ਚਾਨਣ ਦੀਪ ਸਿੰਘ ਔਲਖ, ਬੁਢਲਾਡਾ (ਸਮਾਜ ਵੀਕਲੀ): ਸਿਵਲ ਸਰਜਨ ਅਸਵਨੀ ਸਰਮਾਂ ਮਾਨਸਾ ਦੇ ਦੇ ਦਿਸਾ਼ ਨਿਰਦੇਸਾਂ ਅਨੁਸਾਰ ਅਤੇ ਮੈਡੀਕਲ ਅਫ਼ਸਰ ਡਾ. ਗੁਰਚੇਤਨ ਪ੍ਰਕਾਸ਼ ਦੀ ਰਹਿਨੁਮਾਈ ਹੇਠ ਸੀਨੀਅਰ ਸੈਕੰਡਰੀ ਸਕੂਲ ਗੁਰਨੇ ਕਲਾਂ ਅਤੇ ਗੌਰਮਿੰਟ ਮਿਡਲ ਸਕੂਲ ਹਸਨਪੁਰ ਵਿਖੇ ਡੇਂਗੂ ਅਤੇ ਮਲੇਰੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਸਿਹਤ ਸੁਪਰਵਾਈਜਰ ਭੋਲਾ ਸਿੰਘ ਵੱਲੋਂ ਸਕੂਲ ਦੇ ਬੱਚਿਆ ਨੂੰ ਮਲੇਰੀਆ ਤੋ ਬਚਾਅ ਸੰਬੰਧੀ ਦੱਸਿਆ ਕਿ ਆਪਣੇ ਘਰ ਦੇ ਆਲੇ ਦੁਆਲੇ ਕਿਤੇ ਵੀ ਪਾਣੀ ਨਾ ਇਕੱਠਾ ਨਾ ਹੋਣ ਦਿੱਤਾ ਜਾਵੇ ਅਤੇ ਆਲੇ ਦੁਆਲੇ ਦੀ ਸਾਫ ਸਫਾਈ ਰੱਖਣੀ ਚਾਹੀਦੀ ਹੈ ਅਤੇ ਬੁਖਾਰ ਹੋਣ ਤੇ ਤੁਰੰਤ ਸਰਕਾਰੀ ਹਸਪਤਾਲ ਵਿੱਚ ਟੈਸਟ ਕਰਵਾਉਣਾ ਚਾਹੀਦਾ ਹੈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫਤ ਹੈ
ਇਸ ਮੋਕੇ ਸਿਹਤ ਕਰਮਚਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੱਛਰ ਖੜ੍ਹੇ ਪਾਣੀ ਵਿੱਚ ਆਪਣੇ ਅੰਡੇ ਦਿੰਦਾ ਹੈ, ਇਸ ਤਰ੍ਹਾਂ ਪਾਣੀ ਨੂੰ ਖੜਾ ਨਾ ਹੋਣ ਦਿਤਾ ਜਾਵੇ ਕੂਲਰ, ਫਰਿਜ, ਗਮਲਿਆਂ, ਡਰੱਮ, ਟੁੱਟੇ ਭੱਜੇ ਭਾਂਡੇ, ਖਰਾਬ ਟਾਇਰ ਆਦਿ ਵਿੱਚ ਵੀ ਮੱਛਰ ਜਿਆਦਾ ਪਨਪਦੇ ਹਨ, ਇਸ ਮੌਕੇ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀਆਂ ਨੇ ਦੱਸਿਆ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ ਇਸਦੇ ਮੁੱਖ ਲੱਛਣਾਂ ਬਾਰੇ ਦੱਸਦੇ ਹੋਏ ਕਿਹਾ ਕਿ ਵਿਅਕਤੀ ਨੂੰ ਤੇਜ ਬੁਖਾਰ ਹੋਣਾ, ਕਾਂਬਾ ਲੱਗਣਾ, ਪਸੀਨਾ ਆਉਣਾ, ਤੇਜ ਸਿਰਦਰਦ, ਥਕਾਵਟ ਮਹਿਸੂਸ ਹੋਣਾ। ਇਸ ਮੋਕੇ ਸਿਹਤ ਕਰਮਚਾਰੀ ਮਨਪ੍ਰੀਤ ਕੋਰ,ਰਾਜਵੀਰ ਕੋਰ ਅਤੇ ਰਜਨੀ ਜੋਸੀ , ਸਕੂਲ ਟੀਚਰ. ਰਾਜਿੰਦਰ ਸਿੰਘ, ਸੰਦੀਪ ਕੌਰ, ਮੋਨਿਕਾ, ਕੁਲਦੀਪ ਕੌਰ ਆਦਿ ਹਾਜਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly