ਲੁਧਿਆਣਾ : ਵਣ ਮੰਡਲ ਅਫ਼ਸਰ (ਵਿਸਥਾਰ) ਪਟਿਆਲਾ ਸ੍ਰੀਮਤੀ ਵਿੱਦਿਆ ਸਾਗਰੀ ਆਰ. ਯੂ. ਅਤੇ ਵਣ ਰੇਂਜ ਅਫ਼ਸਰ ਵਿਸਥਾਰ ਰੇਂਜ ਲੁਧਿਆਣਾ ਸ੍ਰ ਸਮਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਾਤਾਵਰਣ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਸਰਕਾਰੀ ਹਾਈ ਸਮਾਰਟ ਸਕੂਲ ਕਲਿਆਣ ਵਿਖੇ ਵਾਤਾਵਰਣ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦੌਰਾਨ ਵਿਸਥਾਰ ਰੇਂਜ ਲੁਧਿਆਣਾ ਦੇ ਫੀਲਡ ਸਟਾਫ ਵੱਲੋਂ ਵੱਖ-ਵੱਖ ਗਤੀਵਿਧੀਆਂ ਦੁਆਰਾ ਵਿਦਿਆਰਥੀਆਂ ਨੂੰ ਵਾਤਾਵਰਣ ਸੰਭਾਲ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਦੇ ਵਾਤਾਵਰਣ ਪ੍ਰਦੂਸਣ ਵਿਸ਼ੇ ਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਵਣ ਵਿਭਾਗ ਵੱਲੋਂ ਜੇਤੂ ਬੱਚਿਆਂ ਨੂੰ ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਫੀਲਡ ਸਟਾਫ ਦੁਆਰਾ ਬੱਚਿਆਂ ਨੂੰ ਵਾਤਾਵਰਣ ਪ੍ਰਦੂਸ਼ਣ ਤੋਂ ਹੋਣ ਵਾਲੇ ਨੁਕਸਾਨ ਸਬੰਧੀ ਜਾਣਕਾਰੀ ਦਿੱਤੀ ਗਈ। ਉਹਨਾਂ ਵਿਦਿਆਰਥੀਆਂ ਨੂੰ ਆਉਣ ਵਾਲੇ ਤਿਉਹਾਰਾਂ, ਜਨਮ ਦਿਨ ਜਾਂ ਵਿਆਹਾਂ ਤੇ ਪਟਾਕੇ ਆਦਿ ਨਾ ਚਲਾਉਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਪਰਾਲੀ ਨੂੰ ਅੱਗ ਲਗਾਉਣ ਕਾਰਨ ਰੁੱਖਾਂ ਅਤੇ ਸਮੁੱਚੇ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਾਉਂਦਿਆਂ ਪਿੰਡ ਵਿੱਚ ਸਕੂਲੀ ਬੱਚਿਆਂ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਵੀ ਕੱਢੀ ਗਈ। ਬੱਚਿਆਂ ਨੇ ਵੱਖ ਵੱਖ ਸਲੋਗਨਾਂ ਅਤੇ ਬੈਨਰਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਸਬੰਧੀ ਉਤਸ਼ਾਹਿਤ ਕੀਤਾ।ਇਸ ਮੌਕੇ ਮੁੱਖ ਅਧਿਆਪਕ ਮੁਹੰਮਦ ਹਬੀਬ, ਵਣ ਬਲਾਕ ਅਫ਼ਸਰ ਸ਼ੀ੍ਮਤੀ ਪਰਨੀਤ ਕੌਰ, ਵਣ ਬੀਟ ਇੰਚਾਰਜ ਲੁਧਿਆਣਾ ਕੁਲਦੀਪ ਸਿੰਘ, ਸੁਖਜੀਤ ਸਿੰਘ, ਮੁਹੰਮਦ ਅਸਲਮ, ਸ਼ੀ੍ਮਤੀ ਹਰਪੀ੍ਤ ਕੌਰ, ਸ਼ੀ੍ਮਤੀ ਕਮਲਜੀਤ ਕੌਰ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly