ਮਿਤੀ 5 ਦਸੰਬਰ 2022 ਨੂੰ ਭੂਮੀ ਸੰਭਾਲ ਦਿਵਸ (World Soil Day) ਮੌਕੇ ਵਾਤਾਵਰਣ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

(ਸਮਾਜ ਵੀਕਲੀ): ਵਣ ਮੰਡਲ ਅਫ਼ਸਰ (ਵਿਸਥਾਰ) ਪਟਿਆਲਾ ਸ੍ਰੀਮਤੀ ਵਿੱਦਿਆਸਾਗਰੀ ਆਰ.ਯੂ.(IFS) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸਥਾਰ ਰੇਂਜ ਲੁਧਿਆਣਾ ਵੱਲੋਂ ਵਿਕਟੋਰੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਲਹਿਰਾ (ਲੁਧਿਆਣਾ) ਵਿਖੇ ਭੂਮੀ ਸੰਭਾਲ ਦਿਵਸ ਮੌਕੇ ਵਾਤਾਵਰਣ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਉੱਘੇ ਲੇਖਿਕਾ, ਪੇ੍ਰਨਾਦਾਇਕ ਸਪੀਕਰ ਅਤੇ ਵਾਤਾਵਰਣ ਪ੍ਰੇਮੀ ਸ੍ਰੀਮਤੀ ਬਰਜਿੰਦਰ ਕੌਰ ਬਿਸਰਾਓ ਜੀ ਨੇ ਮੁੱਖ ਮਹਿਮਾਨ ਵੱਜੋਂ ਸਿਰਕਤ ਕੀਤੀ। ਇਸ ਮੌਕੇ ਵਣ ਵਿਸਥਾਰ ਰੇਂਜ ਲੁਧਿਆਣਾ ਦੇ ਫੀਲਡ ਸਟਾਫ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਚੰਗੇ ਵਾਤਾਵਰਣ ਲਈ ਮਿੱਟੀ ਦੀ ਮਹੱਤਤਾ ਅਤੇ ਸੰਭਾਲ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਵਾਤਾਵਰਣ ਨਾਲ ਸਬੰਧਿਤ ਦਰਪੇਸ਼ ਸਮੱਸਿਆਵਾਂ ਅਤੇ ਸਮਾਧਾਨ ਬਾਰੇ ਬੱਚਿਆਂ ਨੂੰ ਜਾਗਰੂਕ ਕੀਤਾ ।

ਬੱਚਿਆਂ ਨਾਲ ਵਾਤਾਵਰਣ ਦੀ ਸੇਵਾ, ਹਵਾ, ਪਾਣੀ, ਮਿੱਟੀ ਦੀ ਸੰਭਾਲ ਅਤੇ ਪ੍ਦੂਸਣ ਘੱਟ ਕਰਨ ਦੇ ਨੁਕਤੇ ਸਾਂਝੇ ਕੀਤੇ ਗਏ। ਸੈਮੀਨਾਰ ਦੌਰਾਨ ਸਕੂਲ ਪਿੰਸੀਪਲ ਸ੍ਰੀ ਵਿਪਿਨ ਸੇਠੀ ਜੀ ਦੀ ਅਗਵਾਈ ਵਿੱਚ ਵਿਦਿਆਰਥੀਆਂ ਵੱਲੋਂ ਮਿੱਟੀ ਤੇ ਰੁੱਖਾਂ ਦੀ ਮਹਤੱਤਾ ਦਾ ਸੰਦੇਸ਼ ਦਿੰਦੇ ਪੋਸਟਰ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਵਣ ਵਿਭਾਗ ਵੱਲੋਂ ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ । ਵਿਦਿਆਰਥੀਆਂ ਨੂੰ ਰੁੱਖਾਂ ਦੀ ਸਾਂਭ ਸੰਭਾਲ ਸਬੰਧੀ ਵਿਭਾਗੀ ਲਿਟਰੇਚਰ ਵੀ ਵੰਡਿਆ ਗਿਆ । ਇਸ ਮੌਕੇ ਸਕੂਲ ਪਿ੍ੰਸੀਪਲ ਸ੍ਰੀ ਵਿਪਿਨ ਸੇਠੀ, ਰਿਟਾ. ਕੈਪਟਨ ਜਸਵੀਰ ਸਿੰਘ, ਵਣ ਰੇਂਜ ਇੰਚਾਰਜ ਸ੍ਰੀਮਤੀ ਪਰਨੀਤ ਕੌਰ, ਵਣ ਬੀਟ ਇੰਚਾਰਜ ਕੁਲਦੀਪ ਸਿੰਘ, ਸ੍ਰੀਮਤੀ ਤਪਿੰਦਰ ਕੌਰ, ਜਿਸਾਣ ਹੈਦਰ, ਭਵਨਜੋਤ ਕੌਰ,ਅੰਮਿ੍ਤਪਾਲ ਕੌਰ, ਕਿਰਨਦੀਪ ਕੌਰ, ਮੋਨੂ ਕੁਮਾਰ ਸਿੰਘ ਆਦਿ ਸਕੂਲ ਸਟਾਫ ਹਾਜ਼ਰ ਸੀ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article*ਪ੍ਰਾਇਮਰੀ ਰਾਜ ਪੱਧਰੀ ਸਕੂਲ ਖੇਡਾਂ ਲਈ ਖੇਡਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਝੰਡੀ ਦੇ ਕੇ ਕੀਤਾ ਰਵਾਨਾ* ।
Next articleਤਿੱਖੀਆਂ ਤੇ ਕੋੜੀਆਂ