ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਸਬਰ ਸਿਦਕ ਦੀ ਮੂਰਤ ਅਤੇ ਧਰਮ ਦੀ ਚਾਦਰ ਵਜੋਂ ਜਾਣੇ ਜਾਂਦੇ ਸਿੱਖ ਧਰਮ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਵੇਪ੍ਰਕਾਸ਼ ਦਿਹਾੜੇ ਨੂੰ ਸਮਰਪਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਵਿਖੇ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਉਪਦੇਸ਼ਾਂ ਪ੍ਰਤੀ ਬੱਚਿਆਂ ਨੂੰ ਜਾਣੂ ਕਰਵਾਉਣ ਦੇ ਮਕਸਦ ਤਹਿਤ ਕਾਲਜ ਦੇ ਆਰਟਸ ਵਿਭਾਗ ਦੇ ਮੁਖੀ ਡਾ. ਅਰਪਨਾ ਜੀ ਦੀ ਯੋਗ ਅਗਵਾਈ ਹੇਠ ਆਨ ਲਾਈਨ ਗੈਸਟ ਲੈਕਚਰ ਕਰਵਾਇਆ ਗਿਆ ਇਸ ਗੈਸਟ ਲੈਕਚਰ ਵਿਚ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਕੰਪਿਊਟਰ ਅਤੇ ਇੰਜੀਨੀਅਰਿੰਗ ਵਿਭਾਗ ਤੋਂ ਪ੍ਰੋਫੈਸਰ ਡਾ.ਗੁਰਪ੍ਰੀਤ ਸਿੰਘ ਮੁੱਖ ਬੁਲਾਰੇ ਦੇ ਤੌਰ ਤੇ ਸ਼ਾਮਲ ਹੋਏ ।
ਇਸ ਗੈਸਟ ਲੈਕਚਰ ਵਿੱਚ ਕੁੱਲ ਚਾਲੀ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਦੁਆਰਾ ਗੁਰੂ ਸਾਹਿਬ ਜੀ ਦੇ ਜੀਵਨ ਉੱਪਰ ਚਾਨਣਾ ਪਾਉਂਦਿਆਂ ਗੁਰੂ ਸਾਹਿਬ ਜੀ ਦੇ ਬਚਪਨ, ਵਿਆਹ, ਪਰਿਵਾਰ ਅਤੇ ਪ੍ਰਚਾਰਕ ਦੌਰਿਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ। ਉਥੇ ਨਾਲ ਹੀ ਗੁਰੂ ਸਾਹਿਬ ਜੀ ਦੁਆਰਾ ਉਚਾਰਨ ਕੀਤੀ ਗੁਰਬਾਣੀ ਅਤੇ ਬਹੁਮੁੱਲੇ ਪ੍ਰਦੇਸ਼ਾਂ ਦੇ ਬਾਰੇ ਵੀ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਸੇਵਾ,ਸਿਮਰਨ ਅਤੇ ਹੀ ਦੌਲਤ ਦਸਵੰਧ ਦੇਣ ਵਰਗੀਆਂ ਚੰਗੀਆਂ ਆਦਤਾਂ ਆਪਣੇ ਜੀਵਨ ਵਿਚ ਧਾਰਨ ਦਾ ਸੰਦੇਸ਼ ਦਿੱਤਾ।
ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਅਤੇ ਡਾ. ਅਰਪਨਾ ਦੁਆਰਾ ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਅਤੇ ਡਾ. ਖਹਿਰਾ ਨੇ ਇਸ ਮੋਕੇ ਬੱਚਿਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੇ ਪ੍ਰਤਾਪੀ ਅਤੇ ਵੈਰਾਗਮਈ ਜੀਵਨ ਤੋਂ ਸੇਧ ਲੈਦਿਆਂ ਸ਼ੁੱਭ ਗੁਣਾਂ ਨੂੰ ਆਪਣੇ ਜੀਵਨ ਅੰਦਰ ਧਾਰਨ ਕਰਨਾ ਚਾਹੀਦਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly