ਜਲੰਧਰ (ਸਮਾਜ ਵੀਕਲੀ) : ਪਿਛਲੇ ਦਿਨੀ ਭਾਰਤ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਔਰਤਾਂ, ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ , ਓਬੀਸੀ ਅਤੇ ਭਾਰਤ ਦੇ ਦੱਬੇ ਕੁਚਲੇ ਲੋਕਾਂ ਦੇ ਮੁਕਤੀਦਾਤਾ, ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ, ਮਹਾਨ ਰਾਸ਼ਟਰ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਪ੍ਰਤੀ ਰਾਜ ਸਭਾ ਵਿੱਚ ਬਹੁਤ ਹੀ ਹੰਕਾਰੀ ਮਜ਼ਾਕੀਆ ਢੰਗ ਨਾਲ ਭੱਦੀ ਟਿੱਪਣੀ ਕੀਤੀ। ਦੇਸ਼-ਵਿਦੇਸ਼ ਵਿੱਚ ਬੈਠੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਸ਼ਰਧਾਲੂਆਂ ਨੂੰ ਇਸ ਟਿੱਪਣੀ ਨੇ ਭਾਰੀ ਠੇਸ ਪਹੁੰਚਾਈ ਹੈ ਅਤੇ ਅਸੀਂ ਇਸ ਨੂੰ ਬਾਬਾ ਸਾਹਿਬ ਦਾ ਅਪਮਾਨ ਸਮਝਦੇ ਹਾਂ ਜੋ ਕਿਸੇ ਕੀਮਤ ਤੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਲਈ ਅੰਬੇਡਕਰ ਭਵਨ ਟਰੱਸਟ (ਰਜਿ.) ਜਲੰਧਰ ਦੇ ਟਰੱਸਟੀਆਂ ਅਤੇ ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.) ਦੇ ਅਹੁਦੇਦਾਰਾਂ ਨੇ ਮਾਨਯੋਗ ਰਾਸ਼ਟਰਪਤੀ ਜੀ ਨੂੰ ਮਾਨਯੋਗ ਡਿਪਟੀ ਕਮਿਸ਼ਨਰ ਜਲੰਧਰ ਰਾਹੀਂ ਮੰਗ ਪੱਤਰ ਰਾਹੀਂ ਮੰਗ ਕੀਤੀ ਕਿ ਭਾਰਤ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੂੰ ਪਾਰਲੀਮੈਂਟ ਵਿੱਚ ਮਾਫੀ ਮੰਗਣ ਅਤੇ ਉਸ ਨੂੰ ਗ੍ਰਹਿ ਮੰਤਰੀ ਦੇ ਪਦ ਤੋਂ ਅਸਤੀਫਾ ਦੇਣ ਲਈ ਨਿਰਦੇਸ਼ਿਤ ਕੀਤਾ ਜਾਵੇ ਕਿਉਂਕਿ ਉਸ ਨੇ ਬਾਬਾ ਸਾਹਿਬ ਦਾ ਅਪਮਾਨ ਕੀਤਾ ਹੈ। ਅਜਿਹੇ ਕਿਸੇ ਵੀ ਵਿਅਕਤੀ ਨੂੰ ਭਾਰਤ ਦੇ ਮਹਾਨ ਸਪੂਤ ਦਾ ਅਪਮਾਨ ਕਰਨ ਦਾ ਕੋਈ ਹੱਕ ਨਹੀਂ ਹੈ। ਇਸ ਮੌਕੇ ਅੰਬੇਡਕਰ ਭਵਨ ਟਰੱਸਟ (ਰਜਿ.) ਦੇ ਚੇਅਰਮੈਨ ਸ੍ਰੀ ਸੋਹਨ ਲਾਲ, ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.)ਦੇ ਪ੍ਰਧਾਨ ਸ੍ਰੀ ਚਰਨ ਦਾਸ ਸੰਧੂ ਅਤੇ ਡਾ. ਜੀ. ਸੀ. ਕੌਲ, ਬਲਦੇਵ ਰਾਜ ਭਾਰਦਵਾਜ, ਹਰਮੇਸ਼ ਜੱਸਲ ਅਤੇ ਨਿਰਮਲ ਬਿੰਜੀ ਹਾਜ਼ਰ ਸਨ।
ਬਲਦੇਵ ਰਾਜ ਭਾਰਦਵਾਜ
ਵਿੱਤ ਸਕੱਤਰ
ਅੰਬੇਡਕਰ ਭਵਨ ਟਰੱਸਟ (ਰਜਿ.)
https://play.google.com/store/apps/details?id=in.yourhost.samajweekly