HOME ਬਲਾਚੌਰ ਵਿੱਖੇ ਆਂਗਨਵਾੜੀ ਸੁਪਰਵਾਈਜਰਾਂ ਅਤੇ ਵਰਕਰਾਂ ਲਈ ਬਾਲ ਅਧਿਕਾਰਾਂ, ਜੁਵੇਨਾਇਲ ਜਸਟਿਸ ਐਕਟ...

ਬਲਾਚੌਰ ਵਿੱਖੇ ਆਂਗਨਵਾੜੀ ਸੁਪਰਵਾਈਜਰਾਂ ਅਤੇ ਵਰਕਰਾਂ ਲਈ ਬਾਲ ਅਧਿਕਾਰਾਂ, ਜੁਵੇਨਾਇਲ ਜਸਟਿਸ ਐਕਟ ਅਤੇ ਪੋਕਸੋ ਐਕਟ ਸਬੰਧੀ ਕਰਵਾਇਆ ਗਿਆ ਟ੍ਰੇਨਿੰਗ ਪ੍ਰੋਗਰਾਮ

3
ਬਲਾਚੌਰ   (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ )  ਜਿਲਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਜਿਲਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ, ਜਿਲਾ ਬਾਲ ਸੁਰੱਖਿਆ ਅਫਸਰ ਕੰਦਨ ਅਰੋੜਾ ਦੀ ਅਗਵਾਈ ਹੇਠ ਨਵਾਂ ਸ਼ਹਿਰ ਦੇ ਬਲਾਚੌਰ ਬਲੋਕ ਵਿਖੇ ਮਿਤੀ 18 ਫਰਵਰੀ 2026 ਨੂੰ ਬਲੋਕ ਅਧੀਨ ਆਉਣ ਵਾਲੀਆਂ ਆਂਗਨਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਨੂੰ ਬਾਲ ਅਧਿਕਾਰਾਂ, ਜੁਵੇਨਾਈਲ ਜਸਟਿਸ ਐਕਟ ਅਤੇ ਪੋਕਸੋ ਐਕਟ ਸਬੰਧੀ ਜਾਗਰੂਕ ਕਰਨ ਲਈ ਬਾਬਾ ਬਲਰਾਜ ਪੰਜਾਬ ਕੋਸਟੀਚੂਏਸੀ ਕਾਲਜ ਬਲਾਚੌਰ ਵਿਖੇ ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਦੌਰਾਨ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਵੱਲੋਂ ਜੁਵੇਨਾਇਲ ਜਸਟਿਸ ਐਕਟ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਮਿਸ਼ਨ ਵਾਅਤਲਿਆ ਸਕੀਮ ਅਧੀਨ ਬੱਚਿਆਂ ਦੀ ਸੁਰੱਖਿਆ ਨਾਲ ਸੰਬੰਧਿਤ ਦਿੱਤੇ ਗਏ ਪ੍ਰੋਵੀਜ਼ਨਸ ਬਾਰੇ ਜਾਣੂ ਕਰਵਾਇਆ ਗਿਆ ਉਹਨਾਂ ਵੱਲੋਂ ਛੋਟੀ ਉਮਰ ਵਿੱਚ ਬੱਚਿਆਂ ਤੋਂ ਮਜਦੂਰੀ ਨਾ ਕਰਵਾਉਣ ਅਤੇ ਬਾਲ ਭਿਖਿਆ ਨਾ ਕਰਵਾਉਣ ਸਬੰਧੀ ਅਪੀਲ ਕੀਤੀ ਗਈ। ਉਹਨਾਂ ਵੱਲੋਂ ਬੱਚਿਆਂ ਦੇ ਫੰਡਾਮੈਂਟਲ ਰਾਈਟਸ ਬਾਰੇ ਜਾਣੂ ਕਰਵਾਉਂਦੇ ਹੋਏ ਆਂਗਣਵਾੜੀ ਵਰਕਰਾਂ ਨੂੰ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਲਈ ਅਪੀਲ ਕੀਤੀ ਗਈ। ਇਸ ਮੌਕੇ ਮੌਜੂਦ ਗੌਰਵ ਸ਼ਰਮਾ ਬਾਲ ਸੁਰੱਖਿਆ ਅਫਸਰ ਆਈ ਸੀ ਵੱਲੋਂ ਪੋਕਸੋ ਐਕਟ ਸਬੰਧੀ ਡਿਟੇਲ ਵਿੱਚ ਜਾਣੂ ਕਰਵਾਇਆ ਗਿਆ ਅਤੇ ਬੱਚਿਆਂ ਨਾਲ ਮੌਜੂਦਾ ਸਮਾਂ ਵਿੱਚ ਹੋ ਰਹੇ ਯੋਨ ਸ਼ੋਸ਼ਣ/ਸ਼ਰੀਰਿਕ ਸ਼ੋਸ਼ਣ/ਭਾਵਨਾਤਮਕ ਸ਼ੋਸ਼ਣ ਤੋਂ ਆਪਣੇ ਬੱਚਿਆਂ ਨੂੰ ਸੁਰੱਖਿਤ ਰੱਖਣ ਲਈ ਅਪੀਲ ਕੀਤੀ ਗਈ। ਇਸ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਮੈਡਮ ਕੰਚਨ ਅਰੋੜਾ ਵਲੋਂ ਜੇ ਜੇ ਐਕਟ, ਪੋਕਸੋ ਐਕਟ ਅਤੇ ਬਾਲ ਅਧਿਕਾਰਾਂ ਬਾਰੇ ਜਾਣਕਾਰੀ ਵਿਸਥਾਰ ਪੂਰਵਕ ਦਿੰਦੇ ਦੱਸਿਆ ਗਿਆ ਕਿ ਲੜਕੇ ਅਤੇ ਲੜਕੀਆਂ ਦੇ ਸਰਬਪੱਖੀ ਵਿਕਾਸ ਲਈ ਸੁਰੱਖਿਤ ਮਾਹੌਲ ਹੋਣਾ ਜਰੂਰੀ ਹੈ ਜਿਸ ਦੀ ਸਿਰਜਣਾ ਕਰਨ ਲਈ ਸਰਕਾਰ ਵੱਲੋ ਬੱਚਿਆਂ ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਨ ਲਈ ਪੋਕਸੋ ਐਕਟ ਲਾਗੂ ਕੀਤਾ ਗਿਆ ਹੈ, ਤਾਂ ਜੇ ਜ਼ੀਰੇ ਤੋਂ 18 ਸਾਲ ਦੇ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਦਾ ਸਾਹਮਣਾ ਨਾ ਕਰਨਾ ਪਵੇ, ਉਹਨਾਂ ਵੱਲੋਂ ਦੱਸਿਆ ਗਿਆ ਕਿ ਪੇਕਸੇ ਐਕਟ ਤਹਿਤ ਜ਼ੀਰੋ ਤੋਂ 18 ਸਾਲ ਤੱਕ ਦੇ ਬੱਚਿਆਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਲਈ ਸਖਤ ਤੋਂ ਸਖਤ ਸਜ਼ਾ ਦਾ ਪ੍ਰਾਵਧਾਨ ਹੈ, ਉਨਾਂ ਨੇ ਸਕੂਲ ਦੇ ਅਧਿਆਪਕਾਂ ਨੂੰ ਕਿਹਾ ਕਿ ਉਹ ਬੱਚਿਆਂ ਨਾਲ ਇਸ ਸੰਵੇਦਨਸ਼ੀਲ ਵਿਸ਼ੇ ਤੇ ਖੁੱਲ ਕੇ ਚਰਚਾ ਕਰਨ ਤਾਂ ਜੋ ਬੱਚਿਆਂ ਨੂੰ ਚੰਗੇ ਅਤੇ ਮਾੜੇ ਵਤੀਰੇ ਦਾ ਪਤਾ ਲੱਗ ਸਕੇ। ਮੌਕੇ ਤੇ ਮੌਜੂਦ ਸ੍ਰੀਮਤੀ ਸੋਨੀਆ ਅੰਗਰਿਸ਼ ਚੇਅਰਪਰਸਨ ਬਾਲ ਭਲਾਈ ਕਮੇਟੀ ਵੱਲੋਂ ਬੱਚਿਆਂ ਦੇ ਅਧਿਕਾਰਾਂ ਸਬੰਧੀ ਖੁੱਲ ਕੇ ਗੱਲਬਾਤ ਕੀਤੀ ਗਈ ਅਤੇ ਪ੍ਰੋਗਰਾਮ ਦੌਰਾਨ ਮੌਜੂਦ ਆਂਗਨਵਾੜੀ ਵਰਕਰਾਂ ਦੇ ਨਾਲ ਨਾਲ ਸੁਪਰਵਾਈਜ਼ਰਾਂ ਨੂੰ ਕਿਹਾ ਗਿਆ ਕਿ ਜੀਰੋ ਤੋਂ 18 ਸਾਲ ਤੱਕ ਦੇ ਬੱਚਿਆਂ ਨਾਲ ਕਿਸੇ ਵੀ ਤਰਹਾਂ ਦੀ ਕੋਈ ਦਿੱਕਤ ਪੇਸ਼ ਆਉਣ ਤੇ ਇਸ ਸੰਬੰਧੀ ਜਾਣਕਾਰੀ ਜਿਲਾ ਬਾਲ ਸੁਰੱਖਿਆ ਯੂਨਿਟ ਜਾਂ ਬਾਲ ਭਲਾਈ ਕਮੇਟੀ ਨੂੰ ਦਿੱਤੀ ਜਾਵੇ। ਗੌਰਵ ਸ਼ਰਮਾ ਵੱਲੋਂ ਆਂਗਨਵਾੜੀ ਵਰਕਰਾਂ ਨੂੰ ਬੱਚਿਆਂ ਨੂੰ ਗੁਡ ਟਚ ਅਤੇ ਬੈਡ ਟੱਚ ਸਬੰਧੀ ਜਾਣੂ ਕਰਵਾਉਣ ਲਈ ਕਿਹਾ ਗਿਆ ਅਤੇ ਕਿਹਾ ਕਿ ਜੇਕਰ ਕੋਈ ਵੀ ਬੱਚਾ ਕਿਸੇ ਵੀ ਤਰ੍ਹਾਂ ਦੇ ਦੁਰਵਿਵਹਾਰ ਦਾ ਸਾਹਮਣਾ ਕਰਦਾ ਹੈ ਤਾਂ ਉਹ ਬੇਝਿਜਕ ਇਸ ਬਾਰੇ ਆਪਣੇ ਮਾਪਿਆਂ ਜਾਂ ਆਪਣੇ ਅਧਿਆਪਕ ਨੂੰ ਦੱਸ ਸਕਦਾ ਹੈ ਤਾਂ ਜੇ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਖਿਲਾਫ ਪੋਕਸੋ ਐਕਟ ਤਹਿਤ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਉਚਿਤ ਕਾਰਵਾਈ ਕੀਤੀ ਜਾ ਸਕੇ । ਉਹਨਾਂ ਵੱਲੋਂ ਬੱਚਿਆਂ ਨਾਲ ਸੰਬੰਧਿਤ ਕਿਸੇ ਵੀ ਕੇਸ ਸਬੰਧੀ ਜਾਣਕਾਰੀ ਦੇਣ ਲਈ ਚਾਇਲਡ ਹੈਲਪਲਾਈਨ ਨੰਬਰ 1098 ਤੇ ਜਾਣਕਾਰੀ ਦੇਣ ਲਈ ਕਿਹਾ ਗਿਆ। ਉਪਰੋਕ ਟ੍ਰੇਨਿੰਗ ਪ੍ਰੋਗਰਾਮ ਵਿੱਚ ਬਾਲ ਵਿਕਾਸ ਪ੍ਰੋਜੈਕਟ ਅਫਸਰ ਸ੍ਰੀਮਤੀ ਅਕਾਂਕਸ਼ਾ ਸੋਨੀ ਵੀ ਮੌਜੂਦ ਸਨ ਜਿਨਾਂ ਵੱਲੋਂ ਵਿਸ਼ੇਸ਼ ਤੌਰ ਤੇ ਮੈਡਮ ਕੰਚਨ ਅਰੋੜਾ ਦਾ ਇਸ ਟ੍ਰੇਨਿੰਗ ਪ੍ਰੋਗਰਾਮ ਨੂੰ ਉਲੀਕਣ ਲਈ ਧੰਨਵਾਦ ਕੀਤਾ ਗਿਆ ਅਤੇ ਵਿਸ਼ਵਾਸ ਦਵਾਇਆ ਗਿਆ ਕਿ ਬਾਲ ਸੁਰੱਖਿਆ ਦੇ ਮਾਮਲੇ ਵਿੱਚ ਕਿਸੇ ਤਰਹਾਂ ਦੀ ਅਣਗੌਲੀ ਨਹੀਂ ਕੀਤੀ ਜਾਵੇਗੀ। ਅੰਤ ਵੀਚ ਗੌਰਵ ਸ਼ਰਮਾ ਵੱਲੋਂ ਬਾਲ ਵਿਆਹ ਮੁਕਤ ਭਾਰਤ ਕੰਪੇਨ ਅਧੀਨ ਬਾਲ ਵਿਆਹ ਖ਼ਿਲਾਫ਼ ਸੋਹ ਵੀ ਚੁਕਾਈ ਗਈ । ਪ੍ਰੋਗਰਾਮ ਦੌਰਾਨ ਸਹਿਭਾਗੀਆ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਉਪਰੋਕਤ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ, ਅਕਾਂਕਸ਼ਾ ਸੋਨੀ ਥਾਲ ਵਿਕਾਸ ਪ੍ਰੋਜੈਕਟ ਅਫਸਰ ਬਲਾਚੌਰ, ਬਾਲ ਸੁਰੱਖਿਆ ਅਫਸਰ ਗੌਰਵ ਸ਼ਰਮਾ, ਸੋਨੀਆ ਅੰਗਰਸ ਚੇਅਰ ਪਰਸਨ ਥਾਲ ਭਲਾਈ ਕਮੇਟੀ ਦੇ ਨਾਲ ਨਾਲ ਆਂਗਨਵਾੜੀ ਸੁਪਰਵਾਈਜ਼ਰਾਂ ਅਤੇ ਵਰਕਰਾਂ, ਸੰਬੰਧਿਤ ਕਾਲਜ ਦੇ ਪ੍ਰੋਫੈਸਰ ਸ੍ਰੀ ਰਮਨਦੀਪ ਦੇ ਨਾਲ ਨਾਲ ਕਾਲਜ ਦੇ ਵਿਦਿਆਰਥੀ ਵੀ ਮੌਜੂਦ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਸ਼੍ਰੀ ਤਾਰਾ ਚੰਦ ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਲਈ ਇਤਿਹਾਸਕ ਉਪਲਬਧੀ – ਸੀ.ਬੀ.ਐਸ.ਈ. ਵੱਲੋਂ ਮਿਲੀ ਅਧਿਕਾਰਿਕ ਮਾਨਤਾ
Next article*ਹਲਕਾ ਬਲਾਚੌਰ ਵਿੱਚ ਵਿਕਾਸ ਦੀ ਲਹਿਰ*