ਅਧਿਆਪਕ ਦਲ ਪੰਜਾਬ (ਜਵੰਦਾ) ਦੀ ਸੂਬਾ ਕਾਰਜਕਾਰਨੀ ਦੀ ਅਹਿਮ ਮੀਟਿੰਗ ਹੋਈ

ਕੈਪਸ਼ਨ-ਅਧਿਆਪਕ ਦਲ ਪੰਜਾਬ (ਜਵੰਦਾ) ਦੀ ਸੂਬਾ ਕਾਰਜਕਾਰਨੀ ਦੀ ਅਹਿਮ ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਧਿਆਪਕ ਆਗੂ

ਜਥੇਬੰਦੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਆਗੂਆਂ ਨੂੰ ਦਿੱਤੀਆਂ ਗਈਆਂ ਜ਼ਿੰਮੇਵਾਰੀਆਂ

ਪੁਰਾਣੀ ਪੈਨਸ਼ਨ ਸਕੀਮ ਬਹਾਲੀ ਅਤੇ ਡੀ ਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਸਮੇਤ ਪੱਕੀ ਨੌਕਰੀ ਲਈ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਦੇ ਸਮਰਥਨ ਵਿੱਚ ਆਈ ਆਇਆ ਅਧਿਆਪਕ ਦਲ

ਕਪੂਰਥਲਾ (ਸਮਾਜ ਵੀਕਲੀ) (ਕੌੜਾ) – ਅਧਿਆਪਕ ਵਰਗ ਦੇ ਹਿੱਤਾਂ ਅਤੇ ਹੱਕਾਂ ਦੀ ਰਾਖੀ ਕਰ ਰਹੀ ਸਿਰਮੌਰ ਜੱਥੇਬੰਦੀ ਅਧਿਆਪਕ ਦਲ ਪੰਜਾਬ (ਜਵੰਦਾ) ਦੀ ਸੂਬਾ ਕਾਰਜਕਾਰਨੀ ਭਰਵੀਂ ਮੀਟਿੰਗ ਸੂਬਾ ਸਰਪ੍ਰਸਤ ਹਰਦੇਵ ਸਿੰਘ ਜਵੰਧਾ ਦੀ ਅਗਵਾਈ ਅਤੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ। ਜਿਸ ਦੌਰਾਨ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਸ਼ਾਮਲ ਹੋਏ। ਮੀਟਿੰਗ ਦੌਰਾਨ ਬੋਲਦਿਆਂ ਵੱਖ ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਧਾਰਨ ਕੀਤੇ ਗਏ ਟਾਲ ਮਟੋਲ ਵਾਲੀ ਨੀਤੀ ਦੀ ਸਖਤ ਸ਼ਬਦਾਂ ਚ ਨਿਖੇਧੀ ਕੀਤੀ ਅਤੇ ਦੱਸਿਆ ਗਿਆ ਕਿ ਕੈਪਟਨ ਸਰਕਾਰ ਵੱਲੋਂ ਪਿਛਲੇ ਚਾਰ ਸਾਲ ਦੌਰਾਨ ਮੁਲਾਜ਼ਮ ਮੰਗਾਂ ਸਬੰਧੀ ਗੌਰ ਨਾ ਕਰਦੇ ਹੋਏ, ਇੱਕ ਵੀ ਜਾਇਜ਼ ਮੰਗ ਪੂਰੀ ਨਹੀਂ ਕੀਤੀ।

ਸਗੋਂ ਵਿਕਾਸ ਦੇ ਨਾਮ ਤੇ ਦੋ ਸੌ ਰੁਪਏ ਮਹੀਨਾਵਰ ਜਜ਼ੀਆ ਟੈਕਸ ਦੇ ਰੂਪ ਵਿਚ ਵਸੂਲਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਬਕਾਇਆ ਡੀ ਏ ਦੀਆਂ ਕਿਸ਼ਤਾਂ ਨਾ ਦੇ ਕੇ ਅਧੂਰਾ ਪੇ ਕਮਿਸ਼ਨ ਜਾਰੀ ਕਰਨ ਦਾ ਕੋਈ ਅਰਥ ਨਹੀਂ ਹੈ। ਇਸ ਲਈ ਡੀ ਏ ਦੀਆਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ ਅਤੇ ਪੇ ਕਮਿਸ਼ਨ ਦੀ ਰਿਪੋਰਟ ਨੂੰ ਸੋਧ ਕੇ ਲਾਗੂ ਕੀਤਾ ਜਾਵੇ । ਸੂਬਾ ਸਰਪ੍ਰਸਤ ਹਰਦੇਵ ਸਿੰਘ ਜਵੰਧਾ ਨੇ ਇਸ ਮੌਕੇ ਪੰਜਾਬ ਸਰਕਾਰ ਦੀ ਨਿਖੇਧੀ ਕਰਦੇ ਹੋਏ ਦੱਸਿਆ ਕਿ ਅਧਿਆਪਕਾਂ ਉੱਤੇ ਬੇਲੋੜਾ ਬੋਝ ਪਾ ਕੇ ਅਤੇ ਉਨ੍ਹਾਂ ਨੂੰ ਗ਼ੈਰ ਵਿੱਦਿਅਕ ਕੰਮਾਂ ਅਤੇ ਗ਼ੈਰ ਜ਼ਰੂਰੀ ਡਿਊਟੀਆਂ ਵਿੱਚ ਉਲਝਾ ਕੇ ਮਾਨਸਿਕ ਰੋਗੀ ਬਣਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਖਾਲੀ ਅਸਾਮੀਆਂ ਭਰਨ ਦੀ ਥਾਂ ਇਕ ਸਕੂਲ ਮੁਖੀ ਅਤੇ ਨਾਨ ਟੀਚਿੰਗ ਕਰਮਚਾਰੀ ਨੂੰ ਤਿੰਨ ਤਿੰਨ ਸਕੂਲਾਂ ਦਾ ਵਾਧੂ ਚਾਰਜ ਦੇ ਕੇ ਅਸਾਮੀਆਂ ਖ਼ਤਮ ਕਰਨ ਦੀ ਕੋਝੀ ਚਾਲ ਖੇਡੀ ਜਾ ਰਹੀ ਹੈ ਹਰਦੇਵ ਸਿੰਘ ਜਵੰਧਾ ਵੱਲੋਂ ਇਸ ਮੌਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਕੇ ਨਵੇਂ ਭਰਤੀ ਹੋਏ ਅਧਿਆਪਕਾਂ ਨੂੰ ਇਨਸਾਫ ਦਿੱਤਾ ਜਾਵੇ ।

ਸੂਬਾ ਪ੍ਰਧਾਨ ਜਸਵਿੰਦਰ ਸਿੰਘ ਔਲਖ ਨੇ ਇਸ ਮੌਕੇ ਤੇ ਕਿਹਾ ਕਿ ਮਿਡਲ ਸਕੂਲਾਂ ਵਿੱਚੋਂ ਸੀ ਐਂਡ ਵੀ ਦੀਆਂ ਪੋਸਟਾਂ ਜਬਰੀ ਚੁੱਪ ਚਪੀਤੇ ਪ੍ਰਾਇਮਰੀ ਦੇ ਦਾਖ਼ਲੇ ਸੈਕੰਡਰੀ ਸਕੂਲਾਂ ਵਿੱਚ ਕਰਕੇ ਸਿੱਖਿਆ ਤੰਤਰ ਦੀ ਹੋਂਦ ਨੂੰ ਖ਼ਤਰੇ ਵਿੱਚ ਪਾਇਆ ਜਾ ਰਿਹਾ ਹੈ । ਇਸ ਮੌਕੇ ਉਨ੍ਹਾਂ ਵੱਲੋਂ ਪੱਕੀ ਨੌਕਰੀ ਲਈ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਵੀ ਕੀਤਾ ਗਿਆ ਅਤੇ ਪਟਿਆਲਾ ਸੰਗਰੂਰ ਅਤੇ ਮੁਹਾਲੀ ਵਿੱਚ ਸੰਘਰਸ਼ ਕਰ ਅਧਿਆਪਕਾਂ ਤੇ ਹੋਏ ਲਾਠੀਚਾਰਜ ਦੀ ਸਖਤ ਸ਼ਬਦਾਂ ਚ ਨਿਖੇਧੀ ਕੀਤੀ ਹੈ ।ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਗਿਆ । ਇਸ ਮੌਕੇ ਜਥੇਬੰਦੀ ਦੀ ਮਜ਼ਬੂਤੀ ਅਤੇ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਜਥੇਬੰਦੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੁਝ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਮੀਟਿੰਗ ਦੀ ਸਮੁੱਚੀ ਕਾਰਵਾਈ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਸਕੱਤਰ ਜਨਰਲ ਅਮਰੀਕ ਸਿੰਘ ਘੁਡਾਣੀ ਵੱਲੋਂ ਬਾਖੂਬੀ ਨਿਭਾਈ ਗਈ।

ਇਸ ਮੌਕੇ ਬਹਾਦਰ ਸਿੰਘ ਝਬਾਲ, ਸਾਬਕਾ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਗਿੱਲ ਮੁਹਾਲੀ ਸੂਬਾ ਆਗੂ ,ਅੰਮ੍ਰਿਤਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ , ਭਜਨ ਸਿੰਘ ਮਾਨ ਸੂਬਾਈ ਆਗੂ ,ਰਮੇਸ਼ ਕੁਮਾਰ ਸੂਬਾਈ ਆਗੂ, ਸੁਖਦਿਆਲ ਸਿੰਘ ਝੰਡ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਲਖਵਿੰਦਰਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਲੁਧਿਆਣਾ, ਤਰਸੇਮ ਪਾਲ ਸ਼ਰਮਾ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਸੁਖਜੀਤ ਸਿੰਘ ਪੰਨੂ ਜ਼ਿਲਾ ਪ੍ਰਧਾਨ ਹੁਸ਼ਿਆਰਪੁਰ , ਜਗਤਾਰ ਸਿੰਘ ਬਾਠ ਜ਼ਿਲ੍ਹਾ ਪ੍ਰਧਾਨ ਬਠਿੰਡਾ , ਹਰਜਿੰਦਰ ਸਿੰਘ ਢਿੱਲੋਂ ਜ਼ਿਲਾ ਪ੍ਰਧਾਨ ਤਰਨਤਾਰਨ , ਰਵਿੰਦਰਜੀਤ ਸਿੰਘ ਪੰਨੂ, ਗਰਮੀਤ ਸਿੰਘ ਮੋਹੀ, ਰਣਜੀਤ ਸਿੰਘ ਚਾਹਲ, ਮਹਿੰਦਰਪਾਲ ਸਿੰਘ, ਰਜਨੀਸ਼ ਕੁਮਾਰ, ਜਗਦੇਵ ਸਿੰਘ, ਹਰਪ੍ਰੀਤ ਸਿੰਘ, ਜੋਗਿੰਦਰ ਸਿੰਘ, ਰਜਨੀਸ਼ ਕੁਮਾਰ ਗੁਰਦਾਸਪੁਰ ਮੰਗਲ ਸਿੰਘ ,ਹਰਪ੍ਰੀਤ ਸਿੰਘ ,ਕੁਲਵਿੰਦਰ ਸਿੰਘ, ਡਾ ਅਰਵਿੰਦਰ ਭਰੋਤ , ਸ਼ੁਭ ਦਰਸ਼ਨ ਆਨੰਦ ,ਗੁਰਚਰਨ ਸਿੰਘ ,ਹਰਪਾਲ ਸਿੰਘ, ਰਵਿੰਦਰ ਸਿੰਘ, ਰਾਮ ਲਾਲ, ਗੁਰਸ਼ਰਨ ਸਿੰਘ, ਸੰਦੀਪ ਸਿੰਘ, ਬਲਵੀਰ ਸਿੰਘ, ਚਰਨਜੀਤ ਸਿੰਘ, ਰਾਕੇਸ਼ ਕੁਮਾਰ ਗਰਗ, ਨਵਤੇਜ ਸਿੰਘ, ਤੇਜਵਿੰਦਰ ਸਿੰਘ, ਗੁਰਤੇਜ ਸਿੰਘ ,ਪ੍ਰੀਤਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੂਫ਼ੀ ਜੀ ਨੂੰ ਬੇਨਤੀ
Next articleਕਿਰਦਾ ਕਿਰਦਾ ਕਿਰ ਗਿਆ