ਅੰਮ੍ਰਿਤਸਰ: ਭਗਵੰਤ ਸਿੰਘ ਮਾਨ ਤੇ ਕੇਜਰੀਵਾਲ ਦਰਬਾਰ ਸਾਹਿਬ ’ਚ ਨਤਮਸਤਕ ਹੋਏ

ਅੰਮ੍ਰਿਤਸਰ (ਸਮਾਜ ਵੀਕਲੀ):  ਇਥੇ ਰੋਡ ਸ਼ੋਅ ਤੋਂ ਪਹਿਲਾਂ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼ੁਕਰਾਨੇ ਵਜੋਂ  ਹਰਿਮੰਦਰ ਸਾਹਿਬ ਮੱਥਾ ਟੇਕਿਆ। ਉਨ੍ਹਾਂ ਇੱਥੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਸ਼ੁਕਰਾਨੇ ਦੀ ਅਰਦਾਸ ਕੀਤੀ। ਉਨ੍ਹਾਂ ਅਕਾਲ ਤਖ਼ਤ ਵਿਖੇ ਮੱਥਾ ਟੇਕਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪਰਿਕਰਮਾ ਕੀਤੀ ਅਤੇ ਹਰਿਮੰਦਰ ਸਾਹਿਬ ਪੁੱਜਣ ’ਤੇ ਆਮ ਆਦਮੀ ਪਾਰਟੀ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਜੀ ਆਇਆਂ ਆਖਿਆ ਗਿਆ। ਸੱਚਖੰਡ ਵਿੱਚ ਉਨ੍ਹਾਂ ਨੂੰ ਹਾਰ ਵੀ ਭੇਟ ਕੀਤਾ ਗਿਆ ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭ੍ਰਿਸ਼ਟ ਅਫਸਰਾਂ ਨੂੰ ਚਿਤਾਵਨੀ, ਆਪਣੀ ਤਨਖਾਹ ਤੇ ਗੁਜਾਰਾ ਕਰਨਾ ਸਿੱਖਣ,ਜਨਤਾ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ -ਸੱਜਣ ਸਿੰਘ
Next articleਕਾਂਗਰਸ ਨੇਤਾਵਾਂ ਨੇ ਬਜਟ ਸੈਸ਼ਨ ਲਈ ਰਣਨੀਤੀ ਤਿਆਰ ਕੀਤੀ