ਫ਼ਰੀਦਕੋਟ (ਸਮਾਜ ਵੀਕਲੀ) (ਸ਼ਿਵਨਾਥ ) ਸਮਾਜ ਸੇਵਾ ਦੇ ਕਾਰਜਾਂ ਵਿਚ ਮੋਹਰੀ ਪ੍ਰਮੁੱਖ ਸੰਸਥਾ ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਵੱਲੋਂ ਦੇਸ਼ ਦੇ ਸੰਵਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਈ ਜਾਵੇਗੀ। ਇਸ ਸਬੰਧੀ ਤਿਆਰੀ ਮੀਟਿੰਗ ਅੱਜ 01ਅਪਰੈਲ ਬੁੱਧਵਾਰ ਨੂੰ ਸ਼ਾਮ ਦੇ 5:00 ਵਜੇ ਸਥਾਨਕ ਜੈਸਮੀਨ ਹੋਟਲ ਵਿਖੇ ਆਯੋਜਿਤ ਕੀਤੀ ਜਾਵੇਗੀ। ਮੀਟਿੰਗ ਦੀ ਪ੍ਰਧਾਨਗੀ ਟਰੱਸਟ ਦੇ ਜਿਲ੍ਹਾ ਪ੍ਰਧਾਨ ਜਗਦੀਸ਼ ਰਾਜ ਭਾਰਤੀ ਕਰਨਗੇ। ਮੀਟਿੰਗ ਵਿੱਚ ਫਰੀਦਕੋਟ ਇਕਾਈ ਦੇ ਸਾਰੇ ਅਹੁਦੇਦਾਰ ਅਤੇ ਮੈਂਬਰ ਭਾਗ ਲੈਣਗੇ। ਇਹ ਜਾਣਕਾਰੀ ਅੱਜ ਇਥੇ ਟਰੱਸਟ ਦੇ ਸੰਸਥਾਪਕ ਚੇਅਰਮੈਨ ਜਗਦੀਸ਼ ਰਾਏ ਢੋਸੀਵਾਲ ਨੇ ਆਪਣੇ ਸਾਦਿਕ ਰੋਡ ਸਥਿਤ ਗ੍ਰਹਿ ਤੋਂ ਪ੍ਰੈਸ ਨਾਲ ਸਾਂਝੀ ਕੀਤੀ ਹੈ। ਢੋਸੀਵਾਲ ਨੇ ਅੱਗੇ ਦੱਸਿਆ ਹੈ ਕਿ ਅੰਬੇਡਕਰ ਜਯੰਤੀ ਮੌਕੇ ਕੀਤੀ ਜਾਣ ਵਾਲੀ ਮੀਟਿੰਗ ਦੌਰਾਨ ਦਸ ਸੁਪਰ ਸੀਨੀਅਰ ਮੈਟ੍ਰਿਕੁਲੇਟਸ ਨੂੰ ਐਲ.ਬੀ.ਸੀ.ਟੀ. ਵੱਲੋਂ ਸ਼ਾਨਦਾਰ ਯਾਦਗਾਰੀ ਸਨਮਾਨ ਚਿੰਨ੍ਹ ਭੇਂਟ ਕੀਤੇ ਜਾਣਗੇ। ਉਨ੍ਹਾਂ ਇਹ ਵੀ ਜਾਣਕਾਰੀ ਦਿਤੀ ਹੈ ਕਿ ਟਰੱਸਟ ਦੀ ਸ਼ਾਨਦਾਰ ਕਾਰਗੁਜਾਰੀ ਤੋਂ ਪ੍ਰਭਾਵਤ ਹੋ ਕਿ ਕੁਝ ਨਵੇਂ ਮੈਂਬਰ ਵੀ ਸੰਸਥਾ ਵਿਚ ਸ਼ਾਮਲ ਹੋਣਗੇ। ਪ੍ਰਧਾਨ ਢੋਸੀਵਾਲ ਨੇ ਫਰੀਦਕੋਟ ਇਕਾਈ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਇਸ ਤਿਆਰੀ ਮੀਟਿੰਗ ਵਿਚ ਅੱਜ ਸ਼ਾਮ ਦੇ ਪੰਜ ਵਜੇ ਤੱਕ ਸਥਾਨਕ ਜੈਸਮੀਨ ਹੋਟਲ ਵਿਖੇ ਸਮੇਂ-ਸਿਰ ਪਹੁੰਚਣ ਦੀ ਅਪੀਲ ਕੀਤੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



