ਰਾਏਕੋਟ, (ਸਮਾਜ ਵੀਕਲੀ) (ਗੁਰਭਿੰਦਰ ਗੁਰੀ) : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੰਮ ਕਰ ਰਹੀਆਂ ਹੈਲਪਰਾਂ ਦੀ ਭਰਤੀ ਨਿਯਮਾਂ ਅਨੁਸਾਰ ਪਦਉੱਂਨਤ ਕੀਤਾ ਗਿਆ ਹੈ, ਜਿਸ ਦੇ ਤਹਿਤ ਬਲਾਕ ਸੁਧਾਰ ਦੇ ਅਧੀਨ ਆਉਂਦੇ ਆਂਗਣਵਾੜੀ ਸੈਂਟਰਾਂ ਗਿੱਲ ਪੱਤੀ ਸੁਧਾਰ ਅਤੇ ਪਿੰਡ ਰੱਤੋਵਾਲ ਦੀਆਂ ਦੋ ਹੈਲਪਰਾਂ ਮਨਦੀਪ ਕੌਰ ਅਤੇ ਨਿੱਕੀ ਕੌਰ ਨੂੰ ਪਦਉੱਨਤ ਕਰਕੇ ਆਂਗਣਵਾੜੀ ਵਰਕਰ ਬਣਾਇਆ ਗਿਆ ਹੈ। ਜਿੰਨ੍ਹਾਂ ਨੂੰ ਅੱਜ ਬਾਲ ਵਿਕਾਸ ਪ੍ਰੋਜੈਕਟ ਅਫਸਰ ਸੁਧਾਰ ਦੇ ਸੀਡੀਪੀਓ ਰਵਿੰਦਰਪਾਲ ਕੌਰ ਅਤੇ ਆਪ ਪਾਰਟੀ ਦੇ ਜੁਆਇੰਟ ਸਕੱਤਰ ਲੁਧਿਆਣਾ (ਦਿਹਾਤੀ) ਪਰਮਿੰਦਰ ਸਿੰਘ ਰੱਤੋਵਾਲ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਸੀਡੀਪੀਓ ਰਵਿੰਦਰਪਾਲ ਕੌਰ ਨੇ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਭਾਗ ਦੀਆਂ ਕਮੀਆਂ ਨੂੰ ਦੂਰ ਕਰਕੇ ਵਿਭਾਗ ਵਿੱਚ ਤੇਜ਼ੀ ਨਾਲ ਸੁਧਾਰ ਕੀਤਾ ਜਾ ਰਿਹਾ ਹੈ। ਪਰਮਿੰਦਰ ਸਿੰਘ ਰੱਤੋਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋੋਂ ਲੋਕ ਭਲਾਈ ਹਿੱਤ ਕੰਮ ਕੀਤੇ ਜਾ ਰਹੇ ਹਨ, ਇਸ ਤੋਂ ਇਲਾਵਾ ਨੌਜਵਾਨੀ ਨੂੰ ਨਸ਼ਿਆਂ ਤੋਂ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਹੋਈ ਹੈ ਤਾਂ ਜੋ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਲੋੜਵੰਦਾਂ ਨੂੰ ਸਮੇਂ ਸਿਰ ਪਹੁੰਚਾਉਣ ਲਈ ਸਰਕਾਰ ਵਚਨਵੱਧ ਹੈ, ਤਾਂ ਜੋ ਕੋਈ ਕਿਸੇ ਸਕੀਮ ਤੋਂ ਵਾਂਝਾ ਨਾ ਰਹਿ ਸਕੇ। ਇਸ ਮੌਕੇ ਅਮਨਦੀਪ ਕੌਰ, ਗੁਰਪਿਆਰ ਸਿੰਘ ਕਲਰਕ, ਗੁਰਪ੍ਰੀਤ ਕੌਰ ਸੁਪਰਵਾਈਜ਼ਰ, ਪਰਮਿੰਦਰ ਕੌਰ ਸੁਪਰਵਾਈਜ਼ਰ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



