ਪੰਜਾਬ ਦੇ ਸਮਾਜਿਕ ਅਤੇ ਆਰਥਿਕ ਪਰਿਪੇਖ ਦੇ ਸੰਬੰਧੀ ਕਰਵਾਇਆ ਜਾਣੂ
ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਪੰਜਾਬ ਦੇ ਵਾਤਾਵਰਨ ਨਿਘਾਰ ਦੇ ਕਾਰਨ ਪੈਦਾ ਹੋਏ ਮੌਜੂਦਾ ਹਾਲਾਤਾਂ ਨੂੰ ਸਮਝਣ ਦੇ ਮੱਦੇਨਜ਼ਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਕਾਲਜ ਵਿਖੇ ਸਮਾਜ ਵਿਗਿਆਨ ਵਿਭਾਗ ਅਤੇ ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਵੱਲੋਂ ਸਮਾਜ ਵਿਗਿਆਨ ਵਿਭਾਗ ਦੇ ਮੁਖੀ ਡਾ ਜਗਸੀਰ ਸਿੰਘ ਬਰਾੜ ਅਤੇ ਇੰਟਰਨਲ ਕੁਆਲਿਟੀ ਸੈੱਲ ਦੇ ਮੁਖੀ ਡਾ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਪੰਜਾਬ ਦੇ ਵਾਤਾਵਰਣ ਚ ਨਿਘਾਰ ਸਮਾਜਿਕ ਅਤੇ ਆਰਥਿਕ ਪਰਿਪੇਖ ਵਿਸ਼ੇ ਉਪਰ ਗੈਸਟ ਲੈਕਚਰ ਕਰਵਾਇਆ ਗਿਆ। ਜਿਸ ਵਿੱਚ ਬਠਿੰਡਾ ਦੇ ਸੈਂਟਰਲ ਯੂਨੀਵਰਸਿਟੀ ਪੰਜਾਬ ਤੋਂ ਅਰਥ ਸ਼ਾਸਤਰ ਵਿਭਾਗ ਦੇ ਮੁਖੀ ਡਾ ਸੰਦੀਪ ਕੌਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।
ਡਾ ਸੰਦੀਪ ਕੌਰ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਆਪਣੇ ਖੋਜਕਾਰਜਾਂ ਅਧਾਰਤ ਵਿਗਿਆਨ ਵਿੱਚ ਪੰਜਾਬ ਦੀ ਵਾਤਾਵਰਨ ਤਸਵੀਰ ਪੇਸ਼ ਕੀਤੀ। ਉਨ੍ਹਾਂ ਪੰਜਾਬ ਦੇ ਸਭ ਤੋਂ ਵੱਡੇ ਭੂਗੋਲਿਕ ਖਿੱਤੇ ਮਾਲਵਾ ਦੇ ਬਾਰੇ ਦੱਸਦਿਆਂ ਉਥੇ ਵਰਤੋਂ ਕੀਤੇ ਜਾ ਰਹੇ ਕੀਟਨਾਸ਼ਕਾਂ ਦੇ ਵਾਤਾਵਰਨ ਉੱਪਰ ਪੈ ਰਹੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਅਜੋਕੇ ਫ਼ਸਲੀ ਚੱਕਰ ਅਤੇ ਸ਼ਹਿਰੀ ਵਸੋਂ ਵਿੱਚ ਹੋ ਰਹੇ ਬੇਲੋੜੇ ਵਾਧੇ ਦੇ ਪ੍ਰਭਾਵਾਂ ਬਾਰੇ ਖੋਜ ਭਰਪੂਰ ਜਾਣਕਾਰੀ ਪ੍ਰਦਾਨ ਕੀਤੀ । ਇਸ ਗੈਸਟ ਲੈਕਚਰ ਵਿੱਚ 70 ਤੋਂ ਵੱਧ ਸਰੋਤੇ ਵਿਦਿਆਰਥੀ ਅਤੇ ਕਾਲਜ ਅਧਿਆਪਕਾਂ ਨੇ ਹਾਜ਼ਰੀ ਭਰੀ।
ਲੈਕਚਰ ਦੇ ਆਰੰਭ ਵਿੱਚ ਡਾ ਗੁਰਪ੍ਰੀਤ ਕੌਰ ਵੱਲੋਂ ਡਾ ਸੰਦੀਪ ਕੌਰ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨਾਲ ਉਨ੍ਹਾਂ ਦੀ ਜਾਣ ਪਛਾਣ ਕਰਵਾਈ ਅਤੇ ਅੰਤ ਵਿਚ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ, ਡਾ ਗੁਰਪ੍ਰੀਤ ਕੌਰ , ਡਾ ਜਗਸੀਰ ਸਿੰਘ ਬਰਾੜ ਵੱਲੋਂ ਡਾ ਸੰਦੀਪ ਕੌਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਦੌਰਾਨ ਡਾ ਦਲਜੀਤ ਸਿੰਘ ਖਹਿਰਾ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਖੋਜ ਕਾਰਜਾਂ ਅਧਾਰਿਤ ਲੈਕਚਰ ਜੋ ਕਿ ਵਿਦਿਆਰਥੀਆਂ ਦੇ ਨਾਲ ਨਾਲ ਕਾਲਜ ਅਧਿਆਪਕਾਂ ਦੇ ਗਿਆਨ ਵਿੱਚ ਵਾਧਾ ਕਰਦੇ ਹਨ, ਲਗਾਤਾਰ ਹੁੰਦੇ ਰਹਿਣੇ ਚਾਹੀਦੇ ਹਨ ਅਤੇ ਉਨ੍ਹਾਂ ਨੇ ਇਸ ਗੋਸ਼ਟੀ ਵਿੱਚ ਜੁੜਨ ਵਾਲੇ ਬੱਚਿਆਂ ਅਤੇ ਅਧਿਆਪਕਾਂ ਦੇ ਇੰਨੀ ਵੱਡੀ ਗਿਣਤੀ ਵਿੱਚ ਹਾਜ਼ਰੀ ਭਰਨ ਤੇ ਖੁਸ਼ੀ ਜ਼ਾਹਿਰ ਕਰਦਿਆਂ ਉਨ੍ਹਾਂ ਦੇ ਭਵਿੱਖ ਵਾਸਤੇ ਸ਼ੁੱਭਕਾਮਨਾਵਾਂ ਦਿੱਤੀਆਂ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly