HOME ਅਕਾਲੀ ਦਲ ਚ ਸ਼ਾਮਿਲ ਹੋਏ ਅਮਿਤ ਗੋਸਾਈਂ ਦਾ ਕਾਉਂਕੇ ਦੀ ਅਗਵਾਈ ਹੇਠ...

ਅਕਾਲੀ ਦਲ ਚ ਸ਼ਾਮਿਲ ਹੋਏ ਅਮਿਤ ਗੋਸਾਈਂ ਦਾ ਕਾਉਂਕੇ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਵੱਲੋਂ ਸ਼ਾਨਦਾਰ ਸਵਾਗਤ

ਸ੍ਰ ਬਾਦਲ ਵੱਲੋਂ ਅਮਿਤ ਗੋਸਾਈਂ ਨੂੰ ਹਲਕਾ ਕੇਂਦਰੀ ਦਾ ਇੰਚਾਰਜ ਨਿਯੁਕਤ ਕਰਨਾ ਸ਼ਲਾਘਾਯੋਗ ਫੈਸਲਾ : ਕਾਉਂਕੇ
ਸ੍ਰ: ਬਾਦਲ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ : ਅਮਿਤ ਗੋਸਾਈਂ
ਲੁਧਿਆਣਾ  (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਤਪਾਲ ਗੋਸਾਈਂ ਦੇ ਪੋਤਰੇ ਅਮਿਤ ਗੋਸਾਈਂ ਨੇ ਭਾਜਪਾ ਨੂੰ ਅਲਵਿਦਾ ਆਖਦਿਆਂ ਅੱਜ ਅਕਾਲੀ ਦਲ ਦੇ ਪ੍ਰਧਾਨ ਸ੍ਰ: ਸੁਖਬੀਰ ਸਿੰਘ  ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦਾ ਪੱਲਾ ਫੜ ਲਿਆ। ਸ੍ਰ: ਬਾਦਲ ਵੱਲੋਂ ਅਮਿਤ ਗੋਸਾਈਂ ਨੂੰ ਅਕਾਲੀ ਦਲ ‘ਚ ਸ਼ਾਮਿਲ ਕਰਦਿਆਂ ਹੀ ਹਲਕਾ ਕੇਂਦਰੀ ਦਾ ਇੰਚਾਰਜ ਨਿਯੁਕਤ ਕਰ ਦਿੱਤਾ ਗਿਆ। ਜਿਉਂ ਹੀ ਏਹ ਖਬਰ ਲੁਧਿਆਣਾ ਪਹੁੰਚੀ, ਯੂਥ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ ਜਸਦੀਪ ਸਿੰਘ ਕਾਉਂਕੇ ਦੀ ਅਗਵਾਈ ਹੇਠ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕਰਨ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਅਤੇ ਲੁਧਿਆਣਾ ਪਹੁੰਚਣ ਤੇ ਗੁਰਦੁਆਰਾ ਕਲਗੀਧਰ ਸਾਹਿਬ ਦੇ ਨਾਲ ਪੈਂਦੇ ਮਾਤੂ ਸ੍ਰੀ ਦਸਤਾਰ (ਗੌਰਾ ਕਿਰਪਾਨਾ ਵਾਲਾ) ਦੇ ਦਫਤਰ ਵਿੱਚ ਅਮਿਤ ਗੋਸਾਈਂ ਦਾ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਸਨਮਾਨ ਲਈ ਯੂਥ ਅਕਾਲੀ ਦਲ ਦਾ ਧੰਨਵਾਦ ਕਰਦਿਆਂ ਅਮਿਤ ਗੋਸਾਈਂ ਨੇ ਕਿਹਾ ਉਹ ਵੱਡੀ ਜ਼ਿੰਮੇਵਾਰੀ ਦੇਣ ਤੇ ਸ੍ਰ: ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦੇ ਹਨ ਅਤੇ ਏਹ ਭਰੋਸਾ ਦਿੰਦੇ ਹਨ ਕਿ ਦਿੱਤੀ ਹੋਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਦਾ ਵਿਨਾਸ਼ ਕਰ ਦਿੱਤਾ ਹੈ ਅਤੇ ਇਸ ਨੂੰ ਮੁੜ ਵਿਕਾਸ ਦੀਆਂ ਲੀਹਾਂ ਉੱਤੇ ਲਿਆਉਣ ਲਈ ਅਕਾਲੀ ਦਲ ਵਰਗੀ ਖੇਤਰੀ ਪਾਰਟੀ ਦੀ ਜ਼ਰੂਰਤ ਹੈ ਜੋ ਸੂਬੇ ਦੇ ਹਰ ਵਿਅਕਤੀ ਦੀ ਰਮਜ਼ ਨੂੰ ਸਮਝਦੀ ਹੈ ਤੇ ਉਸ ਮੁਤਾਬਿਕ ਕੰਮ ਕਰਨ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਅਪਣੀ ਸਰਕਾਰ ਵੇਲੇ ਕੀਤੇ ਕੰਮ ਅੱਜ ਵੀ ਲੋਕਾਂ ਦੇ ਸਿਰ ਚੜ੍ਹ ਕੇ ਬੋਲ ਰਹੇ ਹਨ ਅਤੇ ਉਸਦੇ ਦਮ ਉੱਤੇ ਅਕਾਲੀ ਦਲ 2027 ‘ਚ ਮਜ਼ਬੂਤ ਸਰਕਾਰ ਬਣਾ ਕੇ ਲੋਕਾਂ ਦੀਆਂ ਉਮੀਦਾਂ ਉੱਤੇ ਖਰਾ ਉਤਰੇਗਾ। ਜਸਦੀਪ ਸਿੰਘ ਕਾਉਂਕੇ ਨੇ ਕਿਹਾ ਕਿ ਅਮਿਤ ਗੋਸਾਈਂ ਦੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਚੰਗਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਗੋਸਾਈਂ ਵਰਗੇ ਨੌਜਵਾਨਾਂ ਦਾ ਅਕਾਲੀ ਦਲ ਵੱਲ ਝੁਕਾਅ ਪਾਰਟੀ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੈ ਅਤੇ ਉਹ ਦਿਨ ਦੂਰ ਨਹੀਂ ਸਾਰਾ ਪੰਜਾਬ ਅਕਾਲੀ ਦਲ ਨਾਲ ਖੜਾ ਵਿਖਾਈ ਦੇਵੇਗਾ ਤੇ ਸ੍ਰ: ਸੁਖਬੀਰ ਸਿੰਘ ਬਾਦਲ ਅਗਲੇ ਮੁੱਖ ਮੰਤਰੀ ਹੋਣਗੇ।  ਇਸ ਮੌਕੇ ਐਡਵੋਕੇਟ ਇੰਦਰਪਾਲ ਸਿੰਘ ਨੌਬੀ , ਬਲਜਿੰਦਰ ਸਿੰਘ ਨਾਰਾ ਤੇ ਹੋਰ ਮੌਜੂਦ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleTHE IMPORTANCE OF DIGITALIZATION IN EDUCATION
Next articleਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ 12 ਮਾਰਚ ਨੂੰ ਚੰਡੀਗੜ੍ਹ ਚ ਵਿਧਾਨ ਸਭਾ ਦੇ ਘਿਰਾਓ ਚ ਭਰਵੀਂ ਸਮੂਲੀਅਤ ਦਾ ਐਲਾਨ