HOME ਮੱਧ ਪ੍ਰਦੇਸ਼ ‘ਚ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ: ਜਥੇਦਾਰ...

ਮੱਧ ਪ੍ਰਦੇਸ਼ ‘ਚ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ: ਜਥੇਦਾਰ ਸੁਰਜੀਤ ਸਿੰਘ ਦੋਭਾਲੀ 

2
ਜਥੇਦਾਰ ਸੁਰਜੀਤ ਸਿੰਘ ਦੋਭਾਲੀ 
ਨਵਾਂਸ਼ਹਿਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਮੱਧ ਪ੍ਰਦੇਸ਼ ਦੇ ਰਤਲਾਮ ਵਿਖੇ ਬੀਤੇ ਕੱਲ੍ਹ ਲੋਕ ਸੇਵਾ ਕਮਿਸ਼ਨ ਵਲੋਂ ਲਈ ਗਈ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀ ਬੱਚੀ ਦੀ ਦਸਤਾਰ ਅਤੇ ਕਿਰਪਾਨ ਲੁਹਾਉਣ ਦੇ ਮਾਮਲੇ ‘ਤੇ ਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਦੋਭਾਲੀ ਨੇ ਕਿਹਾ ਕਿ ਸਿੱਖ ਧਰਮ ਦੇ ਸਿਧਾਂਤਾਂ ਅਤੇ ਰਵਾਇਤਾਂ ਤੋਂ ਸਾਰੇ ਦੇਸ਼ ਦੇ ਲੋਕ ਚੰਗੀ ਤਰ੍ਹਾਂ ਜਾਣੂ ਹਨ ਅਤੇ ਸਿੱਖ ਕਕਾਰਾਂ ਤੋਂ ਵੀ ਲੋਕਾਂ ਨੂੰ ਕਿਸੇ ਕਿਸਮ ਦੀ ਅਗਿਆਨਤਾ ਨਹੀਂ ਹੈ। ਪ੍ਰੰਤੂ ਇਸ ਦੇ ਬਾਵਜੂਦ ਵੀ ਕਕਾਰਾਂ ‘ਤੇ ਸਵਾਲ ਚੁੱਕਣ ਦੁਖਦਾਈ ਹਨ। ਬਾਰ-ਬਾਰ ਸਿੱਖ ਬੱਚਿਆਂ ਨੂੰ ਪ੍ਰੀਖਿਆਵਾਂ ਵਿਚ ਕਕਾਰ ਪਹਿਨਣ ਤੋਂ ਰੋਕਣਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਅਤੇ ਸਿੱਖਾਂ ਨੂੰ ਆਪਣੇ ਹੀ ਦੇਸ਼ ਅੰਦਰ ਬੇਗਾਨਗੀ ਦਾ ਅਹਿਸਾਸ ਕਰਾਉਣ ਵਾਂਗ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਕਿ ਪ੍ਰੀਖਿਆ ਸਟਾਫ਼ ਵੱਲੋਂ ਮੁਆਫ਼ੀ ਮੰਗ ਲਈ ਗਈ ਹੈ, ਪ੍ਰੰਤੂ ਅਜਿਹਾ ਵਾਪਰਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਜਿਹੀਆਂ ਘਟਨਾਵਾਂ ਪਤੀ ਆਪਣੇ ਜਨਰਲ ਇਜਲਾਸ ਦੌਰਾਨ ਵਿਸ਼ੇਸ਼ ਮਤੇ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜੇ ਜਾਂਣੇ ਚਾਹੀਦੇ ਹਨ, ਜਿਸ ‘ਤੇ ਕਾਰਵਾਈ ਹੋਣੀ ਚਾਹੀਦੀ ਹੈ । ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਹਰ ਸੂਬੇ ਦੀ ਸਰਕਾਰ ਨੂੰ ਸਿੱਖਾਂ ਦੇ ਕਕਾਰਾਂ ਅਤੇ ਧਾਰਮਿਕ ਚਿੰਨ੍ਹਾਂ ਬਾਰੇ ਇਹ ਆਦੇਸ਼ ਜਾਰੀ ਕਰੇ ਕਿ ਕਿਸੇ ਵੀ ਪ੍ਰੀਖਿਆ ਦੌਰਾਨ ਸਿੱਖ ਕਕਾਰਾਂ ਦਾ ਸਨਮਾਨ ਬਹਾਲ ਰੱਖਿਆ ਜਾਵੇ ਅਤੇ ਜੇ ਕੋਈ ਇਸ ਦੀ ਉਲੰਘਣਾ ਕਰੇ ਤਾਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleदुनिया एक और युद्ध बर्दाश्त नहीं कर सकती
Next articleਪੀ.ਏ.ਯੂ.-ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਉੱਚ ਸਿੱਖਿਆ ਮੌਕਿਆਂ ਬਾਰੇ ਵਿਸ਼ੇਸ਼ ਸੈਸ਼ਨ ਆਯੋਜਿਤ