ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਅੰਮ੍ਰਿਤਸਰ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਵੱਖ ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਮੰਗ

ਡਾ. ਚਰਨਜੀਤ ਸਿੰਘ ਗੁਮਟਾਲਾ

ਅੰਮ੍ਰਿਤਸਰ (ਸਮਾਜ ਵੀਕਲੀ) :- ਅੰਮ੍ਰਿਤਸਰ ਵਿਕਾਸ ਮੰਚ ਨੇ ਸ੍ਰੀ ਗੁਰੁ ਰਾਮਦਾਸ ਜੀ ਅੰਮ੍ਰਿਤਸਰ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਵੱਖ ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਲਿਖੇ ਇੱਕ ਪੱਤਰ ਵਿੱਚ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਹਰ ਸਾਲ ਲੱਖਾਂ ਲੋਕ ਪੰਜਾਬ, ਹਿਮਾਚਲ, ਜੰਮੂ-ਕਸ਼ਮੀਰ ਤੇ ਰਾਜਸਥਾਨ ਤੋਂ ਵਿਦੇਸ਼ਾਂ ਤੋਂ ਆਉਂਦੇ ਹਨ ਲੱਖਾਂ ਹੀ ਲੋਕ ਅਤੇ ਵਿਦੇਸ਼ਾਂ ਨੂੰ ਜਾਂਦੇ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਅਜੇ ਤੀਕ ਕਿਸੇ ਵੀ ਸਰਕਾਰ ਨੇ ਦਿੱਲੀ ਵਾਂਗ ਵੱਖ ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਖੇਚਲ ਨਹੀਂ ਕੀਤੀ।

ਯਾਤਰੂਆਂ ਨੂੰ ਨਿੱਜੀ ਗੱਡੀਆਂ ਲੈ ਕੇ ਆਉਣਾ ਜਾਣਾ ਪੈਂਦਾ ਹੈ। ਇਸ ਲਈ ਪੰਜਾਬ ਰੋਡਵੇਜ਼ ਤੇ ਪੈਪਸੂ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਲਗ਼ਜ਼ਰੀ ਬੱਸਾਂ ਚਲਾਉਣ ਦੀ ਖੇਚਲ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਨਿੱਜੀ ਗੱਡੀਆਂ ਦੀ ਖ਼ਜਲ ਖ਼ੁਆਰੀ ਤੋਂ ਨਿਜਾਤ ਮਿਲ ਸਕੇ।ਅਜਿਹਾ ਕਰਨ ਨਾਲ ਉਨ੍ਹਾਂ ਯਾਤਰੂਆਂ ਨੂੰ ਵੀ ਰਾਹਤ ਮਿਲੇਗੀ ਜਿਹੜੇ ਡੁਬੱਈ ਤੇ ਹੋਰ ਅਰਬ ਦੇਸ਼ਾਂ ਨੂੰ ਜਾਂਦੇ ਤੇ ਉਨ੍ਹਾਂ ਪਾਸ ਆਪਣੀਆਂ ਕਾਰਾਂ ਨਹੀਂ ਤੇ ਉਹ ਬੱਸਾਂ ਰਾਹੀਂ ਆਉਂਦੇ ਜਾਂਦੇ ਹਨ। ਮੰਚ ਆਗੂ ਨੇ ਹਵਾਈ ਅੱਡੇ ਤੋਂ ਘਿਉ ਮੰਡੀ ਤੀਕ ਲੋਕਲ ਬੱਸਾਂ ਚਲਾਉਣ ਦੀ ਵੀ ਮੰਗ ਕੀਤੀ ਹੈ ਤਾਂ ਜੋ ਜਿਹੜੇ ਯਾਤਰੂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਨੂੰ ਜਾਣਾ ਚਾਹੁੰਦੇ ਹਨ ਉਹ ਆਸਾਨੀ ਨਾਲ ਜਾ ਸਕਣ ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੈਂ ਹੁਣ ਵੀ ਸਹੀ ਹਾਂ।
Next articleਗਰਮੀ