੀ ਜਸਪਾਲ ਪਾਲੀ ਬੀਬੀ ਜਸਪ੍ਰੀਤ ਸ਼ੰਮੀ, ਨਾਮ ਸਿਮਰਨ ਸੇਵਾ ਸੁਸਾਇਟੀ ਬਰਨਾਲਾ ਦੇ ਪ੍ਰਧਾਨ ਕੁਲਵੰਤ ਸਿੰਘ ਰਾਜੀ ਸਮੇਤ ਆਏ ਪਤਵੰਤਿਆਂ ਨੂੰ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਸੰਧੂ ਪੱਤੀ ਬਰਨਾਲਾ ਦੇ ਪ੍ਰਧਾਨ ਰਾਜ ਸਿੰਘ ਟੇਲਰਮਾਸਟਰ ਸਮੇਤ ਪ੍ਰਬੰਧਕ ਕਮੇਟੀ ਦੇ ਸਮੂਹ ਆਹੁਦੇਦਾਰ, ਨੌਜਵਾਨ ਸਭਾ ਅਤੇ ਸਮੂਹ ਮੁਹੱਲਾ ਨਿਵਾਸੀਆਂ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਣਜੀਤ ਸਿੰਘ, ਗੁਰਮੇਲ ਸਿੰਘ ਬੱਗੜ, ਜਗਜੀਤ ਸਿੰਘ ਜੱਗੀ, ਜਰਨੈਲ ਸਿੰਘ, ਜਗਦੇਵ ਸਿੰਘ ਜੁੰਮਾ, ਰੇਸ਼ਮ ਸਿੰਘ ਟੇਲਰ, ਸਰਬਜੀਤ ਸਿੰਘ, ਰਣਜੀਤ ਸਿੰਘ ਟੇਲਰ, ਗੁਰਵਿੰਦਰ ਸਿੰਘ ਸੇਵਾਦਾਰ, ਨੌਜਵਾਨ ਸਭਾ ਅਤੇ ਮੁਹੱਲਾ ਨਿਵਾਸੀਆਂ ਵਲੋਂ ਭਰਪੂਰ ਸੇਵਾ ਨਿਭਾਈ ਗਈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



