ਵਾਸ਼ਿੰਗਟਨ (ਸਮਾਜ ਵੀਕਲੀ) : ਅਮਰੀਕੀ ਸਰਕਾਰ ਨੇ ਕੋਵਿਡ-19 ਮਹਾਮਾਰੀ ਦੌਰਾਨ ਉਡਾਣਾਂ ਰੱਦ ਹੋਣ ਜਾਂ ਉਨ੍ਹਾਂ ਦੇ ਸਮੇਂ ਵਿੱਚ ਤਬਦੀਲੀ ਕਾਰਨ ਪ੍ਰਭਾਵਿਤ ਯਾਤਰੀਆਂ ਨੂੰ ਟਿਕਟਾਂ ਦੇ ਪੈਸੇ ਵਾਪਸ ਕਰਨ ‘ਚ ਦੇਰੀ ਲਈ ਏਅਰ ਇੰਡੀਆ ‘ਤੇ 14 ਲੱਖ ਡਾਲਰ ਦਾ ਜੁਰਮਾਨਾ ਕੀਤਾ ਹੈ। ਯੂਐੱਸ ਡਿਪਾਰਟਮੈਂਟ ਆਫ਼ ਟ੍ਰਾਂਸਪੋਰਟੇਸ਼ਨ ਨੇ ਕਿਹਾ ਕਿ ਏਅਰ ਇੰਡੀਆ ਉਨ੍ਹਾਂ ਛੇ ਏਅਰਲਾਈਨਾਂ ਵਿੱਚੋਂ ਇੱਕ ਹੈ, ਜਿਨ੍ਹਾਂ ਨੂੰ ਯਾਤਰੀਆਂ ਦੇ ਕੁੱਲ 60 ਕਰੋੜ ਡਾਲਰ ਵਾਪਸ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਏਅਰ ਇੰਡੀਆ ਨੂੰ 121.5 ਕਰੋੜ ਡਾਲਰ ਵਾਪਸ ਕਰਨ ਲਈ ਵੀ ਕਿਹਾ ਗਿਆ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly