ਅੰਮ੍ਰਿਤਸਰ: ਬੀਐੱਸਐੱਫ ਨੇ ਪਾਕਿਸਤਾਨ ਵੱਲੋਂ ਆਏ ਡਰੋਨ ਨੂੰ ਸੁੱਟਿਆ, ਢਾਈ ਕਿਲੋ ਹੈਰੋਇਨ ਬਰਾਮਦ

ਰਾਮਦਾਸ (ਸਮਾਜ ਵੀਕਲੀ) : ਬੀਐੱਸਐੱਫ ਨੇ ਭਾਰਤ ਪਾਕਿਸਤਾਨ ਸਰਹੱਦ ਤੇ ਬੀਪੀਓ ਕਾਲਮ ਡੋਗਰ ਨੇੜੇ ਪਾਕਿਸਤਾਨ ਤੋਂ ਆਏ ਡਰੋਨ ਨੂੰ ਗੋਲੀਆਂ ਮਾਰਕੇ  ਸੁੱਟ ਲਿਆ ਹੈ ਅਤੇ 13 ਕਰੋੜ ਰੁਪਏ ਦੀ ਢਾਈ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬੀਤੀ ਰਾਤ 8.30 ਵਜੇ ਦੇ ਕਰੀਬ ਬੀਪੀਓ ਕਾਰਨ ਡੋਗਰ ਵਿਖੇ ਬੀਐੱਸਐੱਫ ਦੇ ਜਵਾਨਾਂ ਨੂੰ ਸਰਹੱਦ ਉਪਰ ਡਰੋਨ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ, ਜਿਸ ਤੋਂ ਬਾਅਦ ਜਾਂਚ ਕਰਨ ਤੇ ਡਰੋਨ ਮਿਲਿਆ, ਜਿਸ ਦੇ ਨਾਲ ਬੈਗ ਸੀ, ਜਿਸ ਵਿੱਚੋਂ ਕਰੀਬ ਢਾਈ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਪੰਜ ਦਿਨਾਂ ਵਿੱਚ ਇਹ ਤੀਸਰੀ ਘਟਨਾ ਹੈ, ਜਦੋਂ ਬੀਐੱਸਐੱਫ ਵਲੋਂ ਪਾਕਿਸਤਾਨ ਤੋਂ ਆਏ ਤਿੰਨ ਡਰੋਨ ਸੁੱਟੇ ਹਨ। ਕੱਲ੍ਹ ਵੀ ਰਾਣੀਆਂ ਖੇਤਰ ਵਿਚ ਡਰੋਨ ਬੀਐੱਸਐੱਫ ਵਲੋਂ ਸੁੱਟਿਆ ਗਿਆ ਸੀ। ਇਸ ਮਾਮਲੇ ਤੋਂ ਬਾਅਦ ਪੁਲੀਸ ਅਤੇ ਬੀਐੱਸਐੱਫ ਦੇ ਉੱਚ ਅਧਿਕਾਰੀਆਂ ਵੱਲੋਂ ਪੂਰੇ ਇਲਾਕੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸਰਹੱਦ ਤੇ ਲਗਾਤਾਰ ਪਾਕਿਸਤਾਨ ਵਲੋਂ ਡਰੋਨ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਸੁੱਟ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਕਾਰਨ ਸਰਹੱਦੀ ਲੋਕਾਂ ਵਿੱਚ ਭਾਰੀ ਪ੍ਰੇਸ਼ਾਨੀ ਪਾਈ ਜਾ ਰਹੀ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਗਵੰਤ ਮਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੀਸੀ ਨੂੰ ਅਹੁਦੇ ਤੋਂ ਹਟਾਉਣ: ਰਾਜਪਾਲ
Next articleਦੀਵੇ….