ਅੰਮ੍ਰਿਤਸਰ: ਪਤਨੀ ਨੇ ਖੁ਼ਦਕੁਸ਼ੀ ਕੀਤੀ ਤੇ ਪੁਲੀਸ ਵੱਲੋਂ ਗ੍ਰਿਫ਼ਤਾਰ ਪਤੀ ਨੇ ਥਾਣੇ ’ਚ ਫਾਹਾ ਲੈ ਲਿਆ

ਚੰਡੀਗੜ੍ਹ (ਸਮਾਜ ਵੀਕਲੀ) : ਅੰਮ੍ਰਿਤਸਰ ਦੇ ਥਾਣਾ ਡੀ. ਡਵੀਜ਼ਨ ਵਿੱਚ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਹ ਨੌਜਵਾਨ ਆਪਣੀ ਪਤਨੀ ਦੀ ਆਤਮਹੱਤਿਆ ਦੇ ਦੋਸ਼ ਹੇਠ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਦਿਲਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਨੌਜਵਾਨ ਦੀ ਪਤਨੀ ਪਰਮਜੀਤ ਕੌਰ ਨੇ ਬੀਤੇ ਦਿਨ ਖ਼ੁਦਕੁਸ਼ੀ ਕਰ ਲਈ ਸੀ, ਜਿਸ ਕਾਰਨ ਉਸ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleUS will not join Afghanistan talks hosted by Russia
Next articleIraqi PM announces capture of key IS terrorist