ਭੁਲੱਥ/ਨੂਰਪੁਰ ਬੇਦੀ (ਸਮਾਜ ਵੀਕਲੀ): ਭੁਲੱਥ ਨੇੜਲੇ ਪਿੰਡ ਮਾਨਾਂ ਤਲਵੰਡੀ ਦਾ ਵਸਨੀਕ ਨਾਇਬ ਸੂਬੇਦਾਰ ਜਸਵਿੰਦਰ ਸਿੰਘ (39) ਪੁੱਤਰ ਹਰਭਜਨ ਸਿੰਘ ਅਤੇ ਨੂਰਪੁਰ ਬੇਦੀ ਨੇੜਲੇ ਪਿੰਡ ਪਛਰੰਡਾ ਦਾ ਜਵਾਨ ਗੱਜਣ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਅੱਜ ਜੰਮੂ-ਕਸ਼ਮੀਰ ਵਿੱਚ ਅਤਿਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋ ਗਏ। ਜਵਾਨ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਉਹ ਵੀ ਫੌਜ ਵਿੱਚੋਂ ਬਤੌਰ ਕੈਪਟਨ ਸੇਵਾ ਮੁਕਤ ਹੋਏ ਸਨ। ਮ੍ਰਿਤਕ ਦਾ ਵੱਡਾ ਭਰਾ ਰਾਜਿੰਦਰ ਸਿੰਘ ਵੀ ਸਾਬਕਾ ਫੌਜੀ ਹੈ।
ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦੀ ਮਾਤਾ ਮਨਜੀਤ ਕੌਰ ਅਤੇ ਪਤਨੀ ਸੁਖਪ੍ਰੀਤ ਕੌਰ ਆਪਣੇ ਦੋ ਬੱਚਿਆਂ ਨਾਲ ਪਿੰਡ ਵਿੱਚ ਹੀ ਰਹਿੰਦੀ ਹੈ। ਮੁਕਾਬਲੇ ਵਿੱਚ ਸ਼ਹੀਦ ਹੋਏ ਪਿੰਡ ਪਛਰੰਦਾ ਦੇ ਜਵਾਨ ਗੱਜਣ ਸਿੰਘ ਦਾ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਸ਼ਹੀਦ ਗੱਜਣ ਸਿੰਘ ਦਾ ਭਲਕੇ ਸਸਕਾਰ ਕੀਤਾ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly