ਕਪੂਰਥਲਾ (ਕੌੜਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰਬੰਧ ਹੇਠ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਐੱਨ ਐੱਸ ਐੱਸ ਵਾਲੰਟੀਅਰਾਂ ਨੇ ਕਾਲਜ ਦੇ ਓ ਐੱਸ ਡੀ ਡਾ ਦਲਜੀਤ ਸਿੰਘ ਖਹਿਰਾ ਅਤੇ ਐੱਨ ਐੱਸ ਐੱਸ ਵਿੰਗ ਦੇ ਇੰਚਾਰਜ ਡਾ ਜਗਸੀਰ ਸਿੰਘ ਬਰਾਡ਼ ਦੀ ਅਗਵਾਈ ਹੇਠ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ । ਇਸ ਟੂਰ ਰਾਹੀਂ ਕਾਲਜ ਦੇ ਸਮੂਹ ਸਟਾਫ ਮੈਂਬਰਾਂ ਅਤੇ ਐੱਨ ਐੱਸ ਐੱਸ ਵਲੰਟੀਅਰਾਂ ਨੇ ਹੁਸ਼ਿਆਰਪੁਰ ਦੇ ਹੈਲਨਾ ਵੈਟਲਿੰਗ ਗਾਰਡਨ ਜਨੌਰੀ ਵਿਖੇ ਪਿਕਨਿਕ ਟੂਰ ਪੂਰੇ ਉਤਸ਼ਾਹ ਨਾਲ ਲਗਾਇਆ। ਵਿਦਿਆਰਥੀਆਂ ਨੇ ਅਨੁਸ਼ਾਸਨ ਚ ਰਹਿ ਕੇ ਉਕਤ ਟੂਰ ਰਾਹੀਂ ਕੁਦਰਤ ਨਾਲ ਇੱਕ ਮਿੱਕ ਹੋ ਕੇ ਇਸ ਦਾ ਆਨੰਦ ਮਾਣਿਆ ਤੇ ਆਪਣੇ ਪ੍ਰੋਫੈਸਰ ਵੱਲੋਂ ਇਸ ਗਾਰਡਨ ਵਿੱਚ ਵੱਖੋ ਵੱਖਰੀ ਬਨਸਪਤੀ ਬਾਰੇ ਵੀ ਜਾਣਕਾਰੀ ਹਾਸਲ ਕਰਕੇ ਆਪਣੇ ਗਿਆਨ ਵਿੱਚ ਵਾਧਾ ਕੀਤਾ। ਇਸ ਦੌਰਾਨ ਸਮੂਹ ਸਟਾਫ ਮੈਂਬਰਾਂ ਨੇ ਐਨ ਐਸ ਐਸ ਵਲੰਟਰੀਆਂ ,ਐੱਨ ਐਸ ਐਸ ਵਿੰਗ ਦੇ ਇੰਚਾਰਜ ਜਗਸੀਰ ਸਿੰਘ ਬਰਾੜ ਦੁਆਰਾ ਕਰਵਾਏ ਗਏ ।
ਇਸ ਵਿੱਦਿਅਕ ਟੂਰ ਦੀ ਸ਼ਲਾਘਾ ਕੀਤੀ। ਇਸ ਮੌਕੇ ਕਾਲਜ ਓ ਐਸ ਡੀ ਡਾ ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਕਾਲਜ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਵਿੱਦਿਅਕ ਟੂਰ ਲਗਾਏ ਜਾਣਗੇ ਜਿਨ੍ਹਾਂ ਰਾਹੀਂ ਵਿਦਿਆਰਥੀਆਂ ਦੀ ਕੁਦਰਤ ਨਾਲ ਇੱਕ ਮਿੱਕ ਹੋਣ ਤੇ ਵੰਨ ਸੁਵੰਨੀ ਬਨਸਪਤੀ ਬਾਰੇ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਮਿਲ ਸਕੇ ਇਸ ਮੌਕੇ ਤੇ ਡਾ ਗੁਰਪ੍ਰੀਤ ਕੌਰ , ਡਾ ਪਰਮਜੀਤ ਕੌਰ, ਪ੍ਰੋਫੈਸਰ ਅਰਪਨਾ ਤੇ ਪ੍ਰੋ ਹਰਜਿੰਦਰ ਕੌਰ ਦੁਆਰਾ ਵਿਦਿਆਰਥੀਆਂ ਨੂੰ ਗਾਈਡ ਕੀਤਾ ਗਿਆ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly