ਬਰਜਿੰਦਰ ਕੌਰ ਬਿਸਰਾਓ (ਸਮਾਜ ਵੀਕਲੀ): ਵਣ ਮੰਡਲ ਅਫ਼ਸਰ (ਵਿਸਥਾਰ) ਪਟਿਆਲਾ ਸ੍ਰੀਮਤੀ ਵਿੱਦਿਆਸਾਗਰੀ ਆਰ. ਯੂ. (ਆਈ.ਐਫ.ਐਸ.) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਣ ਰੇਂਜ ਵਿਸਥਾਰ ਲੁਧਿਆਣਾ ਵੱਲੋਂ ਪਿੰਡ ਘਣਗਸ ਵਿਖੇ ਸਰਕਾਰੀ ਕਾਲਜ ਕਰਮਸਰ ਦੇ ਸਹਿਯੋਗ ਨਾਲ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਰੈਲੀ ਕਰਵਾਈ ਗਈ । ਇਸ ਰੈਲੀ ਨੂੰ ਕਾਲਜ ਪਿ੍ੰਸੀਪਲ ਸ਼੍ਰੀ ਹਰਮੇਸ਼ ਲਾਲ ਵੱਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਅਤੇ ‘ਗਰੀਨ ਪੰਜਾਬ’ ਤਹਿਤ ਕਾਲਜ ਕੈਂਪਸ ਤੋਂ ਪਿੰਡ ਘਣਗਸ ਵੱਲ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਸਥਾਰ ਰੇਂਜ ਲੁਧਿਆਣਾ ਦੇ ਫੀਲਡ ਸਟਾਫ ਵੱਲੋਂ ਪਿੰਡ ਘਣਗਸ ਵਿੱਚ ਪਿਛਲੇ ਪੰਜ ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਸੂਝਵਾਨ ਕਿਸਾਨ ਸ. ਗੁਰਪੀ੍ਤ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ ਤਾਂ ਜੋ ਹੋਰ ਕਿਸਾਨਾਂ ਨੂੰ ਵੀ ਪੇ੍ਰਿਤ ਕੀਤਾ ਜਾ ਸਕੇ।
ਇਸ ਮੌਕੇ ਕਾਲਜ ਵਿਦਿਆਰਥੀਆਂ ਨੇ ਵੱਖ ਵੱਖ ਸਲੋਗਨਾਂ ਤੇ ਪੋਸਟਰਾਂ ਰਾਹੀਂ ਪਰਾਲੀ ਸਾੜਨ ਨਾਲ ਵਾਤਾਵਰਣ ਸਬੰਧੀ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਸਬੰਧੀ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ। ਰੈਲੀ ਦੌਰਾਨ ਕਿਸਾਨ ਭਰਾਵਾਂ ਨੂੰ ਅੱਗ ਨਾਲ ਰੁੱਖਾਂ, ਮਨੁੱਖਾਂ, ਧਰਤੀ, ਮਿੱਤਰ ਕੀੜਿਆਂ ਅਤੇ ਪੰਛੀਆਂ ਨੂੰ ਹੋਣ ਵਾਲੇ ਨੁਕਸਾਨਾਂ ਸਬੰਧੀ ਜਾਣੂ ਕਰਵਾਇਆ ਗਿਆ। ਵਿਭਾਗੀ ਲਿਟਰੇਚਰ ਵੰਡਿਆ ਗਿਆ ਅਤੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗਈ। ਰੈਲੀ ਦੀ ਸਮਾਪਤੀ ਦੌਰਾਨ ਵਧੀਆ ਪੋਸਟਰ ਅਤੇ ਸਲੋਗਨ ਬਣਾਉਣ ਵਾਲੇ ਜੇਤੂ ਵਿਦਿਆਰਥੀਆਂ ਨੂੰ ਵਣ ਵਿਭਾਗ ਵੱਲੋਂ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਪਿੰਸੀਪਲ ਪੋ੍. ਹਰਮੇਸ਼ ਲਾਲ, ਵਣ ਵਿਸਥਾਰ ਰੇਂਜ ਲੁਧਿਆਣਾ ਇੰਚਾਰਜ ਸ੍ਰੀਮਤੀ ਪਰਨੀਤ ਕੌਰ,ਵਣ ਬੀਟ ਇੰਚਾਰਜ ਕੁਲਦੀਪ ਸਿੰਘ, ਪੋ੍. ਗਗਨਦੀਪ ਕੌਰ, ਪੋ੍. ਜੋਗਿੰਦਰ ਸਿੰਘ, ਪੋ੍. ਸੁਖਵੀਰ ਸਿੰਘ, ਪੋ੍. ਜਸਵੀਰ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly