ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਦੇ ਵੀਸੀ ਦਫ਼ਤਰ ਦੇ ਬਾਹਰ ਧਰਨਾ 9ਵੇਂ ਦਿਨ ਸਮਾਪਤ – ਅਮਿਤ ਬੰਗਾ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗੀ ਅਤੇ ਬੱਚਿਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ – ਡੀਐਸਡਬਲਯੂ ਅਮਿਤ ਚੌਹਾਨ

 (ਸਮਾਜ ਵੀਕਲੀ)  ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਾਈਸ ਚਾਂਸਲਰ ਦਫ਼ਤਰ ਦੇ ਬਾਹਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਤਬਦੀਲੀ ਕਰਨ ਦੇ ਫੈਸਲੇ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ 9ਵੇਂ ਦਿਨ ਸਮਾਪਤ ਹੋ ਗਿਆ। ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਅਮਿਤ ਬੰਗਾ ਨੇ ਦੱਸਿਆ ਕਿ ਸਾਡੀ ਜਥੇਬੰਦੀ ਇਸ ਮੰਗ ਨੂੰ ਲੈ ਕੇ ਲਗਾਤਾਰ 9 ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੀ ਸੀ ਕਿ ਪੰਜਾਬ ਯੂਨੀਵਰਸਿਟੀ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਪੂਰੀ ਤਰ੍ਹਾਂ ਲਾਗੂ ਕੀਤੀ ਜਾਵੇ, ਜਿਸ ਨੂੰ ਪੀ.ਯੂ ਪ੍ਰਸ਼ਾਸਨ ਨੇ ਮਨਜ਼ੂਰੀ ਦੇ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀਯੂ ਦੇ ਡੀਐਸਡਬਲਯੂ ਅਮਿਤ ਚੌਹਾਨ ਜੀ ਅਤੇ ਐਸੋਸੀਏਟ ਡੀਐਸਡਬਲਯੂ ਡਾ: ਨਰੇਸ਼ ਕੁਮਾਰ ਜੀ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰਹੇਗੀ ਅਤੇ ਬੱਚਿਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਦੀ ਤਰਫੋਂ, ਗੌਤਮ ਭੌਰੀਆ ਨੇ ਕਿਹਾ, “ਐਸੋਸੀਏਸ਼ਨ ਦਲਿਤਾਂ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਵਿਦਿਆਰਥੀਆਂ ਦੇ ਸਨਮਾਨ ਲਈ ਆਪਣਾ ਸੰਘਰਸ਼ ਹਮੇਸ਼ਾ ਜਾਰੀ ਰੱਖੇਗੀ ਅਤੇ ਵਿਦਿਆਰਥੀਆਂ ਨਾਲ ਚੱਟਾਨ ਵਾਂਗ ਖੜ੍ਹੀ ਰਹੇਗੀ।
ਇਸ ਮੌਕੇ ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਦੀ ਤਰਫੋਂ ਦਿਨੇਸ਼ ਦਹੀਆ, ਗਰਿਮਾ, ਵਿਨੈ, ਤਨੀਸ਼ਾ, ਹਰਸ਼ਨ, ਰਫੀ ਆਦਿ ਵਿਦਿਆਰਥੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰੇਲ ਕੋਚ ਫੈਕਟਰੀ ਕਪੂਰਥਲਾ ਵਿੱਚ ਹਾਕੀ ਦਾ ਪ੍ਰਦਰਸ਼ਨੀ ਮੈਚ ਕਰਵਾਇਆ ਗਿਆ,ਆਰ ਸੀ ਐਫ ਕਪੂਰਥਲਾ ਨੇ ਐਫ ਸੀ ਆਈ ਦਿੱਲੀ ਨੂੰ 5-4 ਨਾਲ ਹਰਾਇਆ
Next articleਮਾਮਲਾ ਅਗਿਆਤ ਵਿਅਕਤੀਆਂ ਵੱਲੋਂ ਫ਼ਿਰੌਤੀਆਂ ਮੰਗਣ ਦਾ, ‘ਕੈਨੇਡੀਅਨ ਟਰੱਕ ਐਸੋਸੀਏਸ਼ਨ’ ਵੱਲੋਂ ਵਿਸ਼ੇਸ਼ ਇਕੱਤਰਤਾ 20 ਜੁਲਾਈ ਨੂੰ ਹੋਵੇਗੀ