(ਸਮਾਜ ਵੀਕਲੀ)-ਰੋਪੜ, 7 ਜੁਲਾਈ (ਗੁਰਬਿੰਦਰ ਸਿੰਘ ਰੋਮੀ): ਸਥਾਨਕ ਸ.ਸ.ਸ.ਸ. ਰੋਪੜ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੇ ਸਮਰ ਕੈਂਪ ਦੇ ਪੰਜਵੇਂ ਦਿਨ ਪਹਿਲੇ ਹਫਤੇ ਦੀਆਂ ਗਤੀਵਿਧੀਆਂ ਦੀ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿੱਚ ਵਿਦਿਆਰਥਣਾਂ ਦੇ ਮਾਪਿਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਬੱਚਿਆਂ ਵੱਲੋਂ ਤਿਆਰ ਕੀਤੇ ਗਏ ਚਾਰਟ, ਮਾਡਲ ਅਤੇ ਉਹਨਾਂ ਦੀ ਰੋਜ਼ਾਨਾ ਜੀਵਨ ਵਿੱਚ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਿੰ. ਸੰਦੀਪ ਕੌਰ ਵੱਲੋਂ ਮਾਪਿਆਂ ਦਾ ਸਕੂਲ ਪਹੁੰਚਣ ‘ਤੇ ਉਚੇਚੇ ਤੌਰ’ ਤੇ ਧੰਨਵਾਦ ਕੀਤਾ ਗਿਆ। ਮਾਪਿਆਂ ਨੇ ਬੱਚਿਆਂ ਤੇ ਅਧਿਆਪਕਾਂ ਦੀ ਕਾਰਗੁਜ਼ਾਰੀ ਅਤੇ ਸਰਕਾਰ ਦੇ ਇਸ ਸ਼ਾਨਦਾਰ ਉਪਰਾਲੇ ਦੀ ਭਰਭੂਰ ਸ਼ਲਾਘਾ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly