*2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਇੱਕਮੁੱਠ- ਇੱਕਜੁੱਟ- ਵਿਰੋਧੀ ਮੀਡੀਏ ਰਾਹੀਂ ਭੁਲੇਖਾ ਪਾ ਰਹੇ ਹਨ*
*ਨੀਟ ਦਾ ਪੇਪਰ ਲੀਕ ਹੋਣ ‘ਤੇ ਕਿਉਂ ਨਹੀਂ ਬੋਲਦੇ ਭਾਜਪਾ ਨੇਤਾ ਜਿਹੜੇ ਸਮੋਸਿਆਂ ਦੇ ਵਧੇ ਰੇਟ ‘ਤੇ ਸੁਰਖੀਆਂ ਬਟੋਰਦੇ ਸਨ- ਬਾਵਾ*
*ਲੁਧਿਆਣਾ ਵਿਚ ਨੀਟ ਦਾ ਪੇਪਰ ਲੀਕ ਹੋਣ ‘ਤੇ ਕਾਂਗਰਸੀ ਵਰਕਰਾਂ ਨੇ ਭਾਰੀ ਰੋਸ ਪ੍ਰਦਰਸ਼ਨ ਕੀਤਾ*
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.)– ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੈਂਬਰ ਪਾਰਲੀਮੈਂਟ ਦੇ ਲੁਧਿਆਣਾ ਆਉਣ ‘ਤੇ ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ ਕੋਆਰਡੀਨੇਟਰ ਕੁੱਲ ਹਿੰਦ ਕਾਂਗਰਸ (ਓ.ਬੀ.ਸੀ.) ਇੰਚਾਰਜ ਹਿਮਾਚਲ ਪ੍ਰਦੇਸ਼ ਨੇ ਮੁਲਾਕਾਤ ਕੀਤੀ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਇੱਕਮੁੱਠ ਅਤੇ ਇੱਕਜੁੱਟ ਹੈ। ਵਿਰੋਧੀ ਮੀਡੀਏ ਰਾਹੀਂ ਭੁਲੇਖੇ ਪਾ ਰਹੇ ਹਨ। ਮੁਲਾਕਾਤ ਤੋਂ ਬਾਅਦ ਸ਼੍ਰੀ ਬਾਵਾ ਨੇ ਕਿਹਾ ਕਿ ਰਾਜਾ ਵੜਿੰਗ ਦੇ ਹੌਸਲੇ ਬੁਲੰਦ ਹਨ। ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਮੌਜੂਦਾ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਤੋਂ ਪੰਜਾਬੀਆਂ ਨੂੰ ਜਾਣੂ ਕਰਵਾਉਣ ਲਈ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ 2027 ਵਿੱਚ ਸਰਕਾਰ ਕਾਂਗਰਸ ਪਾਰਟੀ ਦੀ ਹੀ ਬਣੇਗੀ ਜੋ ਬਲੈਕ ਬੋਰਡ ‘ਤੇ ਲਿਖਿਆ ਸੱਚ ਹੈ। ਵਿਰੋਧੀਆਂ ਨੂੰ ਪੜ੍ਹ ਲੈਣਾ ਚਾਹੀਦਾ ਹੈ। ਇਸ ਸਮੇਂ ਲੁਧਿਆਣਾ ਵਿੱਚ ਨੀਟ ਦਾ ਪੇਪਰ ਲੀਕ ਹੋਣ ‘ਤੇ ਕਾਂਗਰਸੀ ਵਰਕਰਾਂ ਨੇ ਭਾਰੀ ਰੋਸ ਪ੍ਰਦਰਸ਼ਨ ਵੀ ਕੀਤਾ । ਜਿਸ ਨੂੰ ਸੰਬੋਧਨ ਕਰਦਿਆਂ ਬਾਵਾ ਨੇ ਕਿਹਾ ਕਿ ਹੁਣ ਭਾਜਪਾ ਦੇ ਨੇਤਾ ਕਿੱਥੇ ਹਨ ਜਿਹੜੇ ਸਮੋਸਿਆਂ ਦੇ ਵਧੇ ਰੇਟ ‘ਤੇ ਸੁਰਖੀਆਂ ਬਟੋਰਦੇ ਸਨ। ਬਾਵਾ ਨੇ ਕਿਹਾ ਕਿ ਭਾਜਪਾ ਅਤੇ ‘ਆਪ’ ਸਰਕਾਰ ਦੀ ਨੀਤੀ ਅਤੇ ਨੀਅਤ ਪੰਜਾਬੀਆਂ ਲਈ ਸਾਫ਼ ਨਹੀਂ। ਉਹਨਾਂ ਕਿਹਾ ਕਿ ਭਾਜਪਾ ਦੀ ਸਰਕਾਰ ਦੇ ਕਾਰਨ ਹੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ 750 ਕਿਸਾਨਾਂ ਆਪਣੀ ਜਾਨ ਦੀ ਅਹੂਤੀ ਦਿੱਤੀ ਪਰ ਭਾਜਪਾ ਸਰਕਾਰ ਨੇ ਅਫਸੋਸ ਦਾ ਇੱਕ ਵੀ ਸ਼ਬਦ ਨਹੀਂ ਬੋਲਿਆ। ਉਹ ਕਿਸ ਮੂੰਹ ਨਾਲ ਪੰਜਾਬੀਆਂ ਤੋਂ ਵੋਟਾਂ ਮੰਗਣਗੇ। ਉਹਨਾਂ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬੀਆਂ ਦਾ ਵਾਲ-ਵਾਲ ਕਰਜ਼ਾਈ ਕਰ ਦਿੱਤਾ ਹੈ। ਹਰ ਵਰਗ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਜਦਕਿ ਸਰਕਾਰ ਦਾ ਸੰਵਿਧਾਨ ਵਿੱਚ ਪਹਿਲਾ ਫ਼ਰਜ਼ ਲੋਕਾਂ ਦੇ ਜਾਨ ਮਾਲ ਦੀ ਰੱਖਿਆ ਕਰਨਾ ਹੈ ਪਰ ਪੰਜਾਬ ਵਿੱਚ ਲੋਕਾਂ ਦੀ ਨਾ ਜਾਨ ਸੁਰੱਖਿਅਤ ਹੈ ਅਤੇ ਨਾ ਮਾਲ। ਹੁਣ ਲੋਕ ਇਹਨਾਂ ਤੋਂ ਨਿਜਾਤ ਚਾਹੁੰਦੇ ਹਨ। ਇਸ ਸਮੇਂ ਰਾਜਾ ਵੜਿੰਗ ਦੇ ਸਿਆਸੀ ਸਕੱਤਰ ਜਗਸੀਰ ਸਿੰਘ ਵੀ ਹਾਜ਼ਰ ਸਨ ਜੋ ਲੁਧਿਆਣੇ ਵਿੱਚ ਹਮੇਸ਼ਾਂ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਦੇ ਸੰਪਰਕ ਵਿੱਚ ਰਹਿੰਦੇ ਹਨ।ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


