ਅਨਿਲ ਚੋਪੜਾ ਤੇ ਆਸ਼ਾ ਚੋਪੜਾ ਨੇ ਸਾਂਝੀ ਰਸੋਈ ’ਚ ਪਾਇਆ 5100 ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਜ਼ਿਲ੍ਹਾ ਰੱੈਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ। ਇਸ ਦਾ ਰੋਜ਼ਾਨਾ 450 ਤੋਂ 500 ਗਰੀਬ/ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੱੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਅਨਿਲ ਚੋਪੜਾ ਅਤੇ ਆਸ਼ਾ ਚੋਪੜਾ ਵਾਸੀ ਹੁਸ਼ਿਆਰਪੁਰ ਵੱਲੋਂ ਆਪਣੀ ਦੋਹਤੀ ਧਵਨੀ ਸ਼ਰਮਾ ਦੇ ਜਨਮ ਦਿਨ ਦੇ ਮੌਕੇ ’ਤੇ 5100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਨੂੰ ਦਾਨ ਵਜੋਂ ਦਿੱਤੀ ਗਈ। ਇਸ ਮੌਕੇ ਲਿਲੀ ਚੋਪੜਾ, ਸੁਰੱਕਸ਼ਾ ਪੁਰੀ, ਰੈੱਡ ਕਰਾਸ ਸੁਸਾਇਟੀ ਦੇ ਮੈਂਬਰ ਤੇ ਸਟਾਫ ਮੈਂਬਰ ਵੀ ਮੌਜੂਦ ਸਨ।
ਸਕੱਤਰ ਮੰਗੇਸ਼ ਸੂਦ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੱੈਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ  ਦਾਨੀ ਸੱਜਣਾ/ਸਮਾਜ ਸੇਵਕਾਂ ਵਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿੱਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਿਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ, ਹੁਸ਼ਿਆਰਪੁਰ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ ਰਾਸ਼ਨ ਸਮੱਗਰੀ ਵੀ ਮੁੱਹਈਆ ਕਰਵਾਈ ਜਾ ਰਹੀ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਪਟਵਾਰੀ ਉਮੀਦਵਾਰ ਜੀਵਨ ਸ਼ਰਮਾ ਤੇ ਭਗਵੰਤ ਸਿੰਘ ਬਣੇ ਸਬ-ਇੰਸਪੈਕਟਰ
Next articleਬਹੁਜਨ ਸਮਾਜ ਪਾਰਟੀ ਵੱਲੋਂ ਜਿਲਾ ਰੋਪੜ ਵਿੱਚ ਸੰਗਠਨ ਦਾ ਪੁਨਰ ਗਠਨ ਕੀਤਾ ਗਿਆ :ਅਬਿਆਣਾ ਗੋਲਡੀ