ਮਾਨਸਾ (ਸਮਾਜ ਵੀਕਲੀ) : ਸੰਸਥਾ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲੀਸ ਨੇ ਮੋਗਾ ਜ਼ਿਲ੍ਹੇ ਤੋਂ ਅੱਜ ਸਵੇਰੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਪਿੰਡ ਰੋਡੇ ਤੋਂ ਆਤਮ ਸਮਰਪਣ ਕਰਨ ਦੀ ਗੱਲ ਨੂੰ ਵੀ ਪ੍ਰਚਾਰਿਆ ਜਾ ਰਿਹਾ ਹੈ। ਉਹ 18 ਮਾਰਚ ਤੋਂ ਭਗੌੜਾ ਸੀ। ਮੀਡੀਆ ਨੂੰ ਸੰਬੋਧਨ ਕਰਦਿਆਂ ਆਈਜੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪਿਛਲੇ 35 ਦਿਨਾਂ ਤੋਂ ਉਸ ’ਤੇ ਦਬਾਅ ਬਣਾਇਆ ਹੋਇਆ ਸੀ। ਉਸ ਦੇ ਖ਼ਿਲਾਫ਼ ਐੱਨਐੱਸਏ ਤਹਿਤ ਕੇਸ ਦਰਜ ਹੈ। ਅੰਮ੍ਰਿਤਪਾਲ ਨੂੰ ਅਸਾਮ ਦੇ ਡਿਬਰੂਗੜ੍ਹ ਜੇਲ੍ਹ ਵਿੱਚ ਸ਼ਿਫਟ ਕੀਤਾ ਜਾ ਰਿਹਾ ਹੈ। ਇਸ ਜੇਲ੍ਹ ਵਿੱਚ ਐੱਨਐੱਸਏ ਤਹਿਤ ਪਹਿਲਾਂ ਤੋਂ ਹੀ ਉਸ ਦੇ ਅੱਠ ਸਾਥੀ ਬੰਦ ਹਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly