ਅੰਮ੍ਰਿਤਸਰ: ਵੀਆਰ ਮਾਲ ਵੱਲੋਂ ਡੀਸੀ ਦੇ ਹੁਕਮਾਂ ਨੂੰ ਚੁਣੌਤੀ

ਚੰਡੀਗੜ੍ਹ  (ਸਮਾਜ ਵੀਕਲੀ):ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਵੀਆਰ ਅੰਬਰਸਰ ਮਾਲ ਦੇ ਮਾਲਕਾਂ ਨੂੰ ਅੰਬਰਸਰ ਨਾਮ ਹਟਾਉਣ ਦੇ ਹੁਕਮ ਦਿੱਤੇ ਹਨ ਕਿਉਂਕਿ ਸਰਕਾਰੀ ਨੋਟੀਫਿਕੇਸ਼ਨ ਵਿੱਚ ਸ਼ਹਿਰ ਦਾ ਨਾਂ ਅੰਮ੍ਰਿਤਸਰ ਹੈ ਨਾ ਕਿ ਅੰਬਰਸਰ ਹੈ। ਮਾਲ ਦੇ ਮਾਲਕਾਂ ਨੇ ਡੀਸੀ ਦੇ ਇਨ੍ਹਾਂ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਮੈਸਰਜ਼ ਅਲੀਨਾ ਵੈਂਚਰਜ਼ ਵੱਲੋਂ ਦਾਇਰ ਕੀਤੀ ਗਈ ਇਸ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਜਸਟਿਸ ਲੀਜ਼ਾ ਗਿੱਲ ਨੇ ਵਿਰੋਧੀ ਧਿਰ ਨੂੰ ਨੋਟਿਸ ਜਾਰੀ ਕਰਦਿਆਂ ਡੀਸੀ ਦੇ ਹੁਕਮਾਂ ’ਤੇ ਫਿਲਹਾਲ ਰੋਕ ਲਗਾ ਦਿੱਤੀ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਿਲਕਫੈੱਡ ਵੱਲੋਂ ਪਹਿਲੀ ਜੁਲਾਈ ਤੋਂ ਦੁੱਧ ਦੇ ਖਰੀਦ ਭਾਅ ਵਿੱਚ ਵਾਧਾ
Next articleਕੱਚੇ ਅਧਿਆਪਕਾਂ ਵੱਲੋਂ ਕੈਪਟਨ ਦੀ ਕੋਠੀ ਵੱਲ ਕੂਚ, ਚੰਡੀਗੜ੍ਹ ਪੁਲੀਸ ਨੇ ਜਲ ਤੋਪਾਂ ਵਰਤੀਆਂ, ਅਧਿਆਪਕਾਂ ਨੇ ਜਲ ਤੋਪਾਂ ਦਾ ਮੂੰਹ ਮੋੜੇ