HOME ਅਮਰਬੀਰ ਕੌਰ ਭੁੱਲਰ ਨੇ ਸੰਭਾਲਿਆ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹੁਸ਼ਿਆਰਪੁਰ ਦਾ ਅਹੁਦਾ

ਅਮਰਬੀਰ ਕੌਰ ਭੁੱਲਰ ਨੇ ਸੰਭਾਲਿਆ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹੁਸ਼ਿਆਰਪੁਰ ਦਾ ਅਹੁਦਾ

2

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) 2012 ਬੈਚ ਦੀ ਪੀ.ਸੀ.ਐਸ ਅਫ਼ਸਰ ਅਮਰਬੀਰ ਕੌਰ ਭੁੱਲਰ ਨੇ ਅੱਜ ਹੁਸ਼ਿਆਰਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਦੇ ਸਮੇਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਰਜੀਹ ਆਮ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ, ਪਾਰਦਰਸ਼ਤਾ ਨਾਲ ਕੰਮ ਕਰਨਾ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੋਵੇਗੀ। ਇਸ ਤੋਂ ਪਹਿਲਾਂ ਉਹ ਪੰਜਾਬ ਅਧੀਨ ਸੇਵਾ ਚੋਣ ਬੋਰਡ (ਪੰਜਾਬ ਐਸ.ਐਸ.ਐਸ.ਬੋਰਡ), ਮੁਹਾਲੀ ਵਿਚ ਸਕੱਤਰ ਵਜੋਂ ਸੇਵਾ ਨਿਭਾ ਰਹੇ ਸਨ। ਆਪਣੀ ਪ੍ਰਸ਼ਾਸਕੀ ਸੇਵਾ ਦੌਰਾਨ ਉਨ੍ਹਾਂ ਨੇ ਮੁਹਾਲੀ ਵਿਚ ਸਹਾਇਕ ਕਮਿਸ਼ਨਰ, ਐਸ.ਡੀ.ਐਮ ਨਾਭਾ, ਐਸ.ਡੀ.ਐਮ ਮੋਰਿੰਡਾ, ਸਟੇਟ ਅਫਸਰ ਗਮਾਡਾ ਅਤੇ ਜੀ.ਐਮ ਪਨਸਪ ਵਰਗੇ ਮਹੱਤਵਪੂਰਨ ਅਹੁਦਿਆਂ ‘ਤੇ ਕੰਮ ਕਰਦੇ ਹੋਏ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ। ਅਮਰਬੀਰ ਕੌਰ ਭੁੱਲਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਉਹ ਜਨਤਕ ਸਮੱਸਿਆਵਾਂ ਦੇ ਜਲਦੀ ਹੱਲ, ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਵਿਭਾਗੀ ਤਾਲਮੇਲ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਧਿਆਨ ਦੇਣ ਯੋਗ ਹੈ ਕਿ ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ ਦੇ ਪਿਤਾ ਕਿਰਨਦੀਪ ਸਿੰਘ ਭੁੱਲਰ ਵੀ ਪ੍ਰਸ਼ਾਸਕੀ ਸੇਵਾ ਵਿਚ ਇਕ ਸਤਿਕਾਰਤ ਅਧਿਕਾਰੀ ਰਹੇ ਹਨ ਅਤੇ 2002 ਤੋਂ 2005 ਤੱਕ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਜ਼ਿਲ੍ਹੇ ਵਿਚ ਸੇਵਾ ਨਿਭਾ ਚੁੱਕੇ ਹਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਵਿਧਾਇਕ ਜਿੰਪਾ ਨੇ ਵਾਰਡ ਨੰਬਰ 34 ‘ਚ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
Next articleਨਸ਼ਾ ਸਿਰਫ਼ ਵਿਅਕਤੀ ਨੂੰ ਹੀ ਨਹੀਂ ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ – ਡਾ. ਈਸ਼ਾਂਕ ਕੁਮਾਰ