ਅਨੁਸੂਚਿਤ ਜਾਤੀ ਵਰਗ ਦੇ ਹੱਕਾਂ ਤੇ ਹਿੱਤਾਂ ਦੀ ਰਾਖੀ ਲਈ ਮਿਲੀ ਜਿੰਮੇਵਾਰੀ ਨੂੰ ਈਮਾਨਦਾਰੀ ਨਾਲ ਨਿਭਾਵਾਗਾਂ – ਅਮਰੀਕ ਸੰਧੂ
ਲੁਧਿਆਣਾ/ਹੰਬੜਾ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਅੰਦਰ ਬਣੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਨੂੰ ਰੱਦ ਕਰਵਾ ਕੇ ਯੋਗ ਐਸ ਸੀ ਉਮੀਦਵਾਰਾਂ ਨੂੰ ਹੱਕ ਦਿਵਾਉਣ ਦੇ ਮੰਤਵ ਨਾਲ ਪਿਛਲੇ ਲੰਮੇ ਸਮੇ ਤੋ ਚੱਲ ਰਹੇ ਰਿਜਰਵੇਸ਼ਨ ਚੋਰ ਫੜ੍ਹੋ ਮੋਰਚਾ ਪੰਜਾਬ ਪ੍ਰੰਬਧਕ ਐਸ ਸੀ, ਬੀ ਸੀ , ਐਮ ਪੀ ਵੈਲਫੇਅਰ ਸੁਸਾਇਟੀ ਰਜਿ: ਪੰਜਾਬ ਵੱਲੋਂ ਅਮਰੀਕ ਸਿੰਘ ਸੰਧੂ ਨੂਰਪੁਰ ਬੇਟ ਨੂੰ ਉਹਨਾਂ ਦੀਆਂ ਸਮਾਜ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਰਿਜਰਵੇਸ਼ਨ ਚੋਰ ਫੜ੍ਹੋ ਮੇਰਚਾ ਲੁਧਿਆਣਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਉਹਨਾਂ ਨੂੰ ਨਿਯੁਕਤੀ ਪੱਤਰ ਮੋਰਚੇ ਦੇ ਸੰਸਥਾਪਕ ਜਸਵੀਰ ਸਿੰਘ ਪਮਾਲੀ ਅਤੇ ਸ੍ਰੀ ਤਰਸੇਮ ਲਾਲ ਚੁੰਬਰ ਜਨਰਲ ਸਕੱਤਰ ਨੇ ਮੋਰਚੇ ਦੇ ਮਾਲਵਾ ਜੋਨ ਦੇ ਇੰਚਾਰਜ ਹਰਦੇਵ ਸਿੰਘ ਬੋਪਾਰਾਏ ਦੀ ਵਿਸੇਸ ਹਾਜਰੀ ਵਿੱਚ ਸਾਂਝੇ ਤੌਰ ਦਿੰਦਿਆਂ ਕਿਹਾ ਕਿ ਪੰਜਾਬ ਦੀ ਮੋਜੂਦਾ ਮਾਨ ਸਰਕਾਰ ਦਾ ਨਜਰੀਆਂ ਸੂਬੇ ਦੇ ਐਸ ਸੀ ਵਰਗ ਲਈ ਬਹੁਤਾ ਵਧੀਆਂ ਨਾ ਹੋਣ ਕਰਕੇ ਹੀ ਅੱਜ ਰਿਜਰਵੇਸ਼ਨ ਦੇ ਚੋਰ ਦਿਨ ਦਿਹਾੜ੍ਹੇ ਐਸ ਸੀ ਸਮਾਜ ਦੇ ਯੋਗ ਬੱਚਿਆਂ ਦੇ ਹੱਕਾਂ ਤੇ ਡਾਕਾ ਮਾਰ ਰਹੇ ਹਨ ਤੇ ਪੰਜਾਬ ਸਰਕਾਰ ਉਹਨਾਂ ਦੀ ਪੁਸਤ ਪਨੈਹੀ ਕਰ ਰਹੀ ਹੈ। ਉਹਨਾਂ ਕਿਹਾ ਕਿ ਅਮਰੀਕ ਸਿੰਘ ਸੰਧੂ ਦੀ ਇਸ ਨਿਯੁਕਤੀ ਨਾਲ ਲੁਧਿਆਣਾ ਦਿਹਾਤੀ ਖੇਤਰ ਵਿੱਚ ਮੋਰਚੇ ਦੀਆਂ ਗਤੀਵਿਧੀਆਂ ਨੂੰ ਜਰੂਰ ਬਲ ਮਿਲੇਗਾ। ਇਸ ਮੌਕੇ ਅਮਰੀਕ ਸਿੰਘ ਸੰਧੂ ਨਵ ਨਿਯੁਕਤ ਪ੍ਰਧਾਨ ਰਿਜਰਵੇਸ਼ਨ ਚੋਰ ਫੜ੍ਹੋ ਮੋਰਚਾ ਲੁਧਿਆਣਾ ਦਿਹਾਤੀ ਨੇ ਕਿਹਾ ਕਿ ਜੋ ਉਹਨਾਂ ਨੂੰ ਅਨੁਸੂਚਿਤ ਜਾਤੀ ਵਰਗ ਦੇ ਹੱਕਾਂ ਤੇ ਹਿੱਤਾਂ ਦੀ ਰਾਖੀ ਕਰਨ ਲਈ ਅਹਿਮ ਜਿੰਮੇਵਾਰੀ ਮਿਲੀ ਹੈ ਉਹ ਉਸਨੂੰ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਮੋਰਚੇ ਦੀਆਂ ਗਤੀਵਿਧੀਆਂ ਨੂੰ ਲੁਧਿਆਣਾ ਦਿਹਾਤੀ ਦੇ ਅਧੀਨ ਆਉਦੇ ਹਲਕਿਆਂ, ਬਲਾਕਾਂ ਅਤੇ ਪਿੰਡਾਂ ਵਿੱਚ ਲਿਜਾ ਕੇ ਐਸ ਸੀ ਸਮਾਜ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਦਿਨ ਰਾਤ ਇੱਕ ਕਰ ਦੇਵਾਂਗੇ। ਇਸ ਮੌਕੇ ਹਰਦੇਵ ਸਿੰਘ ਬੋਪਾਰਾਏ ਇੰਚਾਰਜ ਰਿਜਰਵੇਸ਼ਨ ਚੋਰ ਫੜ੍ਹੋ ਮੋਰਚਾ ਮਾਲਵਾ ਜੋਨ ਤੋ ਇਲਾਵਾ ਗੁਰਪ੍ਰੀਤ ਸਿੰਘ, ਹਰਬੰਸ ਸਿੰਘ, ਸੁਖਜਿੰਦਰ ਸਿੰਘ ਅਤੇ ਮੁਕੰਦ ਸਿੰਘ ਆਦਿ ਵਿਸੇਸ ਤੌਰ ਤੇ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly