ਕੁਲ ਹਿੰਦ ਕਿਸਾਨ ਸਭਾ ਦੀ ਅਹਿਮ ਮੀਟਿੰਗ ਹੋਈ

ਕੈਪਸਨ - 27 ਸਤੰਬਰ ਦੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਸਯੁੰਕਤ ਕਿਸਾਨ ਮੋਰਚੇ ਦੇ ਆਗੂ ਲਖਮੀਰ ਸਿੰਘ ਨਿਜ਼ਾਮਪੁਰ, ਐਡਵੋਕੇਟ ਰਾਜਿੰਦਰ ਸਿੰਘ ਰਾਣਾ, ਅਮਰਜੀਤ ਸਿੰਘ ਸਾਲਾਪੁਰ, ਨਰਿੰਦਰ ਸਿੰਘ, ਮੁਖਤਾਰ ਸਿੰਘ ਢੋਟ, ਮਾਸਟਰ ਚਰਨ ਸਿੰਘ ਗੱਲਬਾਤ ਕਰਦੇ ਹੋਏ

27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਇਤਿਹਾਸਕ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ-ਨਿਜਾਮਪੁਰ

ਕਪੂਰਥਲਾ (ਸਮਾਜ ਵੀਕਲੀ) (ਕੌੜਾ) -ਦਿੱਲੀ ਕਾਲ਼ੇ ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਕਿਸਾਨੀ ਸੰਘਰਸ਼ ਦੇ 10 ਮਹੀਨੇ ਮੁਕੰਮਲ ਹੋਣ ਤੇ ਸਯੁੰਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਬਣਾਉਣ ਲਈ ਅੱਜ ਕੁਲ ਹਿੰਦ ਕਿਸਾਨ ਸਭਾ ਦੇ ਆਗੂ ਐਡਵੋਕੇਟ ਰਜਿੰਦਰ ਸਿੰਘ ਰਾਣਾ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਸਥਾਨਕ ਪ੍ਰੈੱਸ ਕਲੱਬ ਵਿਖੇ ਹੋਈ,ਜਿਸ ਵਿੱਚ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਹਿੱਸਾ ਲਿਆ।

ਮੀਟਿੰਗ ਵਿੱਚ ਕੁੱਲ ਹਿੰਦ ਕਿਸਾਨ ਸਭਾ ਦੇ ਕੌਮੀ ਮੀਤ ਪ੍ਰਧਾਨ ਲਖਮੀਰ ਸਿੰਘ ਨਿਜ਼ਾਮਪੁਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਘਰਸ਼ ਤੇ ਬੈਠੇ ਕਿਸਾਨਾਂ ਨੂੰ ਅੱਜ ਦਸ ਮਹੀਨੇ ਦੇ ਕਰੀਬ ਸਮਾਂ ਹੋ ਚੱਲਿਆ ਹੈ ਪ੍ਰੰਤੂ ਕੇਂਦਰ ਸਰਕਾਰ ਦਾ ਖੇਤੀ ਮੰਤਰੀ ਵਾਰ ਵਾਰ ਕਾਨੂੰਨਾਂ ਨੂੰ ਕਾਲ਼ੇ ਮੰਨਣ ਤੋਂ ਇਨਕਾਰ ਕਰ ਰਿਹਾ ਹੈ ਅਤੇ ਇਨ੍ਹਾਂ ਨੂੰ ਸਹੀ ਠਹਿਰਾਅ ਰਿਹਾ ਹੈ ਜ਼ੋ ਬਹੁਤ ਹੀ ਸ਼ਰਮਨਾਕ ਅਤੇ ਘਟੀਆ ਹੈ। ਉਨ੍ਹਾਂ ਨੇ ਕਿਹਾ ਕਿ ਦੁਨੀਆਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸਾਨਾਂ ਨੇ ਪਾਰਲੀਮੈਂਟ ਦੇ ਬਰਾਬਰ ਆਪਣੀ ਸੰਸਦ ਚਲਾ ਕੇ ਸੰਸਦ ਮੈਂਬਰਾਂ ਨੂੰ ਵਿੱਪ ਜਾਰੀ ਕਰਕੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਨ ਲਈ ਆਦੇਸ਼ ਦਿੱਤੇ ਜਿਸ ਵਿੱਚ ਉਨ੍ਹਾਂ ਨੂੰ ਪੂਰੀ ਸਫਲਤਾ ਮਿਲੀ।

