ਨਵਾਂਸ਼ਹਿਰ/ ਬੰਗਾ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਬਲਾਕ ਬੰਗਾ ਅਧੀਨ ਆਉਣ ਵਾਲੀਆਂ ਆਂਗਣਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਨੂੰ ਬਾਲ ਅਧਿਕਾਰਾਂ, ਜੇ ਜੇ ਐਕਟ ਅਤੇ ਪੋਕਸੋ ਐਕਟ ਸਬੰਧੀ ਜਾਗਰੂਕ ਕਰਨ ਲਈ ਬੀਡੀਪੀਓ ਦਫਤਰ ਵਿਖੇ ਟ੍ਰੇਨਿੰਗ ਵਰਕਸ਼ਾਪ ਲਗਾਈ ਗਈ।ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਨੇ ਜੂਵੇਨਾਇਲ ਜਸਟਿਸ ਐਕਟ ਬਾਰੇ ਜਾਣਕਾਰੀ ਦਿੱਤੀ ਅਤੇ ਮਿਸ਼ਨ ਵਾਅਤਲਿਆ ਸਕੀਮ ਅਧੀਨ ਬੱਚਿਆਂ ਦੀ ਸੁਰੱਖਿਆ ਨਾਲ ਸੰਬੰਧਿਤ ਦਿੱਤੇ ਗਏ ਪ੍ਰੋਵੀਜ਼ਨਸ ਬਾਰੇ ਜਾਣੂ ਕਰਵਾਇਆ। ਉਹਨਾਂ ਵੱਲੋਂ ਛੋਟੀ ਉਮਰ ਵਿੱਚ ਬੱਚਿਆਂ ਤੋਂ ਮਜਦੂਰੀ ਨਾ ਕਰਵਾਉਣ ਅਤੇ ਬਾਲ ਭਿਖਿਆ ਨਾ ਕਰਵਾਉਣ ਸਬੰਧੀ ਅਪੀਲ ਕੀਤੀ ਗਈ। ਇਸ ਮੌਕੇ ਬਾਲ ਸੁਰੱਖਿਆ ਅਫ਼ਸਰ ਆਈ ਸੀ ਗੌਰਵ ਸ਼ਰਮਾ ਨੇ ਪੋਕਸੋ ਐਕਟ ਸਬੰਧੀ ਡਿਟੇਲ ਵਿੱਚ ਜਾਣਕਾਰੀ ਦਿੱਤੀ ਅਤੇ ਬੱਚਿਆਂ ਨਾਲ ਮੌਜੂਦਾ ਸਮਾਂ ਵਿੱਚ ਹੋ ਰਹੇ ਯੋਨ ਸ਼ੋਸ਼ਣ/ਸ਼ਰੀਰਿਕ ਸ਼ੋਸ਼ਣ/ਭਾਵਨਾਤਮਕ ਸ਼ੋਸ਼ਣ ਤੋਂ ਆਪਣੇ ਬੱਚਿਆਂ ਨੂੰ ਸੁਰੱਖਿਤ ਰੱਖਣ ਲਈ ਅਪੀਲ ਕੀਤੀ ਗਈ। ਇਸ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਸੋਨੀਆ ਅੰਗਰਿਸ਼ ਚੇਅਰਪਰਸਨ ਬਾਲ ਭਲਾਈ ਕਮੇਟੀ ਵੱਲੋਂ ਬੱਚਿਆਂ ਦੇ ਅਧਿਕਾਰਾਂ ਸਬੰਧੀ ਖੁੱਲ ਕੇ ਗੱਲਬਾਤ ਕੀਤੀ ਗਈ ਅਤੇ ਪ੍ਰੋਗਰਾਮ ਦੌਰਾਨ ਮੌਜੂਦ ਆਂਗਨਵਾੜੀ ਵਰਕਰਾਂ ਦੇ ਨਾਲ ਨਾਲ ਸੁਪਰਵਾਈਜ਼ਰਾਂ ਨੂੰ ਕਿਹਾ ਗਿਆ ਕਿ ਜੀਰੋ ਤੋਂ 18 ਸਾਲ ਤੱਕ ਦੇ ਬੱਚਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਆਉਣ ਤੇ ਇਸ ਸੰਬੰਧੀ ਜਾਣਕਾਰੀ ਜਿਲਾ ਬਾਲ ਸੁਰੱਖਿਆ ਯੂਨਿਟ ਜਾਂ ਬਾਲ ਭਲਾਈ ਕਮੇਟੀ ਨੂੰ ਦਿੱਤੀ ਜਾਵੇ। ਕੰਚਨ ਅਰੋੜਾ ਵਲੋਂ ਪੋਕਸੋ ਐਕਟ ਅਤੇ ਬਾਲ ਅਧਿਕਾਰਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਲੜਕੇ ਅਤੇ ਲੜਕੀਆਂ ਦੇ ਸਰਬਪੱਖੀ ਵਿਕਾਸ ਲਈ ਸੁਰੱਖਿਤ ਮਾਹੌਲ ਹੋਣਾ ਜਰੂਰੀ ਹੈ ਜਿਸ ਦੀ ਸਿਰਜਣਾ ਕਰਨ ਲਈ ਸਰਕਾਰ ਵੱਲੋਂ ਬੱਚਿਆਂ ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਨ ਲਈ ਪੋਕਸੋ ਐਕਟ ਲਾਗੂ ਕੀਤਾ ਗਿਆ ਹੈ, ਤਾਂ ਜੋ ਜ਼ੀਰੋ ਤੋਂ 18 ਸਾਲ ਦੇ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਦਾ ਸਾਹਮਣਾ ਨਾ ਕਰਨਾ ਪਵੇ, ਉਹਨਾਂ ਵੱਲੋਂ ਦੱਸਿਆ ਗਿਆ ਕਿ ਪੋਕਸੋ ਐਕਟ ਤਹਿਤ ਜ਼ੀਰੋ ਤੋਂ 18 ਸਾਲ ਤੱਕ ਦੇ ਬੱਚਿਆਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਲਈ ਸਖਤ ਤੋਂ ਸਖਤ ਸਜ਼ਾ ਦਾ ਪ੍ਰਾਵਧਾਨ ਹੈ, ਉਨਾਂ ਨੇ ਸਕੂਲ ਦੇ ਅਧਿਆਪਕਾਂ ਨੂੰ ਕਿਹਾ ਕਿ ਉਹ ਬੱਚਿਆਂ ਨਾਲ ਇਸ ਸੰਵੇਦਨਸ਼ੀਲ ਵਿਸ਼ੇ ਤੇ ਖੁੱਲ ਕੇ ਚਰਚਾ ਕਰਨ ਤਾਂ ਜੋ ਬੱਚਿਆਂ ਨੂੰ ਚੰਗੇ ਅਤੇ ਮਾੜੇ ਵਤੀਰੇ ਦਾ ਪਤਾ ਲੱਗ ਸਕੇ। ਗੌਰਵ ਸ਼ਰਮਾ ਵੱਲੋਂ ਆਂਗਨਵਾੜੀ ਵਰਕਰਾਂ ਨੂੰ ਬੱਚਿਆਂ ਨੂੰ ਗੁਡ ਟਚ ਅਤੇ ਬੈਡ ਟੱਚ ਸਬੰਧੀ ਜਾਣੂ ਕਰਵਾਉਣ ਲਈ ਕਿਹਾ ਗਿਆ ਅਤੇ ਕਿਹਾ ਕਿ ਜੇਕਰ ਕੋਈ ਵੀ ਬੱਚਾ ਕਿਸੇ ਵੀ ਤਰਹਾਂ ਦੇ ਦੁਰਵਿਵਹਾਰ ਦਾ ਸਾਹਮਣਾ ਕਰਦਾ ਹੈ ਤਾਂ ਉਹ ਬੇਝਿਜਕ ਇਸ ਬਾਰੇ ਆਪਣੇ ਮਾਪਿਆਂ ਜਾਂ ਆਪਣੇ ਅਧਿਆਪਕ ਨੂੰ ਦੱਸ ਸਕਦਾ ਹੈ ਤਾਂ ਜੋ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਖਿਲਾਫ ਪੋਕਸੋ ਐਕਟ ਤਹਿਤ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਉਚਿਤ ਕਾਰਵਾਈ ਕੀਤੀ ਜਾ ਸਕੇ। ਉਹਨਾਂ ਵੱਲੋਂ ਬੱਚਿਆਂ ਨਾਲ ਸੰਬੰਧਿਤ ਕਿਸੇ ਵੀ ਕੇਸ ਸਬੰਧੀ ਜਾਣਕਾਰੀ ਦੇਣ ਲਈ ਚਾਇਲਡ ਹੈਲਪਲਾਈਨ ਨੰਬਰ 1098 ਤੇ ਜਾਣਕਾਰੀ ਦੇਣ ਲਈ ਕਿਹਾ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