ਉਨ੍ਹਾਂ ਨੇ ਕਿਹਾ ਕਿ ਅਖੌਤੀ ਕਿਸਾਨ ਸੰਘਰਸ਼ ਕਮੇਟੀ ਜ਼ੋ ਕਿ ਸ਼ੁਰੂ ਤੋਂ ਹੀ ਸਯੁੰਕਤ ਕਿਸਾਨ ਮੋਰਚੇ ਦੇ ਆਦੇਸ਼ਾਂ ਤੋਂ ਉਲਟ ਹੁੰਦੀ ਹੋਈ ਆਪਣੀਆਂ ਮਨਮਰਜ਼ੀਆਂ ਕਰਦੀ ਹੋਈ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰ ਰਹੀ ਹੈ। ਜਿਸ ਦਾ ਕਿਸਾਨੀ ਸੰਘਰਸ਼ ਨਾਲ ਕੋਈ ਸੰਬੰਧ ਨਹੀਂ ਹੈ। ਕਿਸਾਨ ਆਗੂ ਨੇ ਕਿਹਾ ਕਿ ਸਯੁੰਕਤ ਕਿਸਾਨ ਮੋਰਚੇ ਵੱਲੋਂ ਸਿਰਫ ਭਾਜਪਾ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਚੌਣਾਂ ਦੇ ਐਲਾਨ ਤੋਂ ਪਹਿਲਾਂ ਪਿੰਡਾਂ ਵਿੱਚ ਕੋਈ ਵੀ ਰਾਜਨੀਤਿਕ ਸਰਗਰਮੀਆਂ ਨਾ ਕਰਨ ਦੀ ਅਪੀਲ ਕੀਤੀ ਹੈ।ਇਸ ਮੌਕੇ ਉਨ੍ਹਾਂ ਨੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਅਤੇ ਮਿਹਨਤਕਸ਼ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀਆਂ ਫ਼ਸਲਾਂ ਅਤੇ ਨਸਲਾਂ ਨੂੰ ਬਚਾਉਣ ਲਈ 27 ਸਤੰਬਰ ਦੇ ਭਾਰਤ ਬੰਦ ਨੂੰ ਮੁਕੰਮਲ ਤੌਰ ਤੇ ਕਾਮਯਾਬ ਕਰਕੇ ਮੋਦੀ ਸਰਕਾਰ ਨੂੰ ਸਬਕ ਸਿਖਾਈਏ। ਉਨ੍ਹਾਂ ਨੇ ਕਿਹਾ ਕਿ ਭਾਰਤ ਬੰਦ ਦੇ ਦੌਰਾਨ ਐਮਰਜੈਂਸੀ ਸੇਵਾਵਾਂ ਆਮ ਵਾਂਗ ਜਾਰੀ ਰਹਿਣਗੀਆਂ।

ਮੀਟਿੰਗ ਦੇ ਅੰਤ ਵਿੱਚ ਕੁੱਲ ਹਿੰਦ ਕਿਸਾਨ ਸਭਾ ਦੇ ਐਡਵੋਕੇਟ ਰਾਜਿੰਦਰ ਸਿੰਘ ਰਾਣਾ ਅਤੇ ਉੱਘੇ ਕਿਸਾਨ ਅਮਰਜੀਤ ਸਿੰਘ ਸਾਲਾਪੁਰ ਨੇ ਸਮੂਹ ਕਿਸਾਨ ਆਗੂਆਂ ਦਾ ਧੰਨਵਾਦ ਕੀਤਾ।ਇਸ ਮੌਕੇ ਗੁਰਮੁੱਖ ਸਿੰਘ, ਐਡਵੋਕੇਟ ਸ਼ਿੰਗਾਰਾ ਸਿੰਘ, ਐਡਵੋਕੇਟ ਤਰੁਣ ਕੰਬੋਜ, ਐਡਵੋਕੇਟ ਗੁਰਮੀਤ ਸਿੰਘ ਢਿਲੋਂ, ਮਾਸਟਰ ਚਰਨ ਸਿੰਘ ਹੈਬਤਪੁਰ, ਅਮਰਜੀਤ ਸਿੰਘ ਟਿੱਬਾ, ਹਰਵੰਤ ਸਿੰਘ ਵੜੈਚ, ਮੁਖਤਾਰ ਸਿੰਘ ਢੋਟ, ਨਰਿੰਦਰ ਸਿੰਘ ਸੋਨੀਆ, ਰਵਿੰਦਰ ਸਿੰਘ ਅਮਰਕੋਟ,ਅਮਰਜੀਤ ਸਿੰਘ ਸਾਲਾਪੁਰ, ਸੁਖਵਿੰਦਰ ਸਿੰਘ ਸ਼ਹਿਰੀ,ਨਿਰੰਜਣ ਸਿੰਘ ਸਾਲਾਪੁਰ,ਉਜਾਗਰ ਸਿੰਘ ਭੌਰ,ਸਰਵਨ ਸਿੰਘ ਭੌਰ,ਡਾ.ਜਸਵੀਰ ਸਿੰਘ ਭੌਰ, ਗੁਰਨਾਮ ਸਿੰਘ ਟੋਡਰਵਾਲ,ਸਰਵਨ ਸਿੰਘ ਕਰਮਜੀਤ ਪੁਰ,ਨਿਰਮਲ ਸਿੰਘ ਮਨਿਆਲਾ, ਸੁਰਜੀਤ ਸਿੰਘ ਟਿੱਬਾ, ਸੁਰਜੀਤ ਠੱਟਾ, ਬਲਵੰਤ ਸਿੰਘ ਔਜਲਾ, ਅਕਾਸ਼ਦੀਪ ਸਿੰਘ, ਜੁਗਿੰਦਰ ਸਿੰਘ , ਗੁਰਦਿਆਲ ਸਿੰਘ, ਇੰਦਰਜੀਤ ਰੂਪੋਵਾਲੀ, ਤਰਸੇਮ ਸਿੰਘ ਸਤਾਬਗੜ ,ਮਾਸਟਰ ਸੋਹਣ ਸਿੰਘ ਆਦਿ ਹਾਜ਼ਰ ਸਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਿਧੜਕ ਸਮਾਜ ਸੁਧਾਰਕ ਲੇਖਕ ਦੇ ਤੌਰ ‘ਤੇ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲਾ ਲੇਖਕ: ਰਮੇਸ਼ਵਰ ਸਿੰਘ ਪਟਿਆਲਾ
Next articleਅਧਿਆਪਨ ਤੇ ਪੰਜਾਬੀ ਸਾਹਿਤ ਦਾ ਸੇਵਾਦਾਰ – ਪ੍ਰੋ ਗੁਰਮੀਤ ਸਿੰਘ